ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਪੂਰਾ ਸਾਲ ਚੱਲਣਗੇ : ਲੌਂਗੋਵਾਲ
Published : Nov 12, 2019, 3:23 pm IST
Updated : Nov 12, 2019, 3:23 pm IST
SHARE ARTICLE
Gobind Singh Longowal
Gobind Singh Longowal

ਕਿਹਾ - ਲੰਗਰਾਂ ਦੀ ਸੇਵਾ ਨਿਭਾਉਣ ਵਾਲਿਆਂ ਲਈ ਵੱਖਰਾ ਸ਼ੁਕਰਾਨਾ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਕਰਵਾਇਆ ਜਾਵੇਗਾ।

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ 'ਚ ਕਰਵਾਏ ਜਾ ਰਹੇ ਸਮਾਗਮ 'ਚ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਸਮੇਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ।

 Baba Nanak Parkash PurbBaba Nanak Parkash Purb

ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਿੱਥੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਧੰਨਵਾਦ ਕੀਤਾ, ਉੱਥੇ ਹੀ ਸਮੂਹ ਸੰਤਾਂ ਮਹਾਂਪੁਰਸ਼ਾਂ ਅਤੇ ਹੋਰਨਾਂ ਹਸਤੀਆਂ ਦਾ ਵੀ ਧੰਨਵਾਦ ਕੀਤਾ। ਭਾਈ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਅਗਲੇ ਸਾਲ ਵੀ ਇਸੇ ਤਰ੍ਹਾਂ ਮਨਾਏ ਜਾਣਗੇ ਅਤੇ ਲਗਾਤਾਰ ਪੂਰਾ ਸਾਲ ਸਮਾਗਮ ਚਲਦੇ ਰਹਿਣਗੇ।

Bhai Gobind Singh LongowalBhai Gobind Singh Longowal

ਉਨ੍ਹਾਂ ਇਸ ਸਮਾਗਮ ਸਮੇਂ ਸੁਲਤਾਨਪੁਰ ਲੋਧੀ ਅਤੇ ਹੋਰਨਾਂ ਥਾਵਾਂ 'ਤੇ ਲੰਗਰਾਂ ਦੀ ਸੇਵਾ ਨਿਭਾਉਣ ਵਾਲੇ ਸੰਤਾਂ ਮਹਾਂਪੁਰਸ਼ਾਂ ਅਤੇ ਧਾਰਮਕ ਜਥੇਬੰਦੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਛੇਤੀ ਹੀ ਇਕ ਵੱਖਰਾ ਸ਼ੁਕਰਾਨਾ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਕਰਵਾਇਆ ਜਾਵੇਗਾ, ਜਿਸ 'ਚ ਸਮੂਹ ਲੰਗਰ ਸੇਵਾ ਕਰਨ ਵਾਲਿਆਂ ਅਤੇ ਵੱਖ-ਵੱਖ ਹੋਰ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਸਨਮਾਨ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement