ਵਿਦੇਸ਼ਾਂ 'ਚ ਵਸੇ ਭਗੌੜੇ ਅਪਰਾਧੀਆਂ ਵਿਰੁਧ ਕੈਪਟਨ ਸਰਕਾਰ ਨੇ ਚੁੱਕਿਆ ਵੱਡਾ ਕਦਮ
Published : Nov 12, 2019, 6:00 pm IST
Updated : Nov 12, 2019, 6:00 pm IST
SHARE ARTICLE
Captain Amarinder assured Punjabi diaspora to explore cases of POs settled abroad
Captain Amarinder assured Punjabi diaspora to explore cases of POs settled abroad

ਮਾਮਲਿਆਂ ਦੇ ਤੇਜ਼ੀ ਨਾਲ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਭਰੋਸਾ ਦਿੱਤਾ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿਚ ਵਸੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਅਤਿਵਾਦ ਦੇ ਕਾਲੇ ਦਿਨਾਂ ਦੌਰਾਨ ਪੰਜਾਬ ਛੱਡ ਕੇ ਜਾਣ  ਵਾਲੇ ਵਿਅਕਤੀਆਂ ਜਿਨ੍ਹਾਂ ਨੂੰ ਬਾਅਦ ਵਿਚ ਭਗੌੜੇ ਕਰਾਰ ਦਿਤਾ ਗਿਆ ਸੀ, ਦੇ ਮਾਮਲਿਆਂ ਦੇ ਜਲਦੀ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਮੁੱਦਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਕੇਂਦਰ ਸਰਕਾਰ ਕੋਲ ਉਠਾਉਣਗੇ। ਉਹ ਬੀਤੀ ਸ਼ਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਐਨ.ਆਰ.ਆਈਜ਼ ਦੇ ਇਕ ਸਮੂਹ ਵਲੋਂ ਕੀਤੀ ਬੇਨਤੀ ਦਾ ਜਵਾਬ ਦੇ ਰਹੇ ਸਨ। ਮੁੱਖ ਮੰਤਰੀ ਨੇ ਐਨ.ਆਰ.ਆਈਜ਼. ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫ਼ੇ 'ਤੇ ਅਧਾਰਤ ਕਿਤਾਬਾਂ, ਯਾਦਗਾਰੀ ਸਿੱਕੇ ਅਤੇ ਮੋਮੈਂਟੋ ਦੇ ਕੇ ਸਨਮਾਨਤ ਕੀਤਾ।

Punjab Chief Minister Captain Amarinder Singh honouring Member Parliament from Canada Bob Saroya at Jalandhar.Punjab CM Captain Amarinder Singh along with NRIs at Jalandharਪਰਵਾਸੀ ਭਾਰਤੀਆਂ ਨੇ ਚਿੰਤਾ ਜ਼ਾਹਰ ਕੀਤੀ ਵਿਦੇਸ਼ ਵਾਸ ਕਰ ਚੁੱਕੇ, ਜ਼ਿਆਦਾਤਰ ਵਿਅਕਤੀ ਪੰਜਾਬ ਨਹੀਂ ਆ ਸਕਦੇ ਹਨ ਅਤੇ ਅਤੇ ਨਾ ਹੀ ਦਰਬਾਰ ਸਾਹਿਬ ਅਤੇ ਹੋਰ ਪਵਿੱਤਰ ਅਸਥਾਨਾਂ ਵਿਖੇ ਜਾ ਕੇ ਨਤਮਸਤਕ ਹੋ ਸਕਦੇ ਹਨ ਕਿਉਂਕਿ ਉਨਾਂ ਨੂੰ ਕੁਝ ਮਾਮਲਿਆਂ ਵਿਚ ਅਦਾਲਤ ਸਾਹਮਣੇ ਪੇਸ਼ ਹੋਣ ਤੋਂ ਅਸਮਰੱਥ ਰਹਿਣ ਕਰਕੇ ਭਗੌੜੇ ਐਲਾਨਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਾਲ ਵਿਸ਼ੇਸ਼ ਅਦਾਲਤ ਸਥਾਪਤ ਕਰਨ ਦੀ ਸੰਭਾਵਨਾ ਸਬੰਧੀ ਵਿਚਾਰ ਚਰਚਾ ਕਰਨਗੇ।

Punjab CM Captain Amarinder Singh along with NRIs at JalandharPunjab CM Captain Amarinder Singh along with NRIs at Jalandhar

ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਨਾਲ ਵਿਦੇਸ਼ਾਂ ਵਿਚ ਕੁਝ ਭਾਰਤੀ ਮਿਸ਼ਨਾਂ ਜਿਵੇਂ ਕਿ ਯੂਕੇ, ਅਮਰੀਕਾ, ਕਨੇਡਾ, ਜਰਮਨੀ ਅਤੇ ਫਰਾਂਸ, ਜਿੱਥੇ ਵੱਡੀ ਗਿਣਤੀ ਵਿਚ ਪੰਜਾਬੀ ਵਸਦੇ ਹਨ, ਵਿਚ ਅਜਿਹੀਆਂ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਸੰਭਾਵਨਾ ਨੂੰ ਵਿਚਾਰਨਗੇ। ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਪੀੜੀਆਂ ਦੀ ਸੁਰੱਖਿਆ ਅਤੇ ਪ੍ਰਗਤੀ ਦੇ ਉਦੇਸ਼ ਨਾਲ ਸੂਬੇ ਨੂੰ ਵਿਕਾਸ ਦੇ ਇਕ ਨਵੇਂ ਯੁੱਗ ਵਿੱਚ ਲਿਜਾਣ ਲਈ ਉਨਾਂ ਦੀ ਸਰਕਾਰ ਦੇ ਯਤਨਾਂ ਵਿੱਚ ਸਾਥ ਦੇਣ। ਮੁੱਖ ਮੰਤਰੀ ਨੇ ਵਿਸ਼ਵ ਦੇ ਵੱਖ ਵੱਖ ਖੇਤਰਾਂ ਵਿੱਚ ਆਪਣੀ ਸਖ਼ਤ ਮਿਹਨਤ ਨਾਲ ਸੂਬੇ ਅਤੇ ਦੇਸ਼ ਲਈ ਮਾਣ ਖੱਟਣ ਲਈ ਪਰਵਾਸੀ ਪੰਜਾਬੀਆਂ ਦੀ ਸ਼ਲਾਘਾ ਕੀਤੀ।

Punjab CM Captain Amarinder Singh along with NRIs at JalandharPunjab CM Captain Amarinder Singh along with NRIs at Jalandhar

ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਆਪਣੀਆਂ ਜੜਾਂ ਨਾਲ ਜੁੜੋ' ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਉਕਤ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਆਪਣੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਨੌਜਵਾਨਾਂ ਨੂੰ ਵੀ ਪੰਜਾਬ ਆ ਕੇ ਆਪਣੀ ਜੱਦੀ ਵਿਰਾਸਤ ਨਾਲ ਜੁੜਨ ਲਈ ਉਤਸ਼ਾਹਿਤ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 'ਤੇ ਕਰਤਾਰਪੁਰ ਲਾਂਘਾ ਖੁੱਲਣ 'ਤੇ ਸਮੁੱਚੀ ਸਿੱਖ ਕੌਮ, ਵਿਸ਼ੇਸ਼ ਕਰਕੇ ਪਰਵਾਸੀ ਭਾਰਤੀਆਂ ਨੂੰ ਵਧਾਈ ਦਿੱਤੀ, ਜਿਸ ਨਾਲ ਸ਼ਰਧਾਲੂਆਂ ਨੂੰ ਇਤਿਹਾਸਕ ਗੁਰਦੁਆਰੇ ਦੇ 'ਖੁੱਲੇ ਦਰਸ਼ਨ ਦੀਦਾਰ' ਦਾ ਸੁਭਾਗ ਪ੍ਰਾਪਤ ਹੋਇਆ ਹੈ।

Punjab CM Captain Amarinder Singh along with NRIs at JalandharPunjab CM Captain Amarinder Singh along with NRIs at Jalandhar

ਹੋਰ ਪ੍ਰਵਾਸੀ ਭਾਰਤੀਆਂ ਵਿਚ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਬੌਬ ਸਰੋਆ, ਮੈਂਬਰ ਪਾਰਲੀਮੈਂਟ ਰਮੇਸ਼ਵਰ ਸਿੰਘ ਸੰਘਾ, ਮੈਂਬਰ ਪਾਰਲੀਮੈਂਟ ਲਾਰਡ ਦਿਲਜੀਤ ਸਿੰਘ ਰਾਣਾ, ਇੰਦਰਜੀਤ ਸਿੰਘ ਬੱਲ, ਤੇਜਿੰਦਰ ਸਿੰਘ, ਇਕਬਾਲ ਸਿੰਘ, ਸੁਰਿੰਦਰ ਪਾਲ ਸਿੰਘ, ਭਰਮਤੋੜ ਸਿੰਘ, ਜਗਦੀਸ਼ ਸਿੰਘ ਗਰੇਵਾਲ, ਸੁਖਪਾਲ ਸਿੰਘ ਧਨੋਆ, ਸੁਰਿੰਦਰ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ ਕਾਲੜਾ, ਜਗਤਾਰ ਸਿੰਘ ਅਜੀਮਲ, ਰਵਿੰਦਰ ਸਿੰਘ ਗੋਦਾਰਾ, ਰੇਸ਼ਮ ਸਿੰਘ ਸੰਧੂ, ਗੁਰਮੀਤ ਸਿੰਘ ਰੰਧਾਵਾ, ਹਰਬਰਿੰਦਰ ਰੰਧਾਵਾ, ਧਨਵੰਤ ਸਿੰਘ ਸੰਧੂ, ਸੁਰਜੀਤ ਸਿੰਘ ਮਾਨ, ਐਸ ਪੀ ਸਿੰਘ ਓਬਰਾਏ, ਦਿਲਵੀਰ ਸਿੰਘ, ਹਰਦਵਿੰਦਰ ਸਿੰਘ, ਇਕਬਾਲ ਸਿੰਘ ਭੱਟੀ, ਸੰਤੋਖ ਸਿੰਘ ਪਦੇਹ ਅਤੇ ਅਮਨ ਪੁਰੀ ਸ਼ਾਮਲ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement