ਵਿਧਵਾ ਔਰਤ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ: ਵਿਧਾਇਕ ਬੈਂਸ ਤੇ ਹੋਰਨਾਂ ਵਿਰੁੱਧ ਚਾਰਜਸ਼ੀਟ ਦਾਖਲ
Published : Nov 12, 2021, 12:45 pm IST
Updated : Nov 12, 2021, 12:45 pm IST
SHARE ARTICLE
 Simarjit Singh Bains, six others chargesheeted in rape case
Simarjit Singh Bains, six others chargesheeted in rape case

ਲੁਧਿਆਣਾ ਦੀ ਹਰਮਿਰਨਜੀਤ ਸਿੰਘ ਦੀ ਅਦਾਲਤ ਨੇ ਪੀੜਤ ਵਿਧਵਾ ਔਰਤ ਦੀ ਅਰਜ਼ੀ ਦਾ ਨੋਟਿਸ ਲੈਂਦੇ ਹੋਏ ਪੁਲਿਸ ਥਾਣਾ ਡਵੀਜ਼ਨ ਨੰ. 6 ਨੂੰ ਕੇਸ ਦਰਜ ਕੀਤੇ ਜਾਣ ਦੇ ਹੁਕਮ ਦਿੱਤੇ ਸਨ

 

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰਨਾਂ ਵਿਰੁੱਧ ਲੁਧਿਆਣਾ ਪੁਲਿਸ ਨੇ ਅਦਾਲਤ ’ਚ ਚਾਰਜਸ਼ੀਟ ਦਾਖਲ ਕੀਤੀ ਹੈ। ਵਿਧਵਾ ਔਰਤ ਦੀ ਸ਼ਿਕਾਇਤ ’ਤੇ ਕਿ ਉਸ ਨਾਲ ਜਬਰ-ਜ਼ਨਾਹ ਕੀਤੇ ਜਾਣ ਅਤੇ ਹੋਰਨਾਂ ਧਾਰਾਵਾਂ ਅਧੀਨ ਕੀਤੀ ਗਈ ਸ਼ਿਕਾਇਤ ਕਾਰਨ ਪੁਲਿਸ ਥਾਣਾ ਡਿਵੀਜ਼ਨ ਨੰ. 6 ਵੱਲੋਂ ਵਿਧਾਇਕ ਬੈਂਸ ਅਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਕਰੀਬ 5 ਮਹੀਨਿਆਂ ਬਾਅਦ ਪੁਲਿਸ ਵੱਲੋਂ ਅਦਾਲਤ ’ਚ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਜਿਸ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ 18 ਨਵੰਬਰ ’ਤੇ ਅਗਲੀ ਸੁਣਵਾਈ ਲਈ ਰੱਖਿਆ ਹੈ।

Simarjit Singh BainsSimarjit Singh Bains

ਲੁਧਿਆਣਾ ਦੀ ਹਰਮਿਰਨਜੀਤ ਸਿੰਘ ਦੀ ਅਦਾਲਤ ਨੇ ਪੀੜਤ ਵਿਧਵਾ ਔਰਤ ਦੀ ਅਰਜ਼ੀ ਦਾ ਨੋਟਿਸ ਲੈਂਦੇ ਹੋਏ ਪੁਲਿਸ ਥਾਣਾ ਡਵੀਜ਼ਨ ਨੰ. 6 ਨੂੰ ਕੇਸ ਦਰਜ ਕੀਤੇ ਜਾਣ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਵਿਧਾਇਕ ਨੇ ਇਨ੍ਹਾਂ ਹੁਕਮਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਸੀ ਪਰ ਹਾਈਕੋਰਟ ਵੱਲੋਂ ਵੀ ਬੈਂਸ ਦੀ ਪਟੀਸ਼ਨ ਖਾਰਜ਼ ਕਰ ਦਿੱਤੀ ਗਈ ਸੀ। ਬੀਤੀ 7 ਜੁਲਾਈ ਨੂੰ ਲੁਧਿਆਣਾ ਦੀ ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਵਿਧਾਇਕ ਬੈਂਸ ਖਿਲਾਫ ਜਬਰ-ਜ਼ਨਾਹ ਦੇ ਦੋਸ਼ਾਂ ਸਬੰਧੀ ਕੇਸ ਦਰਜ ਕਰਵਾਉਣ ਲਈ ਪੀੜਤ ਵਿਧਵਾ ਦੀ ਦਾਇਰ ਅਰਜ਼ੀ ਦਾ ਨੋਟਿਸ ਲੈਂਦੇ ਹੋਏ ਹੁਕਮ ਜਾਰੀ ਕੀਤੇ ਸਨ।

Rape Case Rape Case

ਵਿਧਾਇਕ ਵਿਰੁੱਧ ਪੁਲਿਸ ਵੱਲੋਂ ਕੇਸ ਦਰਜ ਨਾ ਕੀਤੇ ਜਾਣ ਸਬੰਧੀ ਭੱਜ-ਦੌੜ ਕਰਨ ਵਾਲੀ ਪੀੜਤਾ ਨੇ ਅਦਾਲਤ ਦਾ ਦਰਵਾਜ਼ਾ ਖੜ੍ਹਕਾਉਂਦੇ ਹੋਏ ਅਦਾਲਤ ਤੋਂ ਪੁਲਿਸ ਨੂੰ ਵਿਧਾਇਕ ਵਿਰੁੱਧ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦੇਣ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਪੀੜਤ ਔਰਤ ਨੇ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ ਪੰਮਾ, ਲੁਧਿਆਣਾ ਦੇ ਗੋਗੀ ਸ਼ਰਮਾ ਖਿਲਾਫ ਵੀ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ ਸੀ।

Simarjit Singh BainsSimarjit Singh Bains

ਆਪਣੀ ਸ਼ਿਕਾਇਤ ਵਿਚ ਔਰਤ ਨੇ ਦੋਸ਼ ਲਾਇਆ ਸੀ ਕਿ ਉਸ ਦੀ ਸਮਾਜਿਕ ਅਤੇ ਆਰਥਿਕ ਕਮਜ਼ੋਰੀ ਦਾ ਫਾਇਦਾ ਉਠਾ ਕੇ ਬੈਂਸ ਨੇ ਉਸ ਦੀ ਮਦਦ ਕਰਨ ਬਹਾਨੇ ਵਾਰ-ਵਾਰ ਉਸ ਨਾਲ ਜਬਰ-ਜ਼ਨਾਹ ਕੀਤਾ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਵਿਧਾਇਕ ਦੇ ਭਰਾ ਨੇ ਵਾਰ-ਵਾਰ ਫੋਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਕਈ ਵ੍ਹਟਸਅਪ ਮੈਸੇਜ ਵੀ ਕੀਤੇ ਹਨ।

SHARE ARTICLE

ਏਜੰਸੀ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement