ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਰੋਨਾ ਰੀਪੋਰਟ ਆਈ ਪਾਜ਼ੇਟਿਵ
ਚੰਡੀਗੜ੍ਹ, 11 ਨਵੰਬਰ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਕੋਰੋਨਾ ਦੀ ਚਪੇਟ ਵਿਚ ਆ ਗਏ ਹਨ। ਉਨ੍ਹਾਂ ਦੀ ਸਿਹਤ ਵਿਚ ਖ਼ਰਾਬੀ ਆਉਣ ਤੋਂ ਬਾਅਦ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰੀਪੋਰਟ ਪਾਜ਼ੇਟਿਵ ਆਈ ਹੈ। ਉਹ ਡੀ.ਐਮ.ਸੀ. ਹਸਪਤਾਲ ਵਿਚ ਦਾਖ਼ਲ ਹੋਏ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ
। ਕੋਰੋਨਾ ਪਾਜ਼ੇਟਿਵ ਹੋਣ ਵਾਲੇ ਆਸ਼ੂ ਪੰਜਾਬ ਦੇ 9ਵੇਂ ਮੰਤਰੀ ਹਨ।