
ਪਵਿੱਤਰ ਨਗਰੀ ਨੂੰ ਚਮਕਾਉਣ ਲਈ ਲਗਭਗ 2500 ਸਫ਼ਾਈ ਕਾਮੇ ਦੇ ਰਹੇ ਹਨ ਸੇਵਾਵਾਂ
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਿੱਥੇ ਸੰਗਤਾਂ ਦਾ ਸੈਲਾਬ ਆ ਗਿਆ ਹੈ, ਉਥੇ ਸਫ਼ਾਈ ਪ੍ਰਬੰਧਾਂ ਪੱਖੋਂ ਵੀ ਕੋਈ ਕਸਰ ਨਹੀਂ ਛੱਡੀ ਗਈ ਹੈ, ਜਿਸ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ।
Despite influx of devotees cleanliness in Sultanpur Lodhi becomes talking point
ਸਥਾਨਕ ਸਰਕਾਰਾਂ ਵਿਭਾਗ ਦੇ ਰੀਜਨਲ ਡਿਪਟੀ ਡਾਇਰੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਆਏ ਸੰਗਤਾਂ ਦੇ ਸੈਲਾਬ ਅਤੇ ਸਫਾਈ ਪ੍ਰਬੰਧਾਂ ਦੇ ਪੱਖ ਤੋਂ ਸੁਲਤਾਨਪੁਰ ਲੋਧੀ ਦੀ ਤੁਲਨਾ ਕੁੰਭ ਮੇਲੇ ਵਾਲੇ ਅਲਾਹਾਬਾਦ ਸ਼ਹਿਰ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਦੀ ਆਮਦ ਦੇ ਬਾਵਜੂਦ ਸਾਫ-ਸਫਾਈ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ।
Despite influx of devotees cleanliness in Sultanpur Lodhi becomes talking point
ਉਨ੍ਹਾਂ ਦਸਿਆ ਕਿ ਇਸ ਪਵਿੱਤਰ ਨਗਰੀ ਵਿਚ 73 ਲੰਗਰ ਚੱਲ ਰਹੇ ਹਨ ਤੇ ਇਨਾਂ ਲੰਗਰਾਂ ਵਿਚ ਸਾਫ-ਸਫਾਈ ਦੀ ਜ਼ਿੰਮੇਵਾਰੀ ਸਥਾਨਕ ਸਰਕਾਰਾਂ ਵਿਭਾਗ ਨੇ ਆਪਣੇ ਮੋਢਿਆਂ 'ਤੇ ਚੁੱਕੀ ਹੋਈ ਹੇ। ਚਾਰ ਮੈਂਬਰੀ ਕਮੇਟੀ ਜਿਸ ਵਿਚ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਪ੍ਰਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਸੀਈਓ ਪੀਐਮਆਈਡੀਸੀ ਅਜੋਏ ਸ਼ਰਮਾ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਕਰਨੇਸ਼ ਸ਼ਰਮਾ ਇਨ੍ਹਾਂ ਸਾਰੇ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਹਨ।
Despite influx of devotees cleanliness in Sultanpur Lodhi becomes talking point
ਇਸ ਸਫ਼ਾਈ ਯੋਜਨਾ ਨੂੰ ਲਾਗੂ ਕਰਵਾਉਣ ਵਾਲੇ ਰੀਜਨਲ ਡਿਪਟੀ ਡਾਇਰੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿਚ ਲਗਭਗ 2500 ਸਫਾਈ ਕਾਮੇ ਤਾਇਨਾਤ ਕੀਤੇ ਗਏ ਹਨ , ਜੋ ਤਿੰਨ ਸ਼ਿਫਟਾਂ ਵਿਚ 24 ਘੰਟੇ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਲੱਖਾਂ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ ਕੋਈ ਸੌਖਾ ਕੰਮ ਨਹੀਂ ਸੀ, ਇਸ ਲਈ ਸਬੰਧਤ ਅਫਸਰ ਈ-ਸਾਈਕਲਾਂ 'ਤੇ ਰਾਊਂਡ ਲਾ ਕੇ ਜਾਇਜ਼ਾ ਲੈ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।