'ਆਪ' ਦੇ ਸੰਗਠਨ ਦੇ ਵਿਸਥਾਰ ਲਈ ਨਵ-ਨਿਯੁਕਤ ਅਹੁਦੇਦਾਰਾਂ ਨੇ ਚੁੱਕੀ ਸਹੁੰ
Published : Nov 12, 2020, 12:17 am IST
Updated : Nov 12, 2020, 12:17 am IST
SHARE ARTICLE
image
image

'ਆਪ' ਦੇ ਸੰਗਠਨ ਦੇ ਵਿਸਥਾਰ ਲਈ ਨਵ-ਨਿਯੁਕਤ ਅਹੁਦੇਦਾਰਾਂ ਨੇ ਚੁੱਕੀ ਸਹੁੰ

88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਅਹੁਦੇ ਦੀ ਸਹੁੰ ਦਿਵਾਈ

ਚੰਡੀਗੜ੍ਹ , 11 ਨਵੰਬਰ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਵੱਡੇ ਪੱਧਰ ਉੱਤੇ ਆਮ ਆਦਮੀ ਪਾਰਟੀ ਪੰਜਾਬ ਦੇ ਬਣਾਏ ਅਹੁਦੇਦਾਰਾਂ ਨੇ ਅੱਜ ਪਾਰਟੀ ਵਲੋਂ ਕਰਵਾਏ ਇਕ ਸਮਾਗਮ ਵਿਚ 88 ਵਿਧਾਨ ਸਭਾ  ਦੇ 329  ਬਲਾਕ ਪ੍ਰਧਾਨਾਂ ਨੂੰ ਸਹੁੰ ਚੁਕਾਈ ਗਈ।  ਇਸ ਪ੍ਰੋਗਰਾਮ ਵਿਚ ਮਾਝੇ ਦੇ ਸੰਯੁਕਤ ਸਕੱਤਰ, ਮੋਹਾਲੀ ਅਤੇ ਫ਼ਰੀਦਕੋਟ ਦੇ ਜ਼ਿਲ੍ਹੇ ਇੰਚਾਰਜ, ਫ਼ਰੀਦਕੋਟ ਦੇ ਜ਼ਿਲ੍ਹਾ ਸਕੱਤਰ ਅਤੇ 88 ਵਿਧਾਨ ਸਭਾ  ਦੇ 329 ਬਲਾਕ ਪ੍ਰਧਾਨਾਂ ਨੂੰ ਉਨ੍ਹਾਂ ਦੇ ਅਹੁਦੇ ਦੀ ਸਹੁੰ ਚੁਕਾਈ ਗਈ। ਪੰਜਾਬ ਦੀ ਮਿੱਟੀ ਦੀ ਸਹੁੰ ਚੁਕਾ ਕੇ ਇਨ੍ਹਾਂ ਲੋਕਾਂ ਨੂੰ ਇਹ ਹਲਫ਼ ਦਿਵਾਇਆ ਗਿਆ ਕੀ ਉਨ੍ਹਾਂ ਦਾ ਹਰ ਕਰਮ ਪੰਜਾਬ ਦੀ ਬਿਹਤਰੀ ਲਈ ਹੋਵੇਗਾ, ਉਨ੍ਹਾਂ ਦਾ ਹਰ ਧਰਮ ਪੰਜਾਬ ਦੀ ਖ਼ੁਸ਼ਹਾਲੀ ਲਈ ਹੋਵੇਗਾ।
ਸੱਭ ਤੋਂ ਖ਼ਾਸ ਗੱਲ ਇਹ ਹੈ ਕੀ ਇਸ ਸਾਰੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਫ਼ੈਸਲਾ ਪੰਜਾਬ ਦੀ ਆਮ ਜਨਤਾ, ਸੰਗਠਨ ਵਲੰਟੀਅਰਾਂ ਅਤੇ ਜ਼ਿਲ੍ਹਾ ਅਤੇ ਪ੍ਰਦੇਸ਼ ਦੇ ਅਹੁਦੇਦਾਰਾਂ ਵਲੋਂ ਰਾਏ-ਮਸ਼ਵਰਾ ਕਰ ਕੇ ਹੀ ਲਿਆ ਗਿਆ ਹੈ। ਇਸ ਤੋਂ ਇਲਾਵਾ ਜੋ ਲੋਕ ਪਿਛਲੇ ਕਾਫ਼ੀ ਸਮੇਂ ਤੋਂ ਬਿਨਾਂ ਕਿਸੇ ਲਾਲਚ ਦੇ ਪਾਰਟੀ ਦੇ ਹਿੱਤ ਵਿਚ ਕੰਮ ਕਰਦੇ ਆ ਰਹੇ ਸਨ, ਉਨ੍ਹਾਂ ਨੂੰ ਤਰਜੀਹ ਦਿਤੀ ਗਈ ਹੈ। ਇਸ ਮੌਕੇ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਜਿੱਤ ਵਲ ਇਕ ਬਹੁਤ ਵੱਡਾ ਕਦਮ ਚੁਕਿਆ ਹੈ। ਇਸ ਨਵੇਂ ਸੰਗਠਨ ਨਾਲ ਆਮ ਆਦਮੀ ਪਾਰਟੀ ਨਾ ਸਿਰਫ਼ 2022 ਵਿਚ ਸਰਕਾਰ ਬਣਾਉਣ ਵਿਚ ਸਮਰੱਥ ਰਹੇਗੀ, ਸਗੋਂ 2022 ਤੋਂ ਬਾਅਦ ਵੀ ਇਕ ਤਾਕਤਵਰ ਸੰਗਠਨ ਦੇ ਤੌਰ ਉੱਤੇ ਕੰਮ ਕਰੇਗੀ।
ਇਸ ਨਵੇਂ ਸੰਗਠਨ ਦੇ ਤਹਿਤ ਆਮ ਆਦਮੀ ਪਾਰਟੀ ਪੰਜਾਬ ਵਿਚ ਹਰ ਵਿਧਾਨ ਸਭਾ ਵਿਚ 4 ਬਲਾਕ ਪ੍ਰਧਾਨ ਬਣਾਏਗੀ। ਸੰਗਠਨ ਦੇ ਵਿਸਥਾਰ ਦੀ ਦਿਸ਼ਾ ਵਿਚ ਹੁਣ ਤਕ 1 ਸੂਬਾ ਜਨਰਲ ਸਕੱਤਰ ,  1 ਸੂਬਾ ਸਕੱਤਰ ,  1 ਸੂਬਾ ਖ਼ਜ਼ਾਨਚੀ, 1 ਓਵਰਸੀਜ਼ ਸਕੱਤਰ, 5 ਸੰਯੁਕਤ ਸਕੱਤਰ, 30 ਜ਼ਿਲ੍ਹਾ ਇੰਚਾਰਜ,  3 ਉਪ-ਜ਼ਿਲ੍ਹਾ ਇੰਚਾਰਜ, 19 ਜ਼ਿਲ੍ਹਾ ਸਕੱਤਰ,  88 ਵਿਧਾਨ ਸਭਾ ਦੇ 329 ਬਲਾਕ ਇੰਚਾਰਜ ਬਣਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮਹੀਨੇ ਦੇ ਅੰਤ ਤਕ ਹਰ 5 ਪਿੰਡ ਉੱਤੇ ਇਕ ਗਰਾਮ ਕਮੇਟੀ ਦਾ ਗਠਨ ਕੀਤਾ ਜਾਵੇਗਾ।



88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਅਹੁਦੇ ਦੀ ਸਹੁੰ ਦਿਵਾਈ



88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਅਹੁਦੇ ਦੀ ਸਹੁੰ ਦਿਵਾਈ

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement