
ਅਕਾਲੀਆਂ ਵਲੋਂ ਕਿਸਾਨਾਂ 'ਤੇ ਜਾਨਲੇਵਾ ਹਮਲਾ ਕਰਨ ਦੇ ਇਲਜ਼ਾਮ ਦੇ ਬਾਅਦ ਕਿਸਾਨਾਂ ਨੇ ਕਿਹਾ,ਪੂਰੇ ਪੰਜਾਬ ਵਿਚ ਸੁਖਬੀਰ ਤੇ ਹਰਸਿਮਰਤ ਬਾਦਲ ਦਾ ਘਿਰਾਉ ਕੀਤਾ ਜਾਵੇਗਾ।
ਫ਼ਿਰੋਜ਼ਪੁਰ (ਸਾਹਿਲ ਗੁਪਤਾ) : ਅਕਾਲੀਆਂ ਵਲੋਂ ਕਿਸਾਨਾਂ ਉੱਤੇ ਜਾਨਲੇਵਾ ਹਮਲਾ ਕਰਨ ਦੇ ਇਲਜ਼ਾਮ ਦੇ ਬਾਅਦ ਕਿਸਾਨਾਂ ਨੇ ਐਲਾਨ ਕਰਦੇ ਹੋਏ ਕਿਹਾ ਕਿ ਪੂਰੇ ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਘਿਰਾਉ ਕੀਤਾ ਜਾਵੇਗਾ।
sukhbir badal
ਵੀਰਵਾਰ ਨੂੰ ਐਸ.ਐਸ.ਪੀ. ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਉਤੇ ਹਮਲਾ ਕਰਨਾ ਅਕਾਲੀਆਂ ਦੀ ਸੋਚੀ-ਸਮਝੀ ਸਾਜ਼ਸ਼ ਸੀ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਹਰਨੇਕ ਸਿੰਘ ਮਹਿਮਾ, ਮਨਜੀਤ ਸਿੰਘ ਧਨੇਰ, ਜਗੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਅਕਾਲੀਆਂ ਨੇ ਭਾਜਪਾ ਵਲੋਂ ਨਾਤਾ ਤੋੜ ਲਿਆ ਹੈ, ਲੇਕਿਨ ਅੱਜ ਵੀ ਅਕਾਲੀ ਆਰ.ਐਸ.ਐਸ. ਦੇ ਏਜੰਟ ਬਣ ਕੇ ਕੰਮ ਕਰ ਰਹੇ ਹਨ।
Harsimrat Badal
ਉਨ੍ਹਾਂ ਕਿਹਾ ਕਿ ਕੇਂਦਰ ਵਿਚ ਹਰਸਿਮਰਤ ਨੇ ਹੀ ਖੇਤੀਬਾੜੀ ਕਾਨੂੰਨਾਂ ਦੀ ਵਕਾਲਤ ਕਰਦੇ ਹੋਏ ਇਨ੍ਹਾਂ ਨੂੰ ਕਿਸਾਨਾਂ ਦਾ ਹਿਤੈਸ਼ੀ ਦਸਿਆ ਸੀ ਅਤੇ ਮਜਬੂਰੀ ਕਾਰਨ ਹੀ ਇਸ ਨੇ ਕੇਂਦਰ ਦੀ ਵਜ਼ਾਰਤ ਤੋਂ ਅਸਤੀਫ਼ਾ ਦਿਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਰਾਜ ਜਿਥੇ ਵੀ ਰੈਲੀਆਂ ਜਾਂ ਸਮਾਗਮ ਕਰਨਗੇ ਉਥੇ ਕਿਸਾਨਾਂ ਵਲੋਂ ਘਿਰਾਉ ਕੀਤਾ ਜਾਵੇਗਾ। ਕਿਸਾਨਾਂ ਨੇ ਦੋਸ਼ੀ ਅਕਾਲੀ ਨੇਤਾਵਾਂ ਦੀ ਤੁਰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।