
ਕਿਤਾਬਾਂ 'ਚ ਗੁਰੂ ਸਾਹਿਬ ਦੇ ਜੀਵਨ ਨਾਲ ਜੁੜਿਆ ਇਤਿਹਾਸ ਦਰਜ
ਨਨਕਾਣਾ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਯਾਦਗਾਰੀ ਬਣਾਉਣ ਲਈ ਅਤੇ ਬਾਬੇ ਨਾਨਕ ਦੇ ਸੰਦੇਸ਼ ਨੂੰ ਜਨ ਜਨ ਤਕ ਪਹੁੰਚਾਉਣ ਲਈ ਹਰ ਸਿੱਖ ਵੱਲੋਂ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧ ਵਿਚ ਮਿਸ਼ਨਰੀ ਵਿਚਾਰਧਾਰਾ ਦੀ ਆਵਾਜ਼ ਬੁਲੰਦ ਕਰਦੇ ਹੋਏ ਪਿੰਜੌਰ ਤੋਂ ਮਿਸ਼ਨਰੀ ਪ੍ਰਚਾਰਕ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇ। ਜਿੱਥੇ ਉਨ੍ਹਾਂ ਨੇ ਬਾਬੇ ਨਾਨਕ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਦੇ ਕਿਤਾਬਚੇ ਗੁਰਮੁਖੀ ਅਤੇ ਸ਼ਾਹਮੁਖੀ ਵਿਚ ਵੰਡੇ।
Nankana Sahibਇਸ ਮੌਕੇ ਗੱਲਬਾਤ ਕਰਦਿਆਂ ਗੁਰਨਾਮ ਸਿੰਘ ਪਿੰਜੌਰ ਨੇ ਕਿਹਾ ਕਿ ਬਾਬੇ ਨਾਨਕ ਨੇ ਜਿਸ ਵਿਚਾਰਧਾਰਾ ਦਾ ਪ੍ਰਚਾਰ ਕਰਕੇ ਸਿੱਖ ਧਰਮ ਦੀ ਨੀਂਹ ਰੱਖੀ ਸੀ, ਅੱਜ ਅਸੀਂ ਉਸ ਸੋਚ ਤੋਂ ਪਿੱਛੇ ਹਟਦੇ ਜਾ ਰਹੇ ਆਂ, ਅਜਿਹੇ ਵਿਚ ਰੋਟੀ-ਪਾਣੀ ਦੇ ਲੰਗਰ ਦੇ ਨਾਲ-ਨਾਲ ਗਿਆਨ ਦਾ ਲੰਗਰ ਲਗਾਇਆ ਜਾਣਾ ਵੀ ਬੇਹੱਦ ਜ਼ਰੂਰੀ ਹੈ। ਇਸ ਲਈ ਅਸੀਂ ਉਚੇਚੇ ਤੌਰ 'ਤੇ ਇਹ ਪੁਸਤਕਾਂ ਵੰਡਣ ਲਈ ਲੈ ਕੇ ਆਏ ਆਂ।
Nankana Sahib ਦੱਸ ਦਈਏ ਕਿ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਣ ਪੀਣ ਦੀਆਂ ਚੀਜ਼ਾਂ ਦੇ ਇਕ ਤੋਂ ਇਕ ਲੰਗਰ ਲਗਾਏ ਜਾ ਰਹੇ ਹਨ, ਉਥੇ ਹੀ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਉਨ੍ਹਾਂ ਦੇ ਜੀਵਨ ਸਬੰਧੀ ਸਾਹਿਤ ਵੀ ਵੰਡਿਆ ਜਾ ਰਿਹਾ ਹੈ ਤਾਂ ਜੋ ਲੋਕ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲ ਕੇ ਅਪਣਾ ਜੀਵਨ ਸਫ਼ਲਾ ਕਰ ਸਕਣ।
Nankana Sahibਦਸ ਦਈਏ ਕਿ ਦਰਅਸਲ ਸੁਲਤਾਨਪੁਰ ਲੋਧੀ ਵਿਖੇ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿੱਥੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਦਾਦ ‘ਚ ਆਉਣ ਵਾਲੀ ਸੰਗਤ ਲਈ ਕਰੀਬ 550 ਤਰ੍ਹਾਂ ਦਾ ਲੰਗਰ ਲਗਾਇਆ ਗਿਆ ਹੈ। ਸਭ ਦੇ ਸਾਂਝੇ ਗੁਰੂ ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦਾ 500 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿਚ ਜਿੱਥੇ ਜਿੱਥੇ ਵੀ ਸਿੱਖ ਵਸਦਾ ਹੈ 12 ਨਵੰਬਰ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਦਰਅਸਲ, ਸੁਲਤਾਨਪੁਰ ਲੋਧੀ ਵਿਖੇ ਪੁੱਜ ਰਹੀਆਂ ਲੱਖਾਂ ਸੰਗਤਾਂ ਲਈ ਬਾਬਾ ਮਾਨ ਸਿੰਘ ਪਿਹੋਵੇ ਵਾਲਿਆਂ ਵੱਲੋਂ ਭਾਗੋਰਾਈਆਂ ਰੋਡ 'ਤੇ 8 ਏਕੜ ਜ਼ਮੀਨ 'ਚ ਵੱਡਾ ਲੰਗਰ ਲਗਾਇਆ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।