ਬੀਜੇਪੀ ਦੀ ਹੈਂਕੜ ਦਾ ਜਵਾਬ ਪੰਜਾਬ ਦੀ ਜਨਤਾ ਚੋਣ ਵਿੱਚ ਦੇਵੇਗੀ - ਭਗਵੰਤ ਮਾਨ
Published : Nov 12, 2020, 4:50 pm IST
Updated : Nov 12, 2020, 4:51 pm IST
SHARE ARTICLE
Bhagwant Mann
Bhagwant Mann

ਕੈਪਟਨ ਵਰਗੇ ਕਮਜ਼ੋਰ ਮੁੱਖ ਮੰਤਰੀ ਦੇ ਕਾਰਨ ਹੀ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਧਮਕੀ ਦੇਣ ਦੀ ਹਿੰਮਤ ਕਰ ਰਹੀ ਹੈ - ਭਗਵੰਤ ਮਾਨ

ਅਸ਼ਵਨੀ ਸ਼ਰਮਾ ਤੁਰੰਤ ਪੰਜਾਬ ਦੇ ਕਿਸਾਨਾਂ ਤੋਂ ਮੰਗਣ ਮੁਆਫ਼ੀ -ਮੀਤ ਹੇਅਰ
ਖਾਦ ਦੀ ਕਿੱਲਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਤੁਰੰਤ ਮਾਲ ਗਾਡੀਆਂ ਦੀ ਆਵਾਜਾਈ ਕਰੇ ਬਹਾਲ

ਚੰਡੀਗੜ੍ਹ - ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਸ਼ਟਰੀ ਸਕੱਤਰ ਦਿਨੇਸ਼ ਕੁਮਾਰ ਵੱਲੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਬੇਇੱਜ਼ਤੀ ਪੰਜਾਬ ਬਰਦਾਸ਼ਤ ਨਹੀਂ ਕਰੇਗਾ, ਸਹੀ ਸਮਾਂ ਆਉਣ ਉੱਤੇ ਪੰਜਾਬ ਦੀ ਜਨਤਾ ਭਾਜਪਾ ਨੂੰ ਸਬਕ ਸਿਖਾਏਗੀ ।
'ਆਪ' ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਬਿਹਾਰ ਜਿੱਤ ਨੂੰ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਜਿੱਤ ਨਹੀਂ ਸਮਝਿਆ ਜਾ ਸਕਦਾ, ਕਿਉਂਕਿ ਬਿਹਾਰ ਵਿੱਚ ਇਹ ਖੇਤੀ ਕਾਨੂੰਨ ਮੁੱਦੇ ਹੀ ਨਹੀਂ ਸਨ। ਉਨ੍ਹਾਂ ਨੇ ਕਿਹਾ ਕਿ ਇਹ ਮੁੱਦਾ ਪੰਜਾਬ ਅਤੇ ਹਰਿਆਣਾ ਵਿੱਚ ਅਤਿ ਗੰਭੀਰ ਹੈ।

BJPBJP

ਇਸ ਦੇ ਕਾਰਨ ਹੀ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਸਹਿਯੋਗੀਆਂ ਦੀ ਸਰਕਾਰ ਹੋਣ  ਦੇ ਬਾਵਜੂਦ ਵੀ 1 ਸੀਟ ਉੱਤੇ ਹੋਏ ਉਪ-ਚੋਣ ਵਿੱਚ ਬੀਜੇਪੀ ਮੂਧੇ ਮੂੰਹ ਡਿੱਗੀ ਹੈ। ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਨੇ ਬਿਹਾਰ ਚੋਣ ਵਿੱਚ ਭਾਜਪਾ ਦੀ ਜਿੱਤ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਮੂੰਹ ਉੱਤੇ ਚਪੇੜ ਦੱਸਿਆ ਉੱਤੇ ਆਪਣੀ ਪ੍ਰਤੀਕ੍ਰਿਆ ਸਾਫ਼ ਕਰਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਅਤੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ  ਮੀਤ ਹੇਅਰ ਨੇ ਇਸ ਨੂੰ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਬੇਇੱਜ਼ਤੀ ਦੱਸਿਆ ਹੈ

Meet HAYERMeet HAYER

ਪਾਰਟੀ ਹੈੱਡਕੁਆਟਰ ਚੰਡੀਗੜ੍ਹ ਤੋਂ ਮੀਡੀਆ ਨੂੰ ਜਾਰੀ ਪ੍ਰੈੱਸ ਬਿਆਨ ਵਿੱਚ ਮਾਨ ਅਤੇ ਹੇਅਰ ਨੇ ਕਿਹਾ ਕਿ ਭਾਜਪਾ ਦੇ ਨੇਤਾ ਸੱਤੇ ਦੇ ਨਸ਼ੇ ਵਿੱਚ ਆਮ ਲੋਕਾਂ ਅਤੇ ਖ਼ਾਸਕਰ ਕਿਸਾਨਾਂ ਦੀ ਆਵਾਜ਼ ਨੂੰ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਦੇ ਮੌਜੂਦਾ ਮੁੱਦੇ ਬਹੁਤ ਗੰਭੀਰ ਹਨ। ਜਿਸ ਉੱਤੇ ਦੇਸ਼ ਅਤੇ ਖ਼ਾਸ ਤੌਰ ਉੱਤੇ ਪੰਜਾਬ ਸੂਬੇ ਦਾ ਭਵਿੱਖ ਟਿਕਿਆ ਹੋਇਆ ਹੈ। ਇਸ ਲਈ ਭਾਜਪਾ ਆਗੂਆਂ ਨੂੰ ਇਸ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੌੜੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ।

bhagwant mannbhagwant mann

ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੋਕ ਅਤੇ ਕਿਸਾਨ ਵਿਰੋਧੀ ਨੀਤੀਆਂ ਦੇ ਕਾਰਨ ਪੰਜਾਬ ਵਿੱਚ ਇਨ੍ਹਾਂ ਦੇ ਆਗੂਆਂ ਦਾ ਹਰ ਥਾਂ ਉੱਤੇ ਵਿਰੋਧ ਹੋ ਰਿਹਾ ਹੈ ਅਤੇ ਇਸ ਦੇ ਨਤੀਜੇ ਆਉਣ ਵਾਲੇ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਸਾਥੀਆਂ ਨੂੰ ਭੁਗਤਣੇ ਪੈਣਗੇ।  ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣ ਵਿੱਚ ਆਪਣੇ ਨਾਲ ਹੋਏ ਧੱਕੇ ਦਾ ਬੀਜੇਪੀ ਤੋਂ ਬਦਲਾ ਲਵੇਗੀ ਅਤੇ ਇਨ੍ਹਾਂ ਦਾ ਸੂਬੇ ਵਿਚੋਂ ਬੋਰੀਆ ਬਿਸਤਰਾ ਗੋਲ ਕਰ ਦੇਵਾਂਗੇ ।

Captain Amarinder Singh Captain Amarinder Singh

ਕੈਪਟਨ ਅਮਰਿੰਦਰ ਸਿੰਘ ਉੱਤੇ ਵਰ੍ਹਦਿਆਂ ਮਾਨ ਅਤੇ ਹੇਅਰ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ  ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਅਤੇ ਉਹ ਆਪਣੀ ਆਇਆਸ਼ੀ ਵਿੱਚ ਡੁੱਬ ਕੇ ਪੰਜਾਬ ਨੂੰ ਤਬਾਹੀ ਦੇ ਕੰਢੇ ਉੱਤੇ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਕਮਜ਼ੋਰ ਮੁੱਖ ਮੰਤਰੀ ਕਾਰਨ ਹੀ ਮੋਦੀ ਪੰਜਾਬ ਨੂੰ ਅੱਖਾਂ ਵਿਖਾ ਰਹੇ ਹਨ ਅਤੇ ਕਿਸਾਨ ਅੰਦੋਲਨ ਨੂੰ ਦਬਾਉਣ ਦੇ ਮਨਸੂਬੇ ਨਾਲ ਸੂਬੇ ਵਿਚ ਰੇਲ ਗੱਡੀਆਂ ਦੀ ਆਵਾਜਾਈ ਠੱਪ ਕਰਨ ਤੋਂ ਲੈ ਕੇ ਹਰ ਤਰਾਂ ਦੇ ਫ਼ੰਡ ਰੋਕ ਰਹੇ ਹਨ।

Arvind KejriwalArvind Kejriwal

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਹੋਏ ਫ਼ਤਵੇ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਸੇਧ ਲੈਂਦਿਆਂ ਆਮ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਘੱਟ ਫ਼ੰਡ ਹੋਣ ਦੇ ਬਾਵਜੂਦ ਵੀ ਸੂਬੇ ਵਿੱਚ ਬਿਜਲੀ, ਪਾਣੀ, ਸਿੱਖਿਆ ਅਤੇ ਸਿਹਤ ਦੇ ਖੇਤਰ ਮਿਸਾਲੀ ਕਾਰਜ ਕੀਤੇ ਹਨ।

Paddy harvesting in Punjab reaches 80%Paddy 

ਸੂਬੇ ਵਿਚ ਪੈਦਾ ਹੋ ਰਹੀ ਖਾਦ ਦੀ ਕਿੱਲਤ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਇਸ ਸਮੇਂ ਕਿਸਾਨ ਝੋਨੇ ਦੀ ਫ਼ਸਲ ਨੂੰ ਵੱਢ ਕੇ ਕਣਕ ਬੀਜਣ ਜਾ ਰਹੇ ਹਨ। ਜਿਸ ਕਾਰਨ ਉਨ੍ਹਾਂ ਯੂਰੀਆ ਤੇ ਡੀਏਪੀ ਖਾਦ ਦੀ ਬਹੁਤ ਜ਼ਰੂਰਤ ਹੈ। ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨਾਲ ਕਿੜ ਕੱਢਣ ਤੋਂ ਬਾਜ਼ ਆਉਂਦੇ ਹੋਏ ਮਾਲ-ਗੱਡੀਆਂ ਦੀ ਸਪਲਾਈ ਬਹਾਲ ਕਰਨੀ ਚਾਹੀਦੀ ਹੈ ਤਾਂ ਜੋ ਖਾਦ ਅਤੇ ਹੋਰ ਜ਼ਰੂਰੀ ਵਸਤਾਂ ਸੂਬੇ ਵਿਚ ਆ ਸਕਣ। ਉਨ੍ਹਾਂ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਕਾਰਨ ਵਪਾਰੀ ਵਰਗ ਵੀ ਰੇਲ ਗੱਡੀਆਂ ਦੇ ਬੰਦ ਹੋਣ ਕਾਰਨ ਬਹੁਤ ਪਰੇਸ਼ਾਨ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement