ਅਰੁਣਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Nov 12, 2020, 12:20 am IST
Updated : Nov 12, 2020, 12:20 am IST
SHARE ARTICLE
image
image

ਅਰੁਣਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 11 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਵਲ ਵੱਡਾ ਕਦਮ ਪੁਟਦਿਆਂ ਪੰਜਾਬ ਦੇ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿਚੋਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰਤੀ ਹੋਈਆਂ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਦਿਤੇ ਗਏ ਜਦਕਿ ਆਂਗਨਵਾੜੀ ਵਰਕਰਾਂ ਦੀ ਆਸਾਮੀ ਤੋਂ ਤਰੱਕੀ ਪ੍ਰਾਪਤ 282 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸਬੰਧਤ ਜ਼ਿਲ੍ਹਿਆਂ ਵਿਚ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਤਾਂ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੱਲ ਰਹੇ ਵਿਭਾਗੀ ਕੰਮਕਾਜ ਪ੍ਰਭਾਵਤ ਨਾ ਹੋਣ।
ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਵਿਭਾਗ ਵਿਚ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਅਰੁਨਾ ਚੌਧਰੀ ਨੇ ਕਿਹਾ ਕਿ ਨਵੀਂ ਭਰਤੀ ਹੋਈਆਂ ਅਤੇ ਤਰੱਕੀ ਪ੍ਰਾਪਤ ਆਂਗਨਵਾੜੀ ਸੁਪਰਵਾਈਜ਼ਰਾਂ ਨਾਲ ਵਿਭਾਗ ਨੂੰ ਮਜ਼ਬੂਤੀ ਤਾਂ ਮਿਲੇਗੀ ਹੀ, ਨਾਲ ਹੀ ਸੂਬੇ ਦੀ ਨਵੀਂ ਪੀੜ੍ਹੀ ਨੂੰ ਪੌਸ਼ਟਿਕ ਖ਼ੁਰਾਕ ਤੇ ਸਿਹਤਮੰਦ ਵਾਤਾਵਰਣ ਦੇਣ ਵਿਚ ਮਦਦ ਤੋਂ ਇਲਾਵਾ ਸੂਬੇ ਵਿਚ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਸਮਾਂਬੱਧ ਜਾਣਕਾਰੀ ਦੇਣ ਵਿਚ ਵੀ ਇਹ ਸੁਪਰਵਾਈਜ਼ਰ ਮਹਿਲਾਵਾਂ ਅਹਿਮ ਯੋਗਦਾਨ ਪਾਉਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀ ਵਿਪੁਲ ਉੱਜਵਲ, ਸੰਯੁਕਤ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement