
ਸਪੰਰਕ ਵਿਚ ਆਉਣ ਵਾਲਿਆਂ ਨੂੰ ਜਾਂਚ ਕਰਵਾਉਣ ਲਈ ਕੀਤੀ ਅਪੀਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਉਹਨਾਂ ਨੇ ਇਸ ਸਬੰਧੀ ਜਾਣਕਾਰੀ ਟਵੀਟ ਜ਼ਰੀਏ ਸਾਂਝੀ ਕੀਤੀ।
Tweet
ਉਹਨਾਂ ਨੇ ਟਵੀਟ ਕਰਦਿਆਂ ਕਿਹਾ, 'ਮੈਂ ਇਹ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੇ ਕੋਵਿਡ -19 ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਉਹਨਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਪਿਛਲੇ ਕੁਝ ਦਿਨਾਂ ਦੌਰਾਨ ਮੇਰੇ ਸੰਪਰਕ ਵਿਚ ਆਏ ਹਨ, ਖ਼ਾਸਕਰ ਉਹ ਆਪਣੀ ਸਿਹਤ ਪ੍ਰਤੀ ਜ਼ਰੂਰ ਸੁਚੇਤ ਰਹਿਣ ਅਤੇ ਸੈਲਫ਼ ਕੁਆਰੰਟੀਨ ਹੋਣ ਦੇ ਨਾਲ ਹੀ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।'