
ਪੁਲਿਸ ਨੇ ਗੁਰਪ੍ਰਰੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਫਿਰੋਜ਼ਪੁਰ: ਪੰਜਾਬ 'ਚ ਤਿਉਹਾਰ ਮੌਕੇ ਸੜਕ ਹਾਦਸਿਆਂ ਦੀ ਗਿਣਤੀ ਜ਼ਿਆਦਾ ਵੱਧ ਜਾਂਦੀ ਹੈ। ਅੱਜ ਤਾਜਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੀ ਹੈ। ਇਸ ਹਾਦਸੇ 'ਚ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖਮੀਂ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਦੌਰਾਨ ਸੁਰਜੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਚੌਹਲਾ ਨੇ ਦੱਸਿਆ ਕਿ ਉਹ ਬੀਤੀ 10 ਨਵੰਬਰ ਦੀ ਸ਼ਾਮ ਨੂੰ ਆਪਣੇ ਭਤੀਜਾ ਸੁਖਚੈਨ ਸਿੰਘ ਵਾਸੀ ਚੋਹਲਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜ਼ੀਰਾ ਤੋਂ ਪਿੰਡ ਜਾ ਰਿਹਾ ਸੀ ਜਦ ਉਹ ਲਿੰਕ ਰੋਡ ਬੰਬ-ਮੱਲੋ ਕੇ ਪਹੁੰਚਿਆ ਤਾਂ ਗੁਰਪ੍ਰਰੀਤ ਸਿੰਘ ਵਾਸੀ ਸਿਟੀ ਜ਼ੀਰਾ ਨੇ ਆਪਣਾ ਮੋਟਰਸਾਈਕਲ ਤੇਜ਼ ਰਫਤਾਰ, ਲਾਪ੍ਰਵਾਹੀ ਤੇ ਗਲਤ ਸਾਈਡ ਤੋਂ ਲਿਆ ਕੇ ਸੁਖਚੈਨ ਸਿੰਘ ਦੇ ਮੋਟਰਸਾਈਕਲ ਵਿਚ ਮਾਰਿਆ।
ਇਸ ਹਾਦਸੇ ਵਿਚ ਸੁਖਚੈਨ ਸਿੰਘ ਦੇ ਸਿਰ ਵਿਚ ਸੱਟਾਂ ਲੱਗਣ ਕਰਕੇ ਸੁਖਚੈਨ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਤੇ ਮੋਟਰਸਾਈਕਲ ਨੁਕਸਾਨਿਆ ਗਿਆ ਤੇ ਗੁਰਪ੍ਰਰੀਤ ਸਿੰਘ ਦੇ ਮੋਟਰਸਾਈਕਲ ਪਿੱਛੇ ਬੈਠਾ ਦੁੱਲਾ ਸਿੰਘ ਪੁੱਤਰ ਗੁਰਮੇਲ ਸਿੰਘ ਜ਼ਖਮੀਂ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਨੇ ਗੁਰਪ੍ਰਰੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।