ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਹੀਂ ਸ਼ਾਮਿਲ ਹੋਵੇਗੀ ਕੱਲ੍ਹ ਹੋਣ ਵਾਲੀ ਕੇਂਦਰ ਸਰਕਾਰ ਦੀ ਬੈਠਕ 'ਚ
Published : Nov 12, 2020, 1:06 pm IST
Updated : Nov 12, 2020, 2:01 pm IST
SHARE ARTICLE
farmer protest
farmer protest

ਭਾਰਤੀ ਕਿਸਾਨ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਉਹ ਵੀਰਵਾਰ ਪੰਜਾਬ ਦੇ ਕਿਸਾਨਾਂ ਅੰਦੋਲਨ ਦੇ ਹੱਕ 'ਚ ਏਕਤਾ ਦਿਵਸ ਮਨਾਏਗੀ।

ਜੰਡਿਆਲਾ ਗੁਰੂ- ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ ਪਰ ਕੇਂਦਰ ਕਿਸਾਨਾਂ ਦੀ ਆਵਾਜ਼ ਅਣਸੁਣੀ ਕਰ ਰਿਹਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਗੱਲ਼ਬਾਤ ਬਾਰੇ ਅੱਜ ਫੈਸਲਾ ਲੈਣਗੀਆਂ। ਇਸ ਤੋਂ ਪਹਿਲਾਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗੱਲ਼ਬਾਤ ਦੇ ਸੱਦੇ ਨੂੰ ਠੁਕਰਾ ਦਿੱਤਾ। ਅਜਿਹੇ 'ਚ ਹੁਣ 13 ਨਵੰਬਰ ਨੂੰ ਕੇਂਦਰ ਸਰਕਾਰ ਵਲੋਂ ਸੱਦੀ ਗਈ ਮੀਟਿੰਗ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸ਼ਾਮਿਲ ਨਹੀਂ ਹੋਵੇਗੀ। ਇਸ ਬਾਰੇ ਜਾਣਕਾਰੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ।

Farmer

ਉਨ੍ਹਾਂ ਦਾ ਕਹਿਣਾ ਹੈ ਕਿ  13 ਨਵੰਬਰ ਨੂੰ ਕੇਂਦਰ ਸਰਕਾਰ ਵਲੋਂ ਸੱਦੀ ਗਈ ਮੀਟਿੰਗ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸ਼ਾਮਿਲ ਨਹੀਂ ਹੋਵੇਗੀ। ਉਧਰ, 30 ਕਿਸਾਨ ਜਥੇਬੰਦੀਆਂ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਕਰ ਰਹੀਆਂ ਹਨ ਜਿਸ ਵਿੱਚ ਕੇਂਦਰ ਨਾਲ ਮੀਟਿੰਗ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਪਿਯੂਸ਼ ਗੋਇਲ ਤੇ ਨਰਿੰਦਰ ਤੋਮਰ ਵੱਲੋਂ 13 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਸ਼ਮੂਲੀਅਤ ਬਾਰੇ ਵਿਚਾਰ ਕਰਨਗੀਆਂ।

Farmers Protest

ਪੰਜਾਬ ’ਚ ਕਿਸਾਨ ਅੰਦੋਲਨ ਅੱਜ 51ਵੇਂ ਦਿਨ ਵਿੱਚ ਪਹੁੰਚ ਗਿਆ ਹੈ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੂਬੇ ਵਿੱਚ 100 ਤੋਂ ਵੱਧ ਥਾਵਾਂ ’ਤੇ ਧਰਨਾ-ਪ੍ਰਦਰਸ਼ਨ ਜਾਰੀ ਹਨ।  ਜ਼ਿਰਕਯੋਗ  ਹੈ ਕਿ ਭਾਰਤੀ ਕਿਸਾਨ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਉਹ ਵੀਰਵਾਰ ਪੰਜਾਬ ਦੇ ਕਿਸਾਨਾਂ ਅੰਦੋਲਨ ਦੇ ਹੱਕ 'ਚ ਏਕਤਾ ਦਿਵਸ ਮਨਾਏਗੀ। ਉਕਤ ਆਗੂਆ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਮੀਟਿੰਗ ਲਈ ਸੁਖਾਵਾਂ ਮਾਹੌਲ ਬਣਾਵੇ ਅਤੇ ਪੰਜਾਬ ਦੀ ਕੀਤੀ ਆਰਥਿਕ ਨਾਕਾਬੰਦੀ ਨੂੰ ਹਟਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement