25.57 ਲੱਖ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ 197.46 ਕਰੋੜ ਰੁਪਏ ਜਾਰੀ 
Published : Nov 12, 2020, 5:34 pm IST
Updated : Nov 12, 2020, 5:34 pm IST
SHARE ARTICLE
CM Punjab
CM Punjab

ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਤਹਿਤ ਬਕਾਇਆ ਭੁਗਤਾਨਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਜਾਰੀ

 ਚੰਡੀਗੜ੍ਹ - ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਸ ਵਿੱਚੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ/ਹੋਰ ਵਿੱਤੀ ਸਹਾਇਤਾ ਯੋਜਨਾਵਾਂ ਲਈ 197.46 ਕਰੋੜ ਰੁਪਏ ਅਤੇ ਸਮਾਰਟ ਫੋਨਾਂ ਲਈ 86 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

pensionpension

ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਵਿਭਾਗਾਂ ਨੂੰ ਫਜ਼ੂਲ ਖਰਚਿਆਂ ਨੂੰ ਘਟਾ ਕੇ ਵਾਧੂ ਸਰੋਤ ਜੁਟਾਉਣ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨ ਸਬੰਧੀ ਦਿੱਤੇ ਨਿਰਦੇਸ਼ਾਂ ਤਹਿਤ ਇਹ ਫੰਡ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਜਾਰੀ ਕੀਤੇ ਗਏ ਹਨ ਤਾਂ ਜੋ ਕੋਵਿਡ -19 ਮਹਾਂਮਾਰੀ ਦੌਰਾਨ ਸੂਬੇ ਦੀ ਡਾਵਾਂਡੋਲ ਹੋਈ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ।

pensionpension

ਬੁਲਾਰੇ ਨੇ ਅੱਗੇ ਦੱਸਿਆ ਕਿ ਬਜ਼ੁਰਗਾਂ, ਵਿਧਵਾਵਾਂ ਅਤੇ ਬੇਸਹਾਰਾ ਮਹਿਲਾਵਾਂ , ਆਸ਼ਰਿਤ ਬੱਚਿਆਂ ਅਤੇ ਦਿਵਿਆਗਾਂ ਸਮੇਤ ਤਕਰੀਬਨ 25.57 ਲੱਖ ਲਾਭਪਾਤਰੀਆਂ ਨੂੰ ਅਕਤੂਬਰ 2020 ਮਹੀਨੇ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਬੰਧੀ ਯੋਜਨਾਵਾਂ ਤਹਿਤ ਭੁਗਤਾਨਾਂ ਦੀ ਅਦਾਇਗੀ ਲਈ 197.46 ਕਰੋੜ ਜਾਰੀ ਕੀਤੇ ਗਏ ਹਨ ਜਿਸ ਦਾ ਭੁਗਤਾਨ ਨਵੰਬਰ, 2020 ਕੀਤਾ ਗਿਆ ਹੈ। 

Pradhan Mantri Awas YojanaPradhan Mantri Awas Yojana

ਉਹਨਾਂ ਅੱਗੇ ਦੱਸਿਆ ਕਿ ਮਿਡ ਡੇਅ ਮੀਲ ਲਈ 64.19 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਲਈ 18.36 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ, ਘੱਲੂਘਾਰਾ ਅਤੇ ਹੋਰ ਯਾਦਗਾਰਾਂ ਸਥਾਪਤ ਕਰਨ ਦੀ ਯੋਜਨਾ ਦੇ ਤਹਿਤ ਸਟਾਫ ਨੂੰ ਤਨਖਾਹਾਂ ਲਈ 15.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਕੇਂਦਰ ਵਲੋਂ ਸਪਾਂਸਰ ਅਤੇ ਨਾਬਾਰਡ ਸਕੀਮਾਂ ਅਧੀਨ ਬਕਾਇਆ ਬਿੱਲਾਂ ਦੀ ਅਦਾਇਗੀ ਲਈ 15.12 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

NABARDNABARD

ਇਸ ਦੇ ਨਾਲ ਹੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਬਕਾਇਆ ਬਿੱਲਾਂ ਦੀ ਅਦਾਇਗੀ ਲਈ ਜ਼ਿਲ੍ਹਾ ਖਜ਼ਾਨਾ ਦਫ਼ਤਰ, ਕਪੂਰਥਲਾ ਨੂੰ 4.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ, ਸਕਿੱਲ ਸਟ੍ਰੈਂਥਨਿੰਗ ਫਾਰ ਇੰਡਸਟ੍ਰੀਅਲ ਵੈਲਯੂ ਇਨਹਾਂਸਮੈਂਟ (ਸਟਰਾਈਵ) ਤਹਿਤ 3.40 ਕਰੋੜ ਰੁਪਏ ਅਤੇ ਫਰੀਦਕੋਟ ਜ਼ਿਲੇ ਵਿਚ ਨਾਬਾਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਵਿਕਾਸ ਯੋਜਨਾਵਾਂ ਲਈ 1.26 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement