ਪਾਕਿਸਤਾਨ ਦੇ ਬਾਕੀ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਖੁੱਲ੍ਹ ਲਈ ਮੋਦੀ ਕੋਲ ਪਹੁੰਚ ਕਰਾਂਗਾ : ਕੈਪਟਨ
Published : Nov 12, 2019, 5:42 pm IST
Updated : Nov 12, 2019, 5:42 pm IST
SHARE ARTICLE
Capt. Amarinder Singh to urge Modi to prevail upon Pak to opern other gurdwaras
Capt. Amarinder Singh to urge Modi to prevail upon Pak to opern other gurdwaras

ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਮੁੱਖ ਸਮਾਗਮ 'ਚ ਮੁੱਖ ਮੰਤਰੀ ਨਾਲ ਰਾਸ਼ਟਰਪਤੀ ਵੀ ਹੋਏ ਸ਼ਾਮਲ

ਸੁਲਤਾਨਪੁਰ ਲੋਧੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਕਰਨਗੇ।

  President Ram Nath Kovind, Punjab Governor VP Singh Badnore and Punjab Chief Minister Captain Amarinder Singh at Main PandalPresident Ram Nath Kovind, Punjab Governor VP Singh Badnore and Punjab Chief Minister Captain Amarinder Singh at Main Pandal

ਮੁੱਖ ਮੰਤਰੀ ਨੇ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਅਤੇ ਇਸ ਮੌਕੇ ਕਰਵਾਏ ਸਮਾਗਮ ਵਿਚ ਮੁੱਖ ਮੰਤਰੀ ਨਾਲ ਮੁਲਕ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਸ਼ਾਮਲ ਹੋਏ। ਇੱਥੇ ਗੁਰਪੁਰਬ ਮੌਕੇ ਕਰਵਾਏ ਰਾਜ ਪਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ।

Captain Amarinder Singh addressing the Sangat on the occasion of 550th Prakash PurbCaptain Amarinder Singh addressing the Sangat on the occasion of 550th Prakash Purb

ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਮੁਤਾਬਕ ਸੱਚੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ 'ਪ੍ਰਕਾਸ਼ ਪੁਰਬ ਤਗਮੇ (ਮੈਡਲ)' ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਬੀਤੇ ਸਾਲ ਸ਼ੁਰੂ ਹੋਏ ਸਮਾਗਮਾਂ ਨੂੰ ਨਵੰਬਰ 2020 ਤੱਕ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਤਿਹਾਸਕ ਮੌਕੇ 'ਤੇ 550 ਕੈਦੀਆਂ ਦੀ ਅਗਾਊਂ ਰਿਹਾਈ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਨ੍ਹਾਂ ਵਿੱਚੋਂ 450 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਅਗਲੇ ਕੁਝ ਮਹੀਨਿਆਂ ਤੱਕ ਰਿਹਾਅ ਕੀਤਾ ਜਾਵੇਗਾ।

A scene of Sangat gathered in the main pandal during 550th Prakash Purb of Sri Guru Nanak Dev JiA scene of Sangat gathered in the main pandal during 550th Prakash Purb of Sri Guru Nanak Dev Ji

ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਉਣ ਉਪਰੰਤ ਧਾਰਮਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਤੋਂ ਧਾਰਮਕ ਉਤਸ਼ਾਹ ਅਤੇ ਪੂਰੇ ਜਾਹੋ-ਜਲਾਲ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਪਹੁੰਚੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਦਾ ਸਵਾਗਤ ਕੀਤਾ। ਇੱਥੇ 'ਗੁਰੂ ਨਾਨਕ ਦਰਬਾਰ ਪੰਡਾਲ' ਵਿਖੇ ਪੰਜਾਬ ਦੇ ਲੋਕਾਂ ਦੀ ਤਰਫੋਂ ਸ੍ਰੀ ਸਹਿਜ ਪਾਠ ਦਾ ਪ੍ਰਕਾਸ਼ ਪੰਜਾਬ ਸਰਕਾਰ, ਸੰਤ ਸਮਾਜ ਅਤੇ ਵੱਖ-ਵੱਖ ਧਾਰਮਕ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਕਰਵਾਇਆ ਗਿਆ ਸੀ। ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਆਗਿਆ ਦੇਣ ਵਿਚ ਪੂਰਨ ਸਹਿਯੋਗ ਦੇਣ ਲਈ ਮੁੱਖ ਮੰਤਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਕ ਵਾਰ ਫਿਰ ਧੰਨਵਾਦ ਕੀਤਾ।

Punjab Chief Minister Captain Amarinder Singh conveying best wishes on the occasion of 550th Prakash Purb of Sri Guru Nanak Dev Ji at Gurdwara Sri Ber Sahib in Sultanpur LodhiCaptain Amarinder Singh conveying best wishes on the occasion of 550th Prakash Purb of Sri Guru Nanak Dev Ji at Gurdwara Sri Ber Sahib

ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਅਜਿਹੇ ਬਾਕੀ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਵੀ ਖੁੱਲ੍ਹ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਵਰਗੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਸਿੱਖ ਭਾਈਚਾਰੇ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਮਦਦ ਕਰਨ ਲਈ ਇਮਰਾਨ ਖਾਨ ਕੋਲ ਇਸ ਮਸਲੇ ਨੂੰ ਉਠਾਉਣ ਵਾਸਤੇ ਉਹ ਮੋਦੀ ਕੋਲ ਪਹੁੰਚ ਕਰਨਗੇ। ਕੈਪਟਨ ਨੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮਾਂ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਸਹਿਯੋਗ ਦਾ ਜ਼ਿਕਰ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਨੇ ਇਨ੍ਹਾਂ ਸਮਾਗਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਜੋ ਪਹਿਲੀ ਪਾਤਸ਼ਾਹੀ ਜੀ ਨੂੰ ਸੱਚੀ ਸ਼ਰਧਾਂਜਲੀ ਹੈ।

Captain Amarinder Singh, V.P. Singh Badnore and Preneet Kaur receiving and welcoming the President of India Ram Nath Kovind at HelipadCaptain Amarinder Singh, V.P. Singh Badnore and Preneet Kaur receiving and welcoming the President of India Ram Nath Kovind at Helipad

ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਿਨ੍ਹਾਂ ਦਾ ਮੁੱਖ ਮੰਤਰੀ ਤੇ ਰਾਜਪਾਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸੁਲਤਾਨਪੁਰ ਲੋਧੀ ਪੁੱਜਣ 'ਤੇ ਹੈਲੀਪੈਡ ਉਪਰ ਨਿੱਘਾ ਸਵਾਗਤ ਕੀਤਾ, ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪਿਆਰ, ਸ਼ਾਂਤੀ, ਸਦਭਾਵਨਾ, ਸਮਾਨਤਾ, ਦਇਆ ਤੇ ਧਾਰਮਿਕ ਸਹਿਣਸ਼ੀਲਤਾ ਦਾ ਮੋਢੀ ਆਖਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸਰਲ ਤੇ ਸਪੱਸ਼ਟ ਬਾਣੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫੇ ਦਾ ਪ੍ਰਚਾਰ ਤੇ ਪਸਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸੱਚੀ ਅਕੀਦਤ ਇਹੋ ਹੈ ਕਿ ਸਿੱਖਿਆਵਾਂ ਤੇ ਫਲਸਫੇ ਉਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਕੰਮ ਕੀਤਾ ਜਾਵੇ। ਉਨ੍ਹਾਂ ਪਹਿਲੀ ਪਾਤਸ਼ਾਹੀ ਨੂੰ ਸਾਂਝੀ ਧਰੋਹਰ ਦੱਸਿਆ ਜਿਹੜੇ ਹਰੇਕ ਦੇ ਸਰਬ ਸਾਂਝੇ ਗੁਰੂ ਹਨ। ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਇਤਿਹਾਸਕ ਸਮਾਗਮ ਲਈ ਸੱਦਾ ਪੱਤਰ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

Punjab Chief Minister Captain Amarinder Singh honouring President of India Ram Nath Kovind during 550th Prakash PurbPunjab Chief Minister Captain Amarinder Singh honouring President of India Ram Nath Kovind during 550th Prakash Purb

ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸ੍ਰੀ ਸਾਹਿਬ, ਯਾਦਗਾਰੀ ਸਿੱਕੇ, ਸਨਮਾਨ ਚਿੰਨ੍ਹ, ਸ਼ਾਲ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ 'ਤੇ ਆਧਾਰਤ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ। ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਦੇਸ਼ ਦੀ ਪਹਿਲੀ ਮਹਿਲਾ ਸਵਿਤਾ ਕੋਵਿੰਦ ਨੂੰ ਸਨਮਾਨਿਤ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੰਤ ਸਮਾਜ ਦੇ ਆਗੂਆਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ।

aptain Amarinder Singh paying obeisance at Gurdwara Sri Ber Sahib in Sultanpur LodhiCaptain Amarinder Singh paying obeisance at Gurdwara Sri Ber Sahib in Sultanpur Lodhi

ਇਸ ਤੋਂ ਪਹਿਲਾਂ ਅੱਜ ਸਵੇਰੇ ਮੁੱਖ ਮੰਤਰੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰੁਮਾਲਾ ਸਾਹਿਬ, ਚੌਰ ਸਾਹਿਬ ਭੇਟ ਕਰਦਿਆਂ ਕੜਾਹ-ਪ੍ਰਸ਼ਾਦ ਦੀ ਦੇਗ ਚੜ੍ਹਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਬਖਸ਼ਿਸ਼ ਕੀਤਾ।

Ram Nath Kovind, VP Singh Badnore and Captain Amarinder Singh at Sultanpur Lodhi Ram Nath Kovind, VP Singh Badnore and Captain Amarinder Singh at Sultanpur Lodhi

ਮੁੱਖ ਮੰਤਰੀ ਗੁਰਦੁਆਰਾ ਸਾਹਿਬ ਵਿਖੇ ਪੁੱਜੀ ਸੰਗਤ ਨੂੰ ਨਿੱਜੀ ਤੌਰ 'ਤੇ ਮਿਲੇ ਅਤੇ ਉਨ੍ਹਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ ਜਿਸ ਦੇ ਜਵਾਬ ਵਿਚ ਸੰਗਤ ਨੇ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿਚ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਆਖ ਕੇ ਵਧਾਈ ਕਬੂਲੀ। ਇਸ ਮੌਕੇ ਸੰਸਦ ਮੈਂਬਰ ਪਰਨੀਤ ਕੌਰ, ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਓ.ਪੀ.ਸੋਨੀ ਤੇ ਸੁੰਦਰ ਸ਼ਾਮ ਅਰੋੜਾ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਹਾਜ਼ਰ ਸਨ।

 Punjab Chief Minister Captain Amarinder Singh taking deg (karah Prasad) at Gurdwara Sri Ber Sahib in Sultanpur LodhiCaptain Amarinder Singh taking deg (karah Prasad) at Gurdwara Sri Ber Sahib in Sultanpur Lodhi

ਗੁਰੂ ਨਾਨਕ ਦਰਬਾਰ ਪੰਡਾਲ ਵਿਖੇ ਮੁੱਖ ਸਮਾਗਮ ਵਿਚ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੇ ਰਾਸ਼ਟਰਪਤੀ ਸਣੇ ਪੁੱਜੀਆਂ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸੰਤ ਸਮਾਜ ਦੀ ਰਹਿਨੁਮਾਈ ਤੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਸਮਾਗਮ ਨੇਪਰੇ ਚਾੜ੍ਹੇ ਗਏ।

Captain Amarinder Singh addressing the Sangat on the occasion of 550th Prakash PurbCaptain Amarinder Singh addressing the Sangat on the occasion of 550th Prakash Purb

ਅੰਤ ਵਿਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਮੁੱਚੀ ਸਾਧ ਸੰਗਤ ਦਾ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਪੁੱਜਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਤ ਸਮਾਜ ਦੇ ਰਿਣੀ ਹੈ ਜਿਨ੍ਹਾਂ ਨੇ ਇਸ ਮਹਾਨ ਸਮਾਗਮ ਲਈ ਹਰੇਕ ਤਰ੍ਹਾਂ ਨਾਲ ਸਹਿਯੋਗ ਦਿੱਤਾ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਜੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ।

 President Ram Nath Kovind addressing the Sangat on the occasion of 550th Prakash PurbPresident Ram Nath Kovind addressing the Sangat on the occasion of 550th Prakash Purb

ਇਸ ਮੌਕੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਰਾਜਿੰਦਰ ਕੌਰ ਭੱਠਲ, ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓ.ਪੀ. ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਵਿਜੇ ਇੰਦਰ ਸਿੰਗਲਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ,  ਸੰਸਦ ਮੈਂਬਰ ਪਰਨੀਤ ਕੌਰ, ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ ਤੇ ਡਾ. ਅਮਰ ਸਿੰਘ, ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਨਵਤੇਜ ਸਿੰਘ ਚੀਮਾ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਪ੍ਰਮੁੱਖ ਸਕੱਤਰ ਸੱਭਿਆਚਾਰ ਤੇ ਸੈਰ ਸਪਾਟਾ ਵਿਕਾਸ ਪ੍ਰਤਾਪ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਹਾਜ਼ਰ ਸਨ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement