
ਪ੍ਰਸ਼ਾਸਨ ਵੱਲੋਂ ਪਟਾਕਿਆਂ ਤੇ ਪਾਬੰਦੀ ਲਾਉਣ ਦੇ ਖਿਲਾਫ ਐਸੋਸੀਏਸ਼ਨ ਨੇ ਹਾਈ ਕੋਰਟ ਵਿੱਚ ਕੀਤੀ ਸੀ ਪਟੀਸ਼ਨ ਦਾਇਰ।
ਚੰਡੀਗੜ੍ਹ: ਦੇਸ਼ ਭਰ ਦੇ ਕਈ ਸੂਬਿਆਂ 'ਚ ਪਟਾਕੇ ਚਲਾਉਣ ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਚਲਦੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੂੰ ਪਟਾਕਿਆਂ ਤੇ ਫੈਸਲੇ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਆਦੇਸ਼ ਦਿੱਤੇ ਹਨ। ਅਦਾਲਤ ਦਾ ਕਹਿਣਾ ਹੈ ਕਿ ਕਰੈਕਰ ਡੀਲਰਜ਼ ਐਸੋਸੀਏਸ਼ਨ ਦੀ ਦਰਖਾਸਤ ਨੂੰ ਦੋ ਦਿਨਾਂ ਅੰਦਰ ਨਿਪਟਾਇਆ ਜਾਏ। ਪ੍ਰਸ਼ਾਸਨ ਵਲੋਂ ਪਟਾਕਿਆਂ ਤੇ ਪਾਬੰਦੀ ਲਾਉਣ ਦੇ ਖਿਲਾਫ ਐਸੋਸੀਏਸ਼ਨ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕਰੋਟ ਨੇ ਐਸੋਸੀਏਸ਼ਨ ਨੂੰ ਕਿਹਾ ਕਿ ਉਹ NGT ਦੇ ਹੁਕਮਾਂ ਦੇ ਮੁਤਾਬਿਕ ਇਕ ਦਰਖਾਸਤ ਚੰਡੀਗੜ੍ਹ ਪ੍ਰਸ਼ਾਸਨ ਨੂੰ ਦੇਣ, ਜਿਸ ਤੇ ਪ੍ਰਸ਼ਾਸਨ ਨੂੰ ਦੋ ਦਿਨਾਂ ਅੰਦਰ ਫੈਸਲਾ ਲੈਣਾ ਪਏਗਾ। ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਦੂਜੇ ਸੂਬਿਆਂ ਦੀ ਤਰਜ ਤੇ ਚੰਡੀਗੜ੍ਹ ਅੰਦਰ ਪਟਾਕਿਆਂ ਤੇ ਪੂਰਨ ਰੂਪ ਵਿੱਚ ਰੋਕ ਲਾਉਣ ਦਾ ਫੈਸਲਾ ਕੀਤਾ ਸੀ।