ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਏ ਸਰਕਾਰ
Published : Nov 12, 2018, 12:44 pm IST
Updated : Nov 12, 2018, 12:54 pm IST
SHARE ARTICLE
Baljinder Kaur
Baljinder Kaur

ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਪੰਜਾਬ ਦੀਆਂ ਯੂਨੀਵਰਸਟੀਆਂ ਵਿਚ ਪੜ੍ਹ ਰਹੇ ਬਾਹਰਲੇ ਰਾਜਾਂ.........

ਚੰਡੀਗੜ੍ਹ (ਨੀਲ) : ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਪੰਜਾਬ ਦੀਆਂ ਯੂਨੀਵਰਸਟੀਆਂ ਵਿਚ ਪੜ੍ਹ ਰਹੇ ਬਾਹਰਲੇ ਰਾਜਾਂ ਦੇ ਵਿਦਿਆਰਥੀਆਂ ਦੀ ਸੁਰਖਿਆ ਯਕੀਨੀ ਬਣਾਉਣ ਲਈ ਕਿਹਾ ਹੈ। 'ਆਪ' ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਨੋਟ ਰਾਹੀਂ ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਮੀਤ ਹੇਅਰ ਅਤੇ ਪਾਰਟੀ ਦੇ ਮੁੱਖ ਬੁਲਾਰੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਟੀਆਂ ਅਤੇ ਕਾਲਜਾਂ ਵਿਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਤੋਂ ਇਲਾਵਾ ਵਿਦੇਸ਼ਾਂ ਵਿਚੋਂ ਵੀ ਵਿਦਿਆਰਥੀ ਪੰਜਾਬ ਨੂੰ ਆਰਥਕ ਪੱਖੋਂ ਮਜ਼ਬੂਤ ਕਰਨ ਦੇ ਨਾਲ-ਨਾਲ ਸੂਬੇ ਦਾ ਨਾਂ ਵੀ ਵਿਸ਼ਵ

ਭਰ ਵਿਚ ਉੱਚਾ ਕਰ ਰਹੇ ਹਨ। ਅਜਿਹੇ ਹਲਾਤਾਂ ਵਿਚ ਉਨ੍ਹਾਂ ਦੀ ਬੋਲੀ, ਧਰਮ, ਜਾਤ ਜਾਂ ਰੰਗ ਦੇ ਆਧਾਰ ਉੱਤੇ ਉਨ੍ਹਾਂ ਨਾਲ ਅਲੱਗ ਸਲੂਕ ਕਰਨਾ ਮੰਦਭਾਗਾ ਹੈ।     'ਆਪ' ਵਿਧਾਇਕਾਂ ਨੇ ਕਿਹਾ ਕਿ ਪੰਜਾਬ ਇਸ ਸਮੇਂ 'ਵਿਦਿਅਕ ਹੱਬ' ਵਜੋਂ ਵਿਕਸਿਤ ਹੋ ਰਿਹਾ ਹੈ ਅਤੇ ਸਰਕਾਰਾਂ ਦੀ ਨਾਲਾਇਕੀ ਕਾਰਨ ਸਰਕਾਰੀ ਯੂਨੀਵਰਸਟੀਆਂ ਦੀ ਹਾਲਤ ਨਿੱਘਰਨ ਦੀ ਹਾਲਤ ਵਿਚ ਗ਼ੈਰ-ਸਰਕਾਰੀ ਯੂਨੀਵਰਸਟੀਆਂ ਵਿਦਿਆ ਦੇ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ। ਬਾਹਰਲੇ ਵਿਦਿਆਰਥੀਆਂ ਨਾਲ ਭੇਦਭਾਵ ਦੀ ਨੀਤੀ ਕਾਰਨ ਹੋਰ ਚਿੰਤਾ ਦਾ ਵਿਸ਼ਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement