ਪਿੰਡ ਹਰਪਾਲਪੁਰ ਦਾ ਫ਼ੌਜੀ ਮਲਕੀਤ ਸਿੰਘ ਹੋਇਆ ਸ਼ਹੀਦ, ਸਰਕਾਰੀ ਸਨਮਾਨ ਨਾਲ ਕੀਤਾ ਅੰਤਮ ਸਸਕਾਰ
Published : Nov 12, 2021, 1:43 pm IST
Updated : Nov 12, 2021, 5:48 pm IST
SHARE ARTICLE
A young soldier martyred while saving the lives of others
A young soldier martyred while saving the lives of others

NDRF ਵਲੋਂ ਦਿੱਤੇ guard of honour ਤੋਂ ਬਾਅਦ ਕੀਤਾ ਗਿਆ ਸਸਕਾਰ

 

ਘਨੌਰ: : ਦੂਜਿਆਂ ਦੀ ਜਾਨ ਬਚਾਉਂਦੇ ਹੋਏ ਐੱਨ. ਡੀ. ਆਰ. ਐੱਫ ਦਾ  ਨੌਜਵਾਨ ਸਿਪਾਹੀ ਸੁੰਦਰ ਨਗਰ ਹਿਮਾਚਲ ਪ੍ਰਦੇਸ਼ ਵਿਖੇ ਸ਼ਹੀਦ ਹੋ ਗਿਆ। ਹਲਕਾ ਘਨੌਰ ਦੇ ਪਿੰਡ ਹਰਪਾਲਪੁਰ ਦਾ ਰਹਿਣ ਵਾਲਾ ਸਿਪਾਹੀ ਮਲਕੀਤ ਸਿੰਘ ਐੱਨ. ਡੀ. ਆਰ. ਐੱਫ ਦੀ 7ਵੀਂ ਬਟਾਲੀਅਨ 'ਚ ਤਾਇਨਾਤ ਸੀ। ਸ਼ਹੀਦ ਮਲਕੀਤ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਹਰਪਾਲਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਦੌਰਾਨ ਐੱਨ. ਡੀ. ਆਰ. ਐੱਫ. ਵੱਲੋਂ ਸ਼ਹੀਦ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
 

photophoto

 

 ਸ਼ਹੀਦ ਮਲਕੀਤ ਸਿੰਘ ਆਪਣੇ  ਪਿੱਛੇ ਦਾਦਾ-ਦਾਦੀ, ਮਾਤਾ-ਪਿਤਾ, ਪਤਨੀ ਅਤੇ  ਨੌ ਮਹੀਨੇ ਦੀ ਬੇਟੀ  ਛੱਡ ਗਿਆ। ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦੀ ਤੋਂ ਜਲਦੀ 50 ਲੱਖ ਦੀ ਮਾਲੀ ਮਦਦ ਤੋਂ ਇਲਾਵਾ ਸ਼ਹੀਦ ਦੀ ਪਤਨੀ ਨੂੰ ਸਹਿਕਾਰਤਾ ਵਿਭਾਗ ਵਿੱਚ ਨੌਕਰੀ ਦਿੱਤੀ ਜਾਵੇਗੀ।
 

photophoto

 

ਉਹਨਾਂ  ਕਿਹਾ ਕਿ ਭਾਰਤੀ ਫ਼ੌਜ ਵੱਲੋਂ ਜਿੱਥੇ ਦੇਸ਼ ਦੀਆਂ ਸਰਹੱਦਾਂ ਦੀ ਦਲੇਰੀ ਨਾਲ ਰਾਖੀ ਕੀਤੀ ਜਾਂਦੀ ਹੈ, ਉਥੇ ਦੇਸ਼ ਦੇ ਅੰਦਰੂਨੀ ਮਸਲਿਆਂ ਅਤੇ ਸੇਵਾ ਕਾਰਜਾਂ ਵਿਚ ਵੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਂਦੀ ਹੈ। 

photophoto

 

ਇਸੇ ਤਰ੍ਹਾਂ ਮੇਰੇ ਹਲਕੇ ਘਨੌਰ ਦੇ ਪਿੰਡ ਹਰਪਾਲਪੁਰ ਦਾ ਫੌਜੀ ਜਵਾਨ ਮਲਕੀਤ ਸਿੰਘ (30) ਸੁੰਦਰਨਗਰ, ਮੰਡੀ (ਹਿਮਾਚਲ) ਵਿਖੇ ਸਰਚ ਆਪ੍ਰੇਸ਼ਨ ਦੌਰਾਨ ਸ਼ਹੀਦ ਹੋ ਗਿਆ। ਸਾਨੂੰ ਪੂਰੇ ਹਲਕੇ ਘਨੌਰ ਪੰਜਾਬ ਅਤੇ ਦੇਸ਼ ਨੂੰ ਸ਼ਹੀਦ ਮਲਕੀਤ ਸਿੰਘ ਦੀ ਸ਼ਹੀਦੀ 'ਤੇ ਮਾਣ ਹੈ। ਮੈਂ ਐਲਾਨ ਕਰਦਾ ਹਾਂ ਕਿ ਮੇਰੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ਼ਹੀਦ ਮਲਕੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

photophoto

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement