ਮਕਾਨ ਉਸਾਰੀ ਵਿਭਾਗ ਨੇ ਐਨ.ਓ.ਸੀ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ: ਸਰਕਾਰੀਆ
Published : Nov 12, 2021, 4:12 pm IST
Updated : Nov 12, 2021, 4:12 pm IST
SHARE ARTICLE
Sukhbinder Singh Sarkaria
Sukhbinder Singh Sarkaria

ਫੈਸਲੇ ਦਾ ਉਦੇਸ਼ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਸੇਲ ਡੀਡ ਦੀ ਰਜਿਸਟ੍ਰੇਸ਼ਨ ਦੀ ਆਗਿਆ ਦੇ ਕੇ ਲੋਕਾਂ ਨੂੰ ਲਾਭ ਪਹੁੰਚਾਉਣਾ

 

ਚੰਡੀਗੜ੍ਹ: ਅਣ-ਅਧਿਕਾਰਤ ਕਾਲੋਨੀਆਂ ਵਿੱਚ ਪਲਾਟ/ਇਮਾਰਤਾਂ ਦੇ ਖਰੀਦਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਫੈਸਲਾ ਕੀਤਾ ਹੈ ਕਿ 08-09-1995 ਤੋਂ ਪਹਿਲਾਂ ਬਣੀਆਂ ਕਾਲੋਨੀਆਂ ਵਿੱਚ ਸੇਲ ਡੀਡ ਰਾਹੀਂ ਖਰੀਦੇ ਗਏ ਪਲਾਟਾਂ/ਇਮਾਰਤਾਂ ਲਈ ਸੇਲ ਡੀਡ ਨੂੰ ਰਜਿਸਟਰਡ ਕਰਵਾਉਣ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੈ।

 

 

 

 

ਇਹ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਲ 2018 ਵਿੱਚ ਜਾਰੀ ਕੀਤੀ ਨੀਤੀ ਤਹਿਤ ਪ੍ਰਾਪਤ ਹੋਈਆਂ ਐਨ.ਓ.ਸੀਜ਼ ਦੀਆਂ ਲੰਬਿਤ ਪਈਆਂ ਦਰਖਾਸਤਾਂ ਦਾ ਨਿਪਟਾਰਾ ਦੋ ਮਹੀਨਿਆਂ ਦੇ ਅੰਦਰ-ਅੰਦਰ ਕਰਨ।

Sukhbinder Singh SarkariaSukhbinder Singh Sarkaria

 

ਹਾਲਾਂਕਿ, 09-09-1995 ਤੋਂ 19-03-2018 ਵਿਚਕਾਰ ਖਰੀਦੇ ਗਏ ਪਲਾਟਾਂ/ਇਮਾਰਤਾਂ ਲਈ (ਸੇਲ ਡੀਡ/ਪਾਵਰ ਆਫ਼ ਅਟਾਰਨੀ/ਵਿਕਰੀ ਸਮਝੌਤਾ ਜਾਂ ਵਪਾਰਕ ਉਸਾਰੀ ਦੇ ਮਾਮਲੇ ਵਿੱਚ ਲੀਜ਼), ਸੇਲ ਡੀਡ ਦੀ ਆਗਿਆ ਦੇਣ ਦੇ ਉਦੇਸ਼ ਲਈ ਐਨ.ਓ.ਸੀ. ਤੁਰੰਤ ਜਾਰੀ ਕਰਨ ਲਈ ਆਦੇਸ਼ ਵੀ ਦੇ ਦਿੱਤੇ ਗਏ ਹਨ।

 

Sukhbinder Singh SarkariaSukhbinder Singh Sarkaria

 

ਇਹ ਐਨ.ਓ.ਸੀ. ਵਿਕਰੇਤਾ ਅਤੇ ਖਰੀਦਦਾਰ ਦੁਆਰਾ ਸਾਂਝੇ ਤੌਰ `ਤੇ ਹਸਤਾਖਰ ਕੀਤੇ ਸਵੈ-ਘੋਸ਼ਣਾ ਪੱਤਰ ਦੇ ਆਧਾਰ `ਤੇ ਅਤੇ ਨਿਯਮਤ ਫੀਸ ਦੇ ਭੁਗਤਾਨ ਉਪਰੰਤ ਹੀ ਸਬੰਧਤ ਅਥਾਰਟੀ ਵੱਲੋਂ ਜਾਰੀ ਕੀਤੀ ਜਾਵੇਗੀ। ਸਵੈ-ਘੋਸ਼ਣਾ ਪੱਤਰ ਵਿੱਚ ਇਹ ਸ਼ਾਮਲ ਕਰਨਾ ਹੋਵੇਗਾ ਕਿ ਅਣਅਧਿਕਾਰਤ ਕਲੋਨੀਆਂ ਵਿੱਚ ਪੈਂਦੇ ਪਲਾਟਾਂ/ਇਮਾਰਤਾਂ ਨੂੰ ਨਿਯਮਤ ਕਰਨ ਲਈ ਸਾਲ 2018 ਵਿੱਚ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੀਤੀ ਦੇ ਪ੍ਰਬੰਧਾਂ/ਸ਼ਰਤਾਂ ਦੀ ਉਲੰਘਣਾ ਨਹੀਂ ਕੀਤੀ ਗਈ ਹੈ।

 

 

Sukhbinder Singh SarkariaSukhbinder Singh Sarkaria

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement