ਜਸਪਾਲ ਸਿੰਘ ਨੇ ਪਿਛਲੇ ਤਿੰਨ ਸਾਲ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ
Published : Nov 12, 2018, 12:22 pm IST
Updated : Nov 12, 2018, 12:22 pm IST
SHARE ARTICLE
Jaspal Singh has not burned paddy Straw for the last three years
Jaspal Singh has not burned paddy Straw for the last three years

ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ......

ਫ਼ਤਿਹਗੜ੍ਹ ਸਾਹਿਬ  : ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਵਾਸਤੇ ਵਿੱਢੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਇਸ ਸਾਲ ਦੀਵਾਲੀ ਦੇ ਤਿਉਹਾਰ ਮੌਕੇ ਜਿਥੇ ਪਿਛਲੇ ਸਾਲਾਂ ਨਾਲੋਂ ਕਾਫ਼ੀ ਘੱਟ ਪਟਾਕੇ ਚਲਾਏ ਗਏ ਹਨ, ਉਥੇ ਹੀ ਕਿਸਾਨਾਂ ਵਲੋਂ ਵੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ। ਫਤਿਹਗੜ੍ਹ ਸਾਹਿਬ ਜ਼ਿਲੇ ਦੇ ਕਈ ਕਿਸਾਨ ਪਰਾਲੀ ਨੂੰ ਖੇਤ ਵਿਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਦੇ ਆ ਰਹੇ ਹਨ,

ਜਿਨ੍ਹਾਂ ਵਿਚੋਂ ਬਲਾਕ ਬੱਸੀ ਪਠਾਣਾਂ ਦਾ ਕਿਸਾਨ ਜਸਪਾਲ ਸਿੰਘ ਪੁੱਤਰ ਬਲਵੰਤ ਸਿੰਘ ਵੀ ਇਕ ਹੈ। ਇਹ ਕਿਸਾਨ ਪਿਛਲੇ ਕਰੀਬ 3 ਸਾਲਾਂ ਤੋਂ 75 ਏਕੜ ਰਕਬੇ ਵਿਚ ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ ਕਣਕ ਦੀ ਬਿਜਾਈ ਕਰਦਾ ਆ ਰਿਹਾ ਹੈ। ਇਸ ਕਿਸਾਨ ਕੋਲ 10 ਏਕੜ ਜ਼ਮੀਨ ਅਪਣੀ ਹੈ ਜਦਕਿ 65 ਏਕੜ ਜ਼ਮੀਨ ਇਸ ਕਿਸਾਨ ਨੇ ਠੇਕੇ 'ਤੇ ਲਈ ਹੋਈ ਹੈ। ਇਹ ਕਿਸਾਨ ਐਸ.ਐਮ.ਐਸ. ਸਿਸਟਮ ਲੱਗੀ ਹੋਈ ਕੰਬਾਇਨ ਕਿਰਾਏ 'ਤੇ ਲੈ ਕੇ ਫ਼ਸਲ ਦੀ ਕਟਾਈ ਕਰਦਾ ਹੈ। ਇਸ ਦਾ ਕਹਿਣਾ ਹੈ ਕਿ ਐਸ.ਐਮ.ਐਸ. ਸਿਸਟਮ ਪਰਾਲੀ ਦਾ ਕੁਤਰਾ ਕਰ ਕੇ ਖੇਤਾਂ ਵਿਚ ਇਕਸਾਰ ਖਿਲਾਰ ਦਿੰਦਾ ਹੈ

ਅਤੇ ਇਸ ਤਕਨੀਕ ਨਾਲ ਕਣਕ ਵਿਚ ਨਦੀਨ ਘੱਟ ਜੰਮਦੇ ਹਨ ਜਿਸ ਕਰ ਕੇ ਨਦੀਨ ਨਾਸ਼ਕਾਂ ਉਪਰ ਆਉਣ ਵਾਲੇ ਖ਼ਰਚੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਕਿਸਾਨ ਦਾ ਇਹ ਵੀ ਕਹਿਣਾ ਹੈ ਕਿ ਪਰਾਲੀ ਨੂੰ ਜ਼ਮੀਨ ਵਿਚ ਹੀ ਵਾਹੁਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਿਚ ਵੀ ਵਾਧਾ ਹੁੰਦਾ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੁੰਦੀ ਹੈ। ਅਗਾਂਹਵਧੂ ਕਿਸਾਨ ਜਸਪਾਲ ਸਿੰਘ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਹੈ। ਇਹ ਕਿਸਾਨ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਟੀ ਲੁਧਿਆਣਾ ਦੀਆਂ ਤਕਨੀਕਾਂ ਨੂੰ ਅਪਣੇ ਖੇਤਾਂ ਵਿਚ ਅਪਣਾ ਕੇ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਿਆ ਹੋਇਆ ਹੈ।

ਇਸ ਕਿਸਾਨ ਨੇ ਕਣਕ ਅਤੇ ਝੋਨੇ ਦੀ ਸਿੱਧੀ ਬਿਜਾਈ ਦੇ ਕਈ ਸਫ਼ਲ ਤਜਰਬੇ ਕੀਤੇ ਹਨ। ਸਫ਼ਲ ਕਿਸਾਨ ਜਸਪਾਲ ਸਿੰਘ ਖੇਤੀਬਾੜੀ ਦੇ ਨਾਲ-ਨਾਲ ਡੇਅਰੀ ਫ਼ਾਰਮਿੰਗ ਦਾ ਕੰਮ ਵੀ ਕਰਦਾ ਹੈ। ਉਸ ਕੋਲ 15 ਦੁਧਾਰੂ ਪਸ਼ੂ ਹਨ, ਜਿਨ੍ਹਾਂ ਤੋਂ ਰੋਜ਼ਾਨਾਂ 1 ਕੁਇੰਟਲ 25 ਕਿਲੋ ਦੁਧ ਦੀ ਪੈਦਾਵਾਰ ਹੁੰਦੀ ਹੈ, ਜਿਸ ਨੂੰ ਉਹ ਵੇਰਕਾ ਡੇਅਰੀ ਵਿਚ ਵੇਚਦਾ ਹੈ। ਇਸ ਕਿਸਾਨ ਨੇ ਖੇਤੀਬਾੜੀ ਵਿਭਾਗ ਤੋਂ ਮਲਚਰ 'ਤੇ ਸਬਸਿਡੀ ਵੀ ਪ੍ਰਾਪਤ ਕੀਤੀ ਹੈ।

ਇਸ ਕਿਸਾਨ ਕੋਲ ਝੋਨੇ ਦੀ ਪਰਾਲੀ ਨੂੰ ਮਿੱਟੀ ਵਿਚ ਹੀ ਮਿਲਾਉਣ ਲਈ ਮਲਚਰ, ਟਰੈਕਟਰ, ਰੋਟਾਵੇਟਰ, ਪਲਟਾਵਾਂ ਹੱਲ ਵੀ ਹੈ। ਪਰਾਲੀ ਨੂੰ ਖੇਤ ਵਿਚ ਹੀ ਵਾਹੁਣ ਨਾਲ ਕਣਕ ਦੀ ਫ਼ਸਲ ਨੂੰ ਲਗਭਗ ਇਕ ਵਾਰ ਦਾ ਪਾਣੀ ਦੂਜੇ ਖੇਤਾਂ ਨਾਲੋਂ ਘੱਟ ਲਗਦਾ ਹੈ ਅਤੇ ਖਾਦ ਦੀ ਵੀ 40 ਕਿਲੋਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਬੱਚਤ ਹੁੰਦੀ ਹੈ। ਇਹ ਕਿਸਾਨ ਰਵਾਇਤੀ ਖੇਤੀ ਕਣਕ ਤੇ ਝੋਨੇ ਦੀ ਪੈਦਾਵਾਰ ਹੀ ਕਰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement