ਸਤਿੰਦਰ ਸਰਤਾਜ ਨੇ ਸੂਫੀ ਗਾਇਕੀ ਨਾਲ ਸੁਲਤਾਨਪੁਰ ਦੀ ਧਰਤੀ 'ਤੇ ਲਾਈ ਸੰਗੀਤ ਦੀ ਛਹਿਬਰ
Published : Nov 12, 2019, 6:16 pm IST
Updated : Nov 12, 2019, 6:30 pm IST
SHARE ARTICLE
Sufi singer Satinder Sartaj paid a musical tribute to Sri Guru Nanak Dev ji
Sufi singer Satinder Sartaj paid a musical tribute to Sri Guru Nanak Dev ji

ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਧਾਰਮਕ ਗਾਇਨ ਦਾ ਆਨੰਦ ਲਿਆ

ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅੱਜ ਰਬਾਬ ਪੰਡਾਲ ਵਿਚ ਉਘੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਜਦੋਂ ਆਪਣੀ ਸੂਫੀ ਗਾਇਕੀ ਨਾਲ ਬਾਬੇ ਨਾਨਕ ਦੀ ਉਸਤਤਿ ਕੀਤੀ ਤਾਂ ਸਾਰਾ ਆਲਮ ਰੂਹਾਨੀ ਰੰਗ 'ਚ ਰੰਗਿਆ ਗਿਆ ਤੇ ਸਾਰਾ ਪੰਡਾਲ ਦਰਸ਼ਕਾਂ ਦੀਆਂ ਤਾੜੀਆਂ ਨਾਲ ਗੂੰਜ ਉਠਿਆ।

Sufi singer Mr. Satinder Sartaj today paid a musical tribute to Sri Guru Nanak Dev jiSufi singer Satinder Sartaj paid a musical tribute to Sri Guru Nanak Dev jiਸਤਿੰਦਰ ਸਰਤਾਜ ਨੇ ਗੁਰੂ ਨਾਨਕ ਦੇਵ ਜੀ ਵਲੋਂ ਰਚੀ ਆਰਤੀ 'ਗਗਨ ਮੈਂ ਥਾਲੁ ਰਵਿ ਚੰਦੁ ਦੀਪਕ ਬਨੇ, ਤਾਰਿਕਾ ਮੰਡਲ ਜਨਕ ਮੋਤੀ, ਧੂਪੁ  ਮਲਆਨਲੋ ਪਵਣੁ ਚਵਰੋ ਕਰੇ, ਸਗਲ ਬਨਰਾਇ ਫੂਲੰਤ ਜੋਤੀ' ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮਗਰੋਂ ਸੂਫੀ ਗੀਤ 'ਸਾਈਂ ਵੇ' ਨਾਲ ਸਤਿੰਦਰ ਸਰਤਾਜ ਨੇ ਸਮਾਂ ਬੰਨ ਦਿੱਤਾ।

Sufi singer Mr. Satinder Sartaj today paid a musical tribute to Sri Guru Nanak Dev jiSufi singer Satinder Sartaj paid a musical tribute to Sri Guru Nanak Dev jiਸਤਿੰਦਰ ਸਰਤਾਜ ਨੇ ਜਿੱਥੇ 'ਮੈਂ ਗੁਰਮੁਖੀ ਦਾ ਬੇਟਾ, ਮੈਨੂੰ ਤੋਰਦੇ ਨੇ ਅੱਖਰ, ਮਾਂ ਖੇਲਣੇ ਨੂੰ ਦਿੱਤੇ ਬੜੀ ਲੋੜ ਦੇ ਨੇ ਅੱਖਰ' ਗੀਤ ਨਾਲ ਗੁਰਮੁਖੀ ਦੀ ਲੋੜ ਨੂੰ ਟਹਿਕਣ ਲਾਇਆ, ਉੇਥੇ ਹੀ 'ਹੋਰਾਂ ਦੀ ਹਮਾਇਤ ਜਦੋਂ ਕਰਨ ਲੱਗੋ ਤਾਂ ਉਦੋ ਸਮਝੋ ਦਾਤਾ ਨੇ ਸੁਖਾਲੇ ਕਰਤੇ' ਗੀਤ ਨਾਲ ਸਾਂਝੀਵਾਲਤਾ ਤੇ ਲੋੜਵੰਦਾਂ ਦੀ ਮਦਦ ਦਾ ਸੁਨੇਹਾ ਦਿੱਤਾ।

Sufi singer Mr. Satinder Sartaj today paid a musical tribute to Sri Guru Nanak Dev jiSufi singer Satinder Sartaj paid a musical tribute to Sri Guru Nanak Dev ji

ਰਬਾਬ ਪੰਡਾਲ ਵਿਚ ਸੰਗਤ ਦਾ ਠਾਠਾਂ ਮਾਰਦਾ ਇਕੱਠ ਇਨਾਂ ਰੂਹਾਨੀ ਪਲਾਂ ਦਾ ਗਵਾਹ ਬਣਿਆ ਤੇ ਦਰਸ਼ਕਾਂ ਦੀਆਂ ਤਾੜੀਆਂ ਦੀ ਤਾਲ ਨੇ ਆਲਮ ਗੂੰਜਣ ਲਾ ਦਿੱਤਾ। ਇਸ ਤੋਂ ਬਿਨਾਂ 'ਇਕ ਦਿਨ ਮੈਨੂੰ ਬੰਦਾ ਮਿਲਿਆ ਕਹਿੰਦਾ ਸਰਦਾਰ ਜੀ', 'ਕੋਈ ਅਲੀ ਆਖੇ ਕੋਈ ਬਲੀ ਆਖੇ' ਅਤੇ 'ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ' ਸੰਗਤਾਂ ਦੀ ਕਚਿਹਿਰੀ ਵਿਚ ਹਾਜਰੀ ਭਰੀ।

Sufi singer Mr. Satinder Sartaj today paid a musical tribute to Sri Guru Nanak Dev jiSufi singer Satinder Sartaj paid a musical tribute to Sri Guru Nanak Dev jiਇਸ ਮੌਕੇ ਡਿਪਟੀ ਡਾਇਰੈਕਟਰ ਲੋਕਲ ਬਾਡੀ ਬਰਜਿੰਦਰ ਸਿੰਘ, ਐਸਡੀਐਮ ਡਾ. ਚਾਰੂਮਿਤਾ, ਮੇਲਾ ਅਫ਼ਸਰ ਨਵਨੀਤ ਕੌਰ ਬੱਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਗਤਾ ਨਾਲ ਬੈਠ ਕੇ ਧਾਰਮਕ ਗਾਇਨ ਦਾ ਆਨੰਦ ਉਠਾਇਆ। ਇਸ ਮੌਕੇ ਫਿਰੋਜਪੁਰ ਤੋਂ ਆਏ ਜਗਮੀਤ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ ਵੱਖ ਪ੍ਰੋਗਰਾਮਾਂ ਰਾਹੀਂ 550 ਸਾਲਾ ਗੁਰਪੁਰਬ ਨੂੰ ਯਾਦਗਾਰੀ ਬਣਾ ਦਿੱਤਾ।

Sufi singer Mr. Satinder Sartaj today paid a musical tribute to Sri Guru Nanak Dev jiSufi singer Satinder Sartaj paid a musical tribute to Sri Guru Nanak Dev ji

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement