ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਮੰਗ
Published : Nov 12, 2021, 6:18 pm IST
Updated : Nov 12, 2021, 6:18 pm IST
SHARE ARTICLE
Randeep singh Nabha
Randeep singh Nabha

ਕੇਂਦਰ ਸਰਕਾਰ ਨੇ ਖਾਦਾਂ ਦੇ ਰੈਕ ਭੇਜਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਸਬੰਧੀ ਦਿੱਤੀ ਸਹਿਮਤੀ

 

ਚੰਡੀਗੜ੍ਹ -  ਪੰਜਾਬ ਦੇ ਖੇਤੀਬਾੜੀ ਮੰਤਰੀ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਡੀ-ਅਮੋਨੀਅਮ ਫਾਸਫੇਟ (ਡੀਏਪੀ) ਅਤੇ ਹੋਰ ਖਾਦਾਂ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਡੀਏਪੀ ਦੇ ਰੈਕ ਸੂਬੇ ਵਿੱਚ ਪਹਿਲ ਦੇ ਆਧਾਰ ’ਤੇ ਭੇਜੇ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਲਈ ਬੇਨਤੀ ਕੀਤੀ ਸੀ ਅਤੇ ਦੱਸਿਆ ਸੀ ਕਿ ਸੂਬੇ ਕੋਲ ਹਾੜੀ 2021-22 ਲਈ ਕੁੱਲ 5.50 ਲੱਖ ਮੀਟ੍ਰਿਕ ਟਨ (ਐਲਐਮਟੀ) ਡੀਏਪੀ ਦੀ ਬਕਾਇਆ ਅਲਾਟਮੈਂਟ ਹੈ ਪਰ ਸਾਨੂੰ ਸਿਰਫ਼ 1.51 ਲੱਖ ਮੀਟਰਕ ਟਨ ਡੀ.ਏ.ਪੀ.ਪ੍ਰਾਪਤ ਹੋਈ ਹੈ।

DAP DAP

 ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੂਬੇ ਨੇ ਅਕਤੂਬਰ-2021 ਦੌਰਾਨ 2.75 ਲੱਖ ਮੀਟਰਕ ਟਨ ਡੀਏਪੀ ਦੀ ਮੰਗ ਕੀਤੀ ਸੀ, ਜਿਸ ਵਿੱਚੋਂ ਭਾਰਤ ਸਰਕਾਰ ਵੱਲੋਂ ਅਕਤੂਬਰ ਮਹੀਨੇ ਲਈ ਸਿਰਫ਼ 1.97 ਲੱਖ ਮੀਟਰਕ ਟਨ ਹੀ ਅਲਾਟ ਕੀਤੀ ਗਈ ਸੀ ਪਰ ਸਾਨੂੰ 1.51 ਲੱਖ ਮੀਟਰਕ ਟਨ ਪ੍ਰਾਪਤ ਹੋਈ। ਇਸ ਨਾਲ ਸਿਰਫ ਅਕਤੂਬਰ ਵਿੱਚ 1.24 ਲੱਖ ਮੀਟਰਕ ਟਨ ਡੀਏਪੀ ਦੀ ਕਮੀ ਆਈ। ਉਹਨਾਂ ਅੱਗੇ ਕਿਹਾ ਕਿ ਰਾਜ ਨੇ ਨਵੰਬਰ 2021 ਲਈ ਪਹਿਲਾਂ ਹੀ 2.50 ਐਲਐਮਟੀ ਡੀਏਪੀ ਦੀ ਮੰਗ ਕੀਤੀ ਸੀ।

Aruna Chaudhary and Randeep NabhaRandeep Nabha

ਜੇਕਰ ਅਸੀਂ ਅਕਤੂਬਰ-2021 ਦੀ ਘਾਟ ਨੂੰ ਜੋੜਦੇ ਹਾਂ, ਤਾਂ ਨਵੰਬਰ-2021 ਦੀ ਮੰਗ 3.74 ਐਲਐਮਟੀ ਤੱਕ ਵਧ ਜਾਂਦੀ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਨਵੰਬਰ-2021 ਵਿੱਚ 3.74 ਲੱਖ ਮੀਟਰਕ ਟਨ ਦੀ ਲੋੜ ਦੇ ਮੁਕਾਬਲੇ 11 ਨਵੰਬਰ 2021 ਤੱਕ ਸਿਰਫ਼ 0.68 ਲੱਖ ਮੀਟਰਕ ਟਨ ਹੀ ਪ੍ਰਾਪਤ ਹੋਈ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਣਕ ਦੀ 85 ਫੀਸਦੀ ਬਿਜਾਈ 25 ਨਵੰਬਰ-2021 ਤੱਕ ਮੁਕੰਮਲ ਹੋ ਜਾਵੇਗੀ ਅਤੇ ਹੁਣ ਬਿਜਾਈ ਆਪਣੇ ਸਿਖਰ 'ਤੇ ਹੈ। ਉਨ੍ਹਾਂ ਰਾਜ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਪਹਿਲਾਂ ਹੀ ਡੀ.ਏ.ਪੀ ਦੀ ਕਾਲਾਬਾਜ਼ਾਰੀ ਅਤੇ ਜ਼ਮ੍ਹਾਖੋਰੀ ਅਤੇ ਹੋਰ ਉਤਪਾਦਾਂ ਦੀ ਬੇਲੋੜੀ ਟੈਗਿੰਗ 'ਤੇ ਸਖ਼ਤ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਡਿਫਾਲਟਰ ਡੀਲਰਾਂ/ਪੀਏਸੀਐਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement