ਧਰਤੀ ਹੇਠਲੇ ਪਾਣੀ ਸਬੰਧੀ ਦਿਸ਼ਾ-ਨਿਰਦੇਸ਼ਾਂ ਦੇ ਖਰੜੇ ’ਤੇ ਇਤਰਾਜ਼ ਮੰਗੇ
Published : Nov 12, 2020, 5:14 pm IST
Updated : Nov 12, 2020, 5:15 pm IST
SHARE ARTICLE
File Photo
File Photo

ਅਥਾਰਟੀ ਨੇ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਅਤੇ ਪੀਣ ਵਾਲੇ ਅਤੇ ਘਰੇਲੂ ਵਰਤੋਂ ਲਈ ਧਰਤੀ ਹੇਠਲੇ ਪਾਣੀ ਨੂੰ ਕੱਢਣ ਦੀ ਛੋਟ ਦਿੱਤੀ ਹੈ

ਚੰਡੀਗੜ: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ, ਪੰਜਾਬ ਵਲੋਂ ਜਲ ਸਰੋਤ (ਰੈਗੂਲੇਸ਼ਨ ਅਤੇ ਪ੍ਰਬੰਧਨ) ਐਕਟ, 2020 ਦੀ ਧਾਰਾ 15 (4) ਤਹਿਤ, 17 ਦਸੰਬਰ 2020 ਤੱਕ ਪੰਜਾਬ ਗਰਾਊਂਡਵਾਟਰ ਐਕਸਟ੍ਰੈਕਸ਼ਨ ਐਂਡ ਕਨਜ਼ਰਵੇਸ਼ਨ ਗਾਈਡਲਾਈਨਜ਼, 2020 ਦੇ ਖਰੜੇ ਵਿਚ ਦਰਜ ਆਪਣੇ ਪ੍ਰਸਤਾਵਿਤ ਦਿਸਾ-ਨਿਰਦੇਸਾਂ ’ਤੇ ਜਨਤਾ ਦੇ ਇਤਰਾਜਾਂ ਦੀ ਮੰਗ ਕੀਤੀ ਹੈ। 

ਇਸ ਸਬੰਧੀ ਇਕ ਬੁਲਾਰੇ ਨੇ ਦੱਸਿਆ ਕਿ ਇਤਰਾਜ਼ ਦੇਣ ਲਈ ਦਰਖਾਸਤ 500 ਰੁਪਏ ਦੀ ਰਸੀਦ ਨਾਲ ਈਮੇਲ comments.pwrda@punjab.gov.in ਰਾਹੀਂ ਜਾਂ ਡਾਕ ਰਾਹੀਂ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ, ਐਸਸੀਓ 149-152, ਸੈਕਟਰ 17 ਸੀ, ਚੰਡੀਗੜ, 160017 ’ਤੇ ਭੇਜੇ ਜਾ ਸਕਦੇ ਹਨ। 

ਇਸ ਖਰੜੇ ਵਿੱਚ ਇਹ ਪ੍ਰਸਤਾਵਿਤ ਹੈ ਕਿ ਪੰਜਾਬ ਵਿੱਚ ਹਰੇਕ ਉਪਭੋਗਤਾ ਵਲੋਂ ਵਪਾਰਕ ਅਤੇ ਉਦਯੋਗਿਕ ਉਦੇਸਾਂ ਦੀ ਪੂਰਤੀ ਲਈ ਧਰਤੀ ਹੇਠਲੇ ਪਾਣੀ ਨੂੰ ਕੱਢਣ ਵਾਸਤੇ ਅਥਾਰਟੀ ਦੀ ਆਗਿਆ ਲੈਣੀ ਲਾਜਮੀ ਹੋਵੇਗੀ। ਅਥਾਰਟੀ ਨੇ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਅਤੇ ਪੀਣ ਵਾਲੇ ਅਤੇ ਘਰੇਲੂ ਵਰਤੋਂ ਲਈ ਧਰਤੀ ਹੇਠਲੇ ਪਾਣੀ ਨੂੰ ਕੱਢਣ ਦੀ ਛੋਟ ਦਿੱਤੀ ਹੈ। ਉਨਾਂ ਦੱਸਿਆ ਕਿ ਇਨਾਂ ਦਿਸਾ-ਨਿਰਦੇਸ਼ਾਂ ਵਿੱਚ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਚਾਰਜਿਜ਼ ਲਗਾਉਣ ਦਾ ਪ੍ਰਸਤਾਵ ਵੀ ਹੈ

ਜੋ ਕਿ ਸਾਰੇ ਉਪਭੋਗਤਾਵਾਂ ਵੱਲੋਂ ਲਗਾਏ ਜਾਣ ਵਾਲੇ ਪਾਣੀ ਦੇ ਮੀਟਰਾਂ ’ਤੇ ਅਧਾਰਤ ਹੋਣਗੇ। ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ ਨੂੰ ਰਾਹਤ ਦੇਣ ਲਈ, ਧਰਤੀ ਹੇਠੋਂ ਪ੍ਰਤੀ ਦਿਨ 10 ਕਿਊਬਿਕ ਮੀਟਰ ਤੱਕ ਪਾਣੀ ਕੱਢਣ ਲਈ ਘੱਟ ਦਰਾਂ ਦੇ ਨਾਲ ਸਲੈਬ ਰੇਟ ਪ੍ਰਸਤਾਵਿਤ ਕੀਤੇ ਗਏ ਹਨ।  ਉਨਾਂ ਦੱਸਿਆ ਕਿ ਸੂਬੇ ਨੂੰ ਹਰੇ, ਪੀਲੇ ਅਤੇ ਸੰਤਰੀ ਤਿੰਨ ਜੋਨਾਂ ਵਿਚ ਵੰਡਿਆ ਗਿਆ ਹੈ। ਸੰਤਰੀ ਜ਼ੋਨ, ਜਿੱਥੇ ਕਿ ਪਾਣੀ ਦੀ ਜ਼ਿਆਦਾ ਕਿੱਲਤ ਹੈ, ਵਿੱਚ ਧਰਤੀ ਹੇਠਲਾ ਪਾਣੀ ਕੱਢਣ ਦੇ ਚਾਰਜਿਜ਼ ਸਭ ਤੋਂ ਜ਼ਿਆਦਾ ਹੋਣਗੇ ਅਤੇ ਸਭ ਤੋਂ ਘੱਟ ਚਾਰਜ ਹਰੇ ਜੋਨ ਵਿਚ ਹੋਣਗੇ। ਬੁਲਾਰੇ ਅਨੁਸਾਰ ਖਰੜੇ ਦੇ ਵਿਸਥਾਰਤ ਦਿਸਾ-ਨਿਰਦੇਸਾਂ ਵੈਬਸਾਈਟਾਂ www.punjab.gov.in ਅਤੇ www.irrigation.punjab.gov.in ’ਤੇ ਉਪਲਬਧ ਹਨ।      

SHARE ARTICLE

ਏਜੰਸੀ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement