
ਮਨੀ ਲਾਂਡਰਿੰਗ ਮਾਮਲੇ 'ਚ ਸੁਖਪਾਲ ਖਹਿਰਾ ਗਿ੍ਫ਼ਤਾਰ
ਮੈਂ ਬੇਕਸੂਰ ਹਾਂ ਤੇ ਮੈਨੂੰ ਫਸਾਇਆ ਜਾ ਰਿਹੈ : ਖਹਿਰਾ
ਚੰਡੀਗੜ੍ਹ, 11 ਨਵੰਬਰ (ਅੰਕੁਰ ਤਾਂਗੜੀ): ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਈਡੀ ਨੇ ਗਿ੍ਫ਼ਤਾਰ ਕਰ ਲਿਆ ਹੈ | ਈਡੀ ਨੇ ਚੰਡੀਗੜ੍ਹ 'ਚ ਖਹਿਰਾ ਨੂੰ ਗਿ੍ਫ਼ਤਾਰ ਕੀਤਾ ਹੈ | ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ 'ਤ ਮਨੀ ਲਾਂਡਰਿੰਗ ਦੇ ਇਲਜ਼ਾਮ ਲੱਗੇ ਹਨ | ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਜ਼ਿਆਦਾ ਗੱਲ ਨਹੀਂ ਕਰ ਸਕਦੇ ਪਰ ਇਹ ਕਹਿਣਾ ਚਾਹੁੰਦੇ ਹਨ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ | ਖਹਿਰਾ ਤੋਂ ਅੱਜ ਵੀ ਈਡੀ ਨੇ ਪੁੱਛਗਿੱਛ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਤੋਂ ਪਹਿਲਾਂ ਈਡੀ ਨੇ ਖਹਿਰਾ ਦੀ ਭੁਲੱਥ ਸਥਿਤ ਰਿਹਾਇਸ਼ 'ਤੇ ਛਾਪਾ ਮਾਰਿਆ ਸੀ | ਖਹਿਰਾ ਨੂੰ ਅੱਜ ਈਡੀ ਨੇ ਅਪਣੇ ਸੈਕਟਰ-18 ਸਥਿਤ ਦਫ਼ਤਰ ਵਿਚ ਬੁਲਾਇਆ ਸੀ | ਉਸ ਨੂੰ ਦੁਪਹਿਰ ਕਰੀਬ 3.30 ਵਜੇ ਗਿ੍ਫ਼ਤਾਰ ਕੀਤਾ ਗਿਆ |