ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ: ਨਵਜੋਤ ਸਿੰਘ ਸਿੱਧੂ
Published : Nov 12, 2018, 5:39 pm IST
Updated : Nov 12, 2018, 5:39 pm IST
SHARE ARTICLE
Navjot Singh Sidhu
Navjot Singh Sidhu

ਹਾਊਸਿੰਗ ਫਾਰ ਆਲ ਤੇ ਸਵੱਛ ਭਾਰਤ ਦੇ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਵੱਡੀ

ਚੰਡੀਗੜ੍ਹ ( ਸ.ਸ.ਸ) : ਹਾਊਸਿੰਗ ਫਾਰ ਆਲ ਤੇ ਸਵੱਛ ਭਾਰਤ ਦੇ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਕੁਮਾਰ, ਕਾਰਜ ਸਾਧਕ ਅਫਸਰ ਸੁਖਦੀਪ ਸਿੰਘ ਕੰਬੋਜ ਤੇ ਕਲਰਕ ਹਰਜਿੰਦਰਪਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

Navjot Singh SidhuNavjot Singh Sidhu

ਸ. ਸਿੱਧੂ ਨੇ ਕਿਹਾ ਕਿ ਨਗਰ ਕੌਂਸਲ ਨਾਭਾ ਕੋਲ ਗਰੀਬ ਪਰਿਵਾਰਾਂ ਦੇ ਮਕਾਨ ਬਣਾਉਣ ਲਈ ਹਾਊਸਿੰਗ ਫਾਰ ਆਲ ਸਕੀਮ ਤਹਿਤ ਆਏ ਫੰਡ ਅਤੇ ਸਵੱਛ ਭਾਰਤ ਤਹਿਤ ਆਏ ਫੰਡਾਂ ਦਾ ਉਕਤ ਅਧਿਕਾਰੀਆਂ ਨੇ ਠੇਕੇਦਾਰਾਂ ਨੂੰ ਮਿਲੀਭੁਗਤ ਨਾਲ ਗਲਤ ਭੁਗਤਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਸੀ ਅਤੇ ਇਨ੍ਹਾਂ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ ਵੇਣੂ ਪ੍ਰਸਾਦ ਵੱਲੋਂ ਨਗਰ ਕੌਂਸਲ ਨਾਭਾ ਦੇ ਪ੍ਰਧਾਨ, ਕਾਰਜ ਸਾਧਕ ਅਫਸਰ ਤੇ ਕਲਰਕ ਦਾ ਪੱਖ ਸੁਣਨ ਲਈ ਉਨ੍ਹਾਂ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ਅਤੇ ਸੁਣਵਾਈ ਉਪਰੰਤ ਤਿੰਨਾਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ।

Navjot Singh SidhuNavjot Singh Sidhu

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਠੇਕੇਦਾਰਾਂ 10 ਦਿਨਾਂ ਦੇ ਅੰਦਰ ਫੰਡ ਵਾਪਸ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਗਰੀਬਾਂ ਲਈ ਆਇਆ ਪੈਸਾ ਗਰੀਬਾਂ ਲਈ ਹੀ ਖਰਚਿਆ ਜਾਵੇਗਾ। ਸ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਭ੍ਰਿਸ਼ਟਾਚਾਰ ਦੇ ਅਜਿਹੇ ਕਿਸੇ ਮਾਮਲੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਅਜਿਹੇ ਕਿਸੇ ਵੀ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Navjot Singh Sidhu Navjot Singh Sidhu

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਪਿਛਲੀ ਸਰਕਾਰ ਵੱਲੋਂ ਵੀ ਅਜਿਹੀ ਹੀ ਜਾਣਬੁੱਝ ਕੇ ਕੀਤੀ ਅਣਗਹਿਲੀ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜੀਵ ਅਵਾਸ ਯੋਜਨਾ ਤਹਿਤ 70 ਕਰੋੜ ਰੁਪਏ ਆਏ ਸਨ ਜੋ ਵਿੱਤ ਵਿਭਾਗ ਵੱਲੋਂ ਰਿਲੀਜ਼ ਨਹੀਂ ਕੀਤੇ ਗਏ। ਫੰਡ ਰਿਲੀਜ਼ ਨਾ ਕੀਤੇ ਜਾਣ ਕਾਰਨ ਕੇਂਦਰ ਸਰਕਾਰ ਨੂੰ ਵਰਤੋਂ ਸਰਟੀਫ਼ਿਕੇਟ (ਯੂ.ਸੀ.) ਨਹੀਂ ਦੇ ਸਕੇ ਜਿਸ ਕਾਰਨ ਕੇਂਦਰ ਸਰਕਾਰ ਨੇ ਫੰਡ ਵਾਪਸ ਮੰਗਾ ਲਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement