
ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਬਦਲ ਦਿੱਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਬਦਲ ਦਿੱਤਾ ਗਿਆ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
Balwant Singh Rajoana
ਜੇਲ ਵਿਭਾਗ ਦੇ ਸੂਤਰਾਂ ਮੁਤਾਬਕ ਰਾਜੋਆਣਾ ਨਾਲ ਸਬੰਧਿਤ ਫਾਈਲ ਮੁੱਖ ਮੰਤਰੀ ਦਫਤਰ ਨੂੰ ਭੇਜੀ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਮੱਦੇਨਜ਼ਰ ਸਿੱਖ ਕੱਟੜਪੰਥੀਆਂ ਪ੍ਰਤੀ ਨਰਮੀ ਦਾ ਰੁਖ ਅਪਨਾਉਣ ਦੇ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ।
Balwant Singh Rajoana
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਹੋਰ ਕੈਦੀਆਂ ਦੀਆਂ ਸਜ਼ਾਵਾਂ ਵੀ ਮੁਆਫ ਕੀਤੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।