
550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਹੋਰ ਸਾਥੀ ਆਗੂਆਂ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ...
ਸੁਲਤਾਨਪੁਰ ਲੋਧੀ : 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਹੋਰ ਸਾਥੀ ਆਗੂਆਂ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ। ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।
Sri Guru Nanak Dev Ji 550th Parkash Purab
ਦੱਸਣਯੋਗ ਹੈ ਕਿ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ 1 ਨਵੰਬਰ ਤੋਂ ਹੀ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਸੀ।
Sri Guru Nanak Dev Ji 550th Parkash Purab
ਅੱਜ ਇਸ ਪਵਿੱਤਰ ਦਿਹਾੜੇ 'ਤੇ ਸੁਲਤਾਨਪੁਰ ਲੋਧੀ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਸਮੇਤ ਹੋਰ ਵੱਡੀਆਂ ਸ਼ਖਸੀਅਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।