ਮੁੱਖ ਮੰਤਰੀ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Published : Nov 12, 2020, 12:19 am IST
Updated : Nov 12, 2020, 12:19 am IST
SHARE ARTICLE
image
image

ਮੁੱਖ ਮੰਤਰੀ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ (82) ਦੇ ਦਿਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।  ਗੋਇਲ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ, ਅਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਇਕ ਬੇਟੀ ਛੱਡ ਗਏ ਹਨ। ਅਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਬ੍ਰਿਜ ਲਾਲ ਗੋਇਲ ਨੂੰ ਪਾਰਟੀ ਦਾ ਅਨੁਸਾਸ਼ਿਤ ਸਿਪਾਹੀ ਅਤੇ ਪਟਿਆਲਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ ਵਾਲਾ ਅਣਥੱਕ ਵਰਕਰ ਦਸਿਆ। ਗੋਇਲ 1972 ਵਿਚ ਰਾਜਪੁਰਾ ਤੋਂ ਵਿਧਾਇਕ ਬਣੇ ਸਨ। ਉਹ ਪਨਸਪ ਅਤੇ ਪੰਜਾਬ ਪਸ਼ੂਧਨ ਵਿਕਾਸ ਬੋਰਡ ਦੇ ਚੇਅਰਮੈਨ ਵੀ ਰਹੇ ਹਨ। ਪੀੜਤ ਪਰਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਕ ਸ਼ਾਂਤੀ ਅਤੇ ਪਿੱਛੇ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਇਸੇ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀ ਸਾਬਕਾ ਕਾਂਗਰਸੀ ਵਿਧਾਇਕ ਗੋਇਲ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਇਆ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement