ਸੰਗਰੂਰ ਜ਼ਿਲੇ ’ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 16 ਮਰੀਜ਼
Published : Nov 12, 2020, 5:57 pm IST
Updated : Nov 12, 2020, 6:10 pm IST
SHARE ARTICLE
Corona
Corona

ਕੋਵਿਡ-19 ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ

ਸੰਗਰੂਰ : ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 16 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 2 ਸਿਵਲ ਹਸਪਤਾਲ ਸੰਗਰੂਰ ਤੋਂ, 1 ਪੀ.ਜੀ.ਆਈ ਚੰਡੀਗੜ ਤੋਂ, 1 ਸੀ.ਐਮ.ਸੀ ਲੁਧਿਆਣਾ ਤੋਂ, 1 ਫੋਟੀਜ਼ ਲੁਧਿਆਣਾ ਤੋਂ ਅਤੇ 11 ਜਣਿਆਂ ਨੇ ਹੋਮ ਆਇਸੋਲੇਸ਼ਨ ’ਚ ਰਹਿ ਕੇ ਕੋਰੋਨਾਵਾਇਰਸ ਤੋਂ ਜੰਗ ਜਿੱਤੀ।

DC Sangrur RamveerDC Sangrur Ramveer
ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

coronacorona
ਸ਼੍ਰੀ ਰਾਮਵੀਰ ਨੇ ਕਿਹਾ ਕਿ ਕੋਵਿਡ-19 ਇੱਕ ਵਿਅਕਤੀ ਤੋਂ ਦੂਜੇ ਦੇ ਸੰਪਰਕ ’ਚ ਆਉਣ ਨਾਲ ਫੈਲਦਾ ਹੈ ਕਿਉਂਕਿ ਇਹ ਇੱਕ ਲਾਗ ਦੀ ਬਿਮਾਰੀ ਹੈ ਅਤੇ ਬਾਹਰੀ ਇਲਾਕਿਆਂ ਖ਼ਾਸ ਕਰ ਇਸ ਤੋਂ ਪ੍ਰਭਾਵਿਤ ਇਲਾਕਿਆਂ ਤੋਂ ਸੰਗਰੂਰ ਜ਼ਿਲੇ ’ਚ ਵਾਪਿਸ ਆਉਣ ਵਾਲੇ ਲੋਕਾਂ ਨੂੰ ਇਸਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਜਿੱਤਣ ਲਈ ਸਭ ਦਾ ਸਹਿਯੋਗ ਮਹੱਤਵਪੂਰਨ ਹੈ ਕਿਉਂਕਿ ਇੱਕ ਵਿਅਕਤੀ ਵੱਲੋਂ ਕੀਤੀ ਗਈ ਭੁੱਲ ਵੱਡੀ ਗਿਣਤੀ ’ਚ ਲੋਕਾਂ ’ਤੇ ਭਾਰੂ ਪੈ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement