ਕਿਸਾਨਾਂ ਦਾ ਸਾਥ ਦੇਣ ਕਰ ਕੇ ਮੇਰੇ ਪਿਤਾ ਨੂੰ ਕੀਤਾ ਗ੍ਰਿਫ਼ਤਾਰ: ਸੁਖਪਾਲ ਖਹਿਰਾ ਦੇ ਪੁੱਤ ਮਹਿਤਾਬ
Published : Nov 12, 2021, 2:38 pm IST
Updated : Nov 12, 2021, 2:38 pm IST
SHARE ARTICLE
Sukhpal Khaira's son Mehtab Khaira
Sukhpal Khaira's son Mehtab Khaira

ਮੈਨੂੰ ਪੂਰੀ ਉਮੀਦ ਹੈ ਕਿ ਮੇਰੇ ਪਿਤਾ ਜਲਦ ਹੀ ਇਸ ਮਾਮਲੇ ਤੋਂ ਬੇਦਾਗ਼ ਹੋ ਕੇ ਬਾਹਰ ਆਉਣਗੇ।

 

ਮੋਹਾਲੀ : ਬੀਤੇ ਕੱਲ੍ਹ ਮਨੀ ਲਾਂਡਰਿੰਗ ਮਾਮਲੇ 'ਚ ਈ. ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਅੱਜ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਸਿਆਸੀ ਕਾਰਨਾਂ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

Mehtab Khaira's Mehtab Khaira's

ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ ਨੇ ਇਕ ਵੱਡੇ ਮੰਤਰੀ 'ਤੇ ਕਾਰਵਾਈ ਕਰਵਾਈ ਸੀ ਅਤੇ ਉਸ ਦਾ ਅਸਤੀਫ਼ਾ ਦੁਆਇਆ ਸੀ। ਮਹਿਤਾਬ ਖਹਿਰਾ ਨੇ ਕਿਹਾ ਕਿ ਇਸ ਦੇ ਚੱਲਦਿਆਂ ਹੀ ਉਨ੍ਹਾਂ ਦੇ ਪਿਤਾ 'ਤੇ ਇਹ ਕਾਰਵਾਈ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਮੇਰੇ ਪਿਤਾ ਨੂੰ ਕਿਸਾਨਾਂ ਦਾ ਸਾਥ ਦੇਣ ਅਤੇ ਸ਼ਹੀਦ ਨਵਰੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕੋਰਟ ਵਿਚ ਜਾਣ ਕਰ ਕੇ ਮੇਰੇ ਪਿਤਾ ਨੂੰ ਸਜ਼ਾ ਮਿਲ ਰਹੀ ਹੈ।  

Sukhpal KhairaSukhpal Khaira

ਇਸ ਦੌਰਾਨ ਉਨ੍ਹਾਂ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕਰਦਿਆ ਕਿਹਾ ਕਿ ਈਡੀ ਵੱਲੋਂ ਉਨ੍ਹਾਂ ਦੇ ਪਿਤਾ ਦਾ 14 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ, ਪਰ ਅਦਾਲਤ ਨੇ ਸਹੀ ਫ਼ੈਸਲਾ ਕਰਦੇ ਹੋਏ ਉਨ੍ਹਾਂ ਦੇ ਪਿਤਾ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ ਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਦੇ ਪਿਤਾ ਜਲਦ ਹੀ ਇਸ ਮਾਮਲੇ ਤੋਂ ਬੇਦਾਗ਼ ਹੋ ਕੇ ਬਾਹਰ ਆਉਣਗੇ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ ਈ. ਡੀ. ਵੱਲੋਂ ਚੰਡੀਗੜ੍ਹ ਵਿਖੇ ਸੈਕਟਰ-18 ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਈ. ਡੀ. ਨੇ ਸੁਖਪਾਲ ਖਹਿਰਾ ਨੂੰ ਬਿਆਨ ਦਰਜ ਕਰਵਾਉਣ ਲਈ ਚੰਡੀਗੜ੍ਹ ਸੱਦਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਤੇ ਉਹਨਾਂ ਨੂੰ ਕੱਲ੍ਹ ਸ਼ਾਮ ਨੂੰ ਵੀ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੱਲ੍ਹ ਸੁਖਪਾਲ ਖਹਿਰਾ ਨੇ ਵੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਉਹ ਬੇਕਸੂਰ ਹਨ ਤੇ ਉਙਨਾਂ ਨੂੰ ਫਸਾਇਆ ਜਾ ਰਿਹਾ ਹੈ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement