ਜਲੰਧਰ ‘ਚ ਪੰਜ ਕਰੋੜ ਦੀ ਹੈਰੋਇਨ ਸਮੇਤ ਤਸ਼ਕਰ ਗ੍ਰਿਫ਼ਤਾਰ
Published : Nov 12, 2018, 6:02 pm IST
Updated : Nov 12, 2018, 6:02 pm IST
SHARE ARTICLE
Arrest
Arrest

ਨਵਜੋਤ ਸਿੰਘ ਮਾਹਲ ਪੀ. ਪੀ. ਐੱਸ. ਸੀਨੀਅਰ ਪੁਲਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਕਿ ਥਾਣਾ ਲੋਹੀਆਂ ਦੇ ਸਬ

ਜਲੰਧਰ (ਪੀਟੀਆਈ) : ਨਵਜੋਤ ਸਿੰਘ ਮਾਹਲ ਪੀ. ਪੀ. ਐੱਸ. ਸੀਨੀਅਰ ਪੁਲਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਕਿ ਥਾਣਾ ਲੋਹੀਆਂ ਦੇ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਬੀਤੇ ਦਿਨ ਪੁਲਸ ਪਾਰਟੀ ਸਮੇਤ ਪਿੰਡ ਰਾਈਵਾਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਕਸਬਾ ਲੋਹੀਆਂ ਵੱਲੋਂ ਇਕ ਪਲਸਰ ਮੋਟਰਸਾਈਕਲ 'ਤੇ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਸ਼ੱਕ ਪੈਣ 'ਤੇ ਉਸ ਨੂੰ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਲੈਣ 'ਤੇ ਉਸ ਦੇ ਕੋਲੋਂ ਬੈਗ 'ਚੋਂ 1 ਕਿੱਲੋਗ੍ਰਾਮ ਹੈਰੋਇਨ ਅਤੇ 6 ਲੱਖ 42 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਗਈ।

ArrestArrest

ਪੁਲਸ ਨੇ ਉਸ ਦਾ ਮੋਟਰਸਾਈਕਲ ਵੀ ਕਬਜ਼ੇ 'ਚ ਲੈ ਲਿਆ ਹੈ। ਜਲੰਧਰ ਦਿਹਾਤੀ ਪੁਲਸ ਅਤੇ ਸ਼ਾਹਕੋਟ ਪੁਲਸ ਦੀਆਂ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਲੋਹੀਆਂ ਦੀ ਪੁਲਸ ਵੱਲੋਂ ਇਕ ਸਮੱਗਲਰ ਨੂੰ 1 ਕਿੱਲੋਗ੍ਰਾਮ ਹੈਰਇਨ ਅਤੇ 6 ਲੱਖ 42 ਹਜ਼ਾਰ ਦੀ ਭਾਰਤੀ ਕਰੰਸੀ ਦੇ ਨਾਲ ਗ੍ਰਿਫਤਾਰ ਕੀਤਾ। ਬਰਮਾਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ 5 ਕਰੋੜ ਦੱਸੀ ਜਾ ਰਹੀ ਹੈ। ਫੜੇ ਗਏ ਦੋਸ਼ੀ ਦੀ ਪਛਾਣ ਮਨਬੀਰ ਸਿੰਘ (21) ਵਾਸੀ ਤਰਨਤਾਰਨ ਵਲਟੋਹਾ ਵਜੋਂ ਹੋਈ ਹੈ। 

HeroinHeroin

ਪੁੱਛਗਿੱਛ 'ਚ ਖੁਲਾਸਾ ਕਰਦੇ ਹੋਏ ਮਨਬੀਰ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਦੋ ਕਿੱਲੇ ਜ਼ਮੀਨ ਪਾਕਿਸਤਾਨ ਬਾਰਡਰ ਦੇ ਨੇੜੇ ਹੈ। ਉਹ ਆਪਣੇ ਗੁਆਂਢ ਦੇ ਪਿੰਡ ਨਾਰਲੀ ਦੇ ਰਹਿਣ ਵਾਲੇ ਸਤਨਾਮ ਸਿੰਘ ਉਰਫ ਸੱਤਾ ਵਾਸੀ ਨਾਲ ਮਿਲ ਕੇ ਸਮੱਗਲਿੰਗ ਦਾ ਧੰਦਾ ਕਰਦਾ ਸੀ। ਸਤਨਾਮ ਨੇ ਹੀ ਉਸ ਨੂੰ ਪੈਸੇ ਕਮਾਉਣ ਦਾ ਲਾਲਚ ਦਿੱਤਾ ਸੀ ਅਤੇ ਸਮੱਗਲਿੰਗ ਕਰਨ ਲਈ ਪ੍ਰੇਰਿਤ ਕੀਤਾ ਸੀ। ਮਨਬੀਰ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਉਹ ਸਤਨਾਮ ਕੋਲੋਂ ਹੀ ਲੈ ਕੇ ਆਇਆ ਸੀ ਅਤੇ ਲੋਹੀਆਂ ਸਮੇਤ ਸੁਲਤਾਨਪੁਰ ਲੋਧੀ 'ਚ ਹੈਰੋਇਨ ਦੀ ਸਪਲਾਈ ਕਰਨੀ ਸੀ।

HeroinHeroin

ਅੱਗੇ ਦੱਸਦੇ ਹੋਏ ਮਨਬੀਰ ਨੇ ਕਿਹਾ ਕਿ 6 ਲੱਖ 42 ਹਜ਼ਾਰ ਦੀ ਨਕਦੀ ਉਸ ਨੇ ਜਸਕਰਨ ਸਿੰਘ ਵਾਸੀ ਵਲਟੋਹਾ ਨੂੰ ਹੈਰੋਇਨ ਵੇਚ ਕੇ ਕਮਾਏ ਸਨ। ਪੁਲਸ ਮਨਬੀਰ ਦੇ ਕੋਲੋਂ ਹੋਰ ਡੂੰਘਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੂੰ ਕਾਫੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਸਤਨਾਮ ਦੇ ਦੇ ਨਾਲ ਇਕ ਹੋਰ ਸਾਥੀ ਜਸਕਰਨ ਵੀ ਨਾਮਜ਼ਦ ਹੈ, ਜਿਸ ਦੀ ਕੋਠੀ 'ਚ ਸਤਨਾਮ ਸਿੰਘ ਗ੍ਰਿ੍ਰਫਤਾਰੀ ਤੋਂ ਡਰਗਾ ਰਹਿ ਰਿਹਾ ਸੀ। ਸਤਨਾਮ ਸਿੰਘ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ ਨਸ਼ਾ ਸਮੱਗਲਿੰਗ ਦੇ ਕਈ ਮੁਕੱਦਮੇ ਦਰਜ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement