ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੰਨੀ ਦਿਓਲ ਨੂੰ ਰੀਲ ਤੋਂ ਰੀਅਲ ਜ਼ਿੰਦਗੀ ਵਿੱਚ ਆਉਣ ਦੀ ਨਸੀਹਤ
Published : Nov 12, 2020, 4:56 pm IST
Updated : Nov 12, 2020, 4:56 pm IST
SHARE ARTICLE
Sukhjinder Randhawa
Sukhjinder Randhawa

ਜੇਕਰ ਸੰਨੀ ਦਿਓਲ ਨੂੰ ਕਿਸਾਨਾਂ ਦਾ ਰਤੀ ਭਰ ਵੀ ਹੇਜ ਹੈ ਤਾਂ ਉਹ ਢਾਈ ਕਿਲੋ ਦਾ ਹੱਥ ਕਿਸਾਨਾਂ ਦੇ ਹੱਕ ਵਿੱਚ ਚੁੱਕੇ: ਰੰਧਾਵਾ

ਚੰਡੀਗੜ - ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਨੀ ਦਿਓਲ ਵੱਲੋਂ ਕਿਸਾਨ ਅੰਦੋਲਨ ਬਾਰੇ ਕੀਤੀਆਂ ਟਿੱਪਣੀਆਂ ’ਤੇ ਸਖਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਨੂੰ ‘ਰੀਲ’ (ਫਿਲਮੀ) ਜ਼ਿੰਦਗੀ ਤੋਂ ਨਿਕਲ ਕੇ ‘ਰੀਅਲ’ (ਅਸਲੀ) ਜ਼ਿੰਦਗੀ ਜਿਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਉਹ ਆਪਣਾ ‘ਢਾਈ ਕਿਲੋ ਦਾ ਹੱਥ’ ਕਿਸਾਨਾਂ ਦੇ ਹੱਕ ਵਿੱਚ ਚੁੱਕੇ।

Sunny Deol Sunny Deol

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਆਪਣੇ ਆਪ ਨੂੰ ਖੇਤਾਂ ਦਾ ਪੁੱਤ ਕਹਾਉਣ ਵਾਲੇ ਅਦਾਕਾਰ ਤੋਂ ਸਿਆਸਤਦਾਨ ਬਣੇ ਸੰਨੀ ਦਿਓਲ ਖੇਤੀ ਵਿਰੋਧੀ ਕਾਨੂੰਨਾਂ ਦੇ ਅਮਲ ਵਿੱਚ ਆਉਣ ਅਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਪੰਜ ਮਹੀਨੇ ਬੀਤ ਜਾਣ ਤੋਂ ਬਾਅਦ ਜਾਗੇ ਹਨ ਪਰ ਹੁਣ ਵੀ ਕਿਸਾਨਾਂ ਦੇ ਹੱਕ ਵਿੱਚ ਬੋਲਣ ਦੀ ਬਜਾਏ ਸਿੱਧੇ ਰੂਪ ਵਿੱਚ ਕਿਸਾਨਾਂ ਦੀ ਦੁਸ਼ਮਣ ਬਣੀ ਕੇਂਦਰ ਸਰਕਾਰ ਦੀ ਬੋਲੀ ਬੋਲ ਰਹੇ ਹਨ।

Badals owe an apology casting aspersions on Dr. Manmohan Singh at instigation of BJP: Sukhjinder Singh RandhawaSukhjinder Singh Randhawa

ਸ. ਰੰਧਾਵਾ ਨੇ ਅੱਗੇ ਕਿਹਾ ਕਿ ਲੋਕ ਸਭਾ ਮੈਂਬਰ ਨੇ ਗੁਰਦਾਸਪੁਰ ਹਲਕੇ ਦੇ ਲੋਕਾਂ ਖਾਸ ਕਰਕੇ ਕਿਸਾਨਾਂ/ਮਜ਼ਦੂਰਾਂ/ਆੜਤੀਆ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਜਿਨਾਂ ਨੇ ਉਸ ਨੂੰ ਜਿਤਾ ਕੇ ਪਾਰਲੀਮੈਂਟ ਭੇਜਿਆ ਸੀ। ਉਨਾਂ ਕਿਹਾ ਕਿ ਇਹ ਗੱਲ ਹਰ ਕੋਈ ਜਾਣਦਾ ਹੈ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਹੈ ਪਰ ਸੰਨੀ ਦਿਓਲ ਨੇ ਆਪਣੇ ਰਾਜਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇਸ ਸੰਘਰਸ਼ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਸਿੱਧ ਕਰ ਦਿੱਤਾ ਹੈ ਕਿ ਉਹ ਲਿਖੇ-ਲਿਖਾਏ ਡਾਇਲਾਗ ਬੋਲਣ ਵਿੱਚ ਹੀ ਮਾਹਿਰ ਹੈ।

Sunny DeolSunny Deol

ਕੈਬਨਿਟ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਚੋਣਾਂ ਵੇਲੇ ਆਪਣੇ ਆਪ ਨੂੰ ਕਿਸਾਨ ਦਾ ਪੁੱਤ ਹੋਣ ਦੇ ਦਾਅਵਾ ਕਰਨ ਵਾਲਾ ਸੰਨੀ ਦਿਓਲ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਬਣਦਾ ਅਤੇ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਅਪਾਨਤ ਕੀਤੇ ਜਾ ਰਹੇ ਕਿਸਾਨਾਂ ਦੇ ਹੱਕ ਵਿੱਚ ਖੜਦਾ। ਉਨਾਂ ਕਿਹਾ ਕਿ ਪੰਜ ਮਹੀਨਿਆਂ ਬਾਅਦ ਅੱਜ ਉਹ ਕਿਹੜੇ ਮੂੰਹ ਨਾਲ ਕਿਸਾਨਾਂ ਨੂੰ ਸਲਾਹਾਂ ਦੇ ਰਿਹਾ ਹੈ ਜਦੋਂ ਕਿ ਲੋੜ ਵੇਲੇ ਉਹ ਗੁਰਦਾਸਪੁਰ ਛੱਡ ਕੇ ਮੁੰਬਈ ਬੈਠਾ ਰਿਹਾ। ਉਨਾਂ ਕਿਹਾ ਕਿ ਜੇਕਰ ਸੰਨੀ ਦਿਓਲ ਨੂੰ ਪੰਜਾਬ ਦੇ ਕਿਸਾਨਾਂ ਪ੍ਰਤੀ ਰਤੀ ਭਰ ਵੀ ਹੇਜ ਹੈ ਤਾਂ ਉਹ ਦਿੱਲੀ ਬੈਠੇ ਹਾਕਮਾਂ ਕੋਲ ਖੇਤੀ ਕਾਨੂੰਨ ਰੱਦ ਕਰਨ ਅਤੇ ਪੰਜਾਬ ਵਿੱਚ ਲਾਈ ਅਣਐਲਾਨੀ ਆਰਥਿਕ ਨਾਕਾਬੰਦੀ ਹਟਾਉਣ ਲਈ ਚਾਰਾਜੋਈ ਕਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement