ਪਛਮੀ ਬੰਗਾਲ: ਤ੍ਰਿਣਮੂਲ ਕਾਂਗਰਸ ਦੇ ਵਰਕਰ ਦਾ ਗੋਲੀ ਮਾਰ ਕੇ ਕਤਲ, ਦੋ ਜ਼ਖ਼ਮੀ
Published : Nov 12, 2020, 9:42 pm IST
Updated : Nov 12, 2020, 9:42 pm IST
SHARE ARTICLE
pic
pic

ਦੋ ਅਣਪਛਾਤੇ ਹਮਲਾਵਰਾਂ ਨੇ ਕੀਤਾ ਹਮਲਾ

ਕੋਲਕਾਤਾ: ਜਿਉਂ-ਜਿਉਂ ਪਛਮੀ ਬੰਗਾਲ ਵਿਚ ਚੋਣਾਂ ਦਾ ਦਿਨ ਨੇੜੇ ਆ ਰਹੇ ਹਨ, ਅਪਰਾਧਕ ਸਰਗਰਮੀਆਂ ਵਿਚ ਵਾਧਾ ਹੋਇਆ ਹੈ। ਤਾਜ਼ਾ ਘਟਨਾ ਬਰਧਮਾਨ ਜ਼ਿਲ੍ਹੇ ਦੇ ਅੰਦਲ ਇਲਾਕੇ ਦੀ ਹੈ ਜਿਥੇ ਤ੍ਰਿਣਮੂਲ ਕਾਂਗਰਸ ਦੇ ਇਕ ਵਰਕਰ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿਤੀ। ਇਸ ਹਮਲੇ ਵਿਚ ਦੋ ਹੋਰ ਲੋਕ ਵੀ ਜ਼ਖ਼ਮੀ ਹੋਏ ਹਨ।

picpicਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਧਰਮਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੁਧਵਾਰ ਰਾਤ ਕਰੀਬ 11 ਵਜੇ ਉਸ ਉੱਤੇ ਦੋ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿਤਾ। ਇਸ ਹਾਦਸੇ ਵਿਚ ਉਸ ਦੇ ਦੋ ਸਾਥੀ ਵੀ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦਸਿਆ ਕਿ ਹਮਲਾਵਰਾਂ ਦੀ ਭਾਲ ਜਾਰੀ ਹੈ।

picpicਤ੍ਰਿਣਮੂਲ ਦੇ ਇਕ ਸਥਾਨਕ ਨੇਤਾ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਰਾਜਨੀਤਿਕ ਕਾਰਨ ਨੂੰ ਰੱਦ ਕਰਦਿਆਂ ਦੋਸ਼ੀਆਂ ਨੂੰ ਸਜ਼ਾ ਦਿਤੀ ਜਾਵੇ। ਹਾਲਾਂਕਿ, ਭਾਜਪਾ ਲੀਡਰਸ਼ਿਪ ਨੇ ਦਾਅਵਾ ਕੀਤਾ ਕਿ ਇਹ ਘਟਨਾ ਕੋਲਾ ਬੈਲਟ (ਖੇਤਰ) ਵਿਚ ਲੁੱਟ-ਖਸੁੱਟ ਦੀ ਵੰਡ ਨੂੰ ਲੈ ਕੇ ਹੋਏ ਧੜੇਬੰਦੀ ਕਾਰਨ ਹੋਈ ਹੈ। (ਪੀਟੀਆਈ)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement