ਮੁੱਖ ਮੰਤਰੀ ਦੱਸਣ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪੰਜਾਬ ਲਈ ਕੀ ਵਿਸ਼ੇਸ਼ ਕੀਤਾ ਹੈ? : ਹਰਪਾਲ ਚੀਮਾ
Published : Nov 12, 2021, 5:40 pm IST
Updated : Nov 12, 2021, 5:40 pm IST
SHARE ARTICLE
Harpal Cheema
Harpal Cheema

ਕਾਂਗਰਸ ਸਰਕਾਰ ਨੇ ਕੁੱਝ ਘੰਟਿਆਂ ਦੇ ਇਜਲਾਸ ਕਰਕੇ ਸੰਵਿਧਾਨ ਅਤੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ- ਆਮ ਆਦਮੀ ਪਾਰਟੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਫ਼ੇਲ੍ਹ ਕਰਾਰ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੁੱਛਿਆ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਹਿੱਤਾਂ ਲਈ ਕੀ ਵਿਸ਼ੇਸ਼ ਕੀਤਾ ਹੈ? 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਚੰਨੀ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਨਾਂਅ 'ਤੇ ਕੇਵਲ ਡਰਾਮਾ ਹੀ ਕੀਤਾ ਅਤੇ ਇਸ ਡਰਾਮੇ 'ਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਹਨ।

Harpal CheemaHarpal Cheema

ਹੋਰ ਪੜ੍ਹੋ: ਜਿਵੇਂ ਅਸੀਂ ਖੇਤ ਦੀ ਰਾਖੀ ਕਰਦੇ ਹਾਂ, ਉਵੇਂ ਹੀ ਮੋਰਚੇ ਦੀ ਵੀ ਰਾਖੀ ਕਰਨੀ ਹੋਵੇਗੀ: ਰਾਕੇਸ਼ ਟਿਕੈਤ

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਕਾਂਗਰਸ ਸਰਕਾਰ ਨੇ ਆਪਣਾ ਆਖ਼ਰੀ ਵਿਧਾਨ ਸਭਾ ਇਜਲਾਸ ਜ਼ਰੂਰ ਕੀਤਾ ਹੈ, ਪਰ ਪੰਜਾਬ ਨੂੰ ਬਰਬਾਦ ਕਰਨ ਵਾਲੇ ਫ਼ੈਸਲੇ ਅਤੇ ਸਮੱਸਿਆਵਾਂ ਅੱਜ ਵੀ ਮੂੰਹ ਅੱਡੀ ਖੜੀਆਂ ਹਨ। ਕਾਂਗਰਸ ਦੇ ਪੌਣੇ ਪੰਜ ਸਾਲਾਂ ਦੇ ਰਾਜ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ,  ਬਿਜਲੀ ਖ਼ਰੀਦ ਸਮਝੌਤੇ, ਬੇਰੁਜ਼ਗਾਰੀ ਸਮੇਤ ਨਸ਼ਾ, ਕੇਬਲ, ਰੇਤ ਅਤੇ ਟਰਾਂਸਪੋਰਟ ਮਾਫ਼ੀਆਂ ਆਦਿ ਮੁੱਦਿਆਂ ਬਾਰੇ ਕਾਂਗਰਸ ਨੇ ਕੇਵਲ ਰਾਜਨੀਤੀ ਹੀ ਕੀਤੀ ਹੈ, ਅਸਲ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਕੋਈ ਵੀ ਠੋਸ ਫ਼ੈਸਲਾ ਨਹੀਂ ਕੀਤਾ।''

Harpal Cheema Harpal Cheema

ਹੋਰ ਪੜ੍ਹੋ: ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਰਾਹੁਲ ਗਾਂਧੀ ਦਾ PM ਮੋਦੀ 'ਤੇ ਹਮਲਾ, 'ਮਿਸਟਰ 56 ਇੰਚ ਡਰ ਗਏ ਨੇ'

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਆਗੂ ਬਿਜਲੀ ਸਮਝੌਤੇ ਰੱਦ ਕਰਨ ਦੀਆਂ ਗੱਲਾਂ ਕਰਦੇ ਰਹੇ, ਪਰ ਹੁਣ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਕਾਂਗਰਸ ਨੇ ਬਿਜਲੀ ਸਮਝੌਤੇ ਰੱਦ ਨਾ ਕੀਤੇ, ਕੇਵਲ ਬਿਜਲੀ ਦਰਾਂ ਦੀ ਸੋਧਣ ਦੀ ਗੱਲ ਕਰਕੇ 'ਗੋਂਗਲੂਆਂ ਤੋਂ ਮਿੱਟੀ ਝਾੜਨ' ਦਾ ਕੰਮ ਕੀਤਾ ਹੈ।

Charanjit Singh ChanniCharanjit Singh Channi

ਹੋਰ ਪੜ੍ਹੋ: ਟਿਕਰੀ ਬਾਰਡਰ 'ਤੇ ਸ਼ਹੀਦ ਹੋਈਆਂ ਬੀਬੀਆਂ ਦੇ ਪਰਿਵਾਰਾਂ ਨੂੰ ਪ੍ਰਸ਼ਾਸਨ ਨੇ ਵੰਡੇ 10-10 ਲੱਖ ਦੇ ਚੈੱਕ

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਵਿਸ਼ੇਸ਼ ਇਜਲਾਸ ਦੇ ਨਾਂਅ 'ਤੇ ਸੰਵਿਧਾਨ ਅਤੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਹਨ, ਕਿਉਂਕਿ ਵਿਧਾਨ ਸਭਾ ਦੇ ਇਜਲਾਸ ਮਹੀਨਿਆਂ ਦੇ ਹੁੰਦੇ ਸਨ। ਪਰ ਪਹਿਲਾਂ ਅਕਾਲੀ ਭਾਜਪਾ ਸਰਕਾਰ ਨੇ ਇਹ ਇਜਲਾਸ ਮਹੀਨਿਆਂ ਤੋਂ ਘਟਾ ਕੇ ਦਿਨਾਂ ਦੇ ਕੀਤੇ ਸਨ ਅਤੇ ਕਾਂਗਰਸ ਸਰਕਾਰ ਨੇ ਦਿਨਾਂ ਤੋਂ ਵੀ ਘਟਾ ਕੇ ਕੁੱਝ ਘੰਟਿਆਂ ਦੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਚਰਨਜੀਤ ਸਿੰਘ ਚੰਨੀ ਲੋਕ ਮੁੱਦਿਆਂ ਦਾ ਸਾਹਮਣਾ ਕਰਨ ਤੋਂ ਭੱਜ ਗਏ ਹਨ। ਐਨਾ ਹੀ ਨਹੀਂ ਇਜਲਾਸ ਦੌਰਾਨ 'ਦਲ ਬਦਲੂ ਕਾਨੂੰਨ' ਨੂੰ ਪੈਰਾ ਥੱਲੇ ਮਧੋਲ਼ ਕੇ ਵਿਰੋਧੀ ਵਿਧਾਇਕਾਂ ਨੂੰ ਦਲ- ਬਦਲੀ ਨੂੰ ਉਤਸ਼ਾਹਿਤ ਕੀਤਾ ਗਿਆ। ਪੰਜਾਬੀ ਭਾਸ਼ਾ ਸੰਬੰਧੀ ਲਿਆਂਦੇ ਬਿੱਲਾਂ ਦਾ ਖਰੜਾ ਅੰਗਰੇਜ਼ੀ ਭਾਸ਼ਾ 'ਚ ਪੇਸ਼ ਕਰਕੇ ਕਿਹੜੀ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ ਗਈ। ਬੀ.ਐਸ.ਐਫ ਦੇ ਮਾਮਲੇ 'ਤੇ ਨਿੰਦਾ ਕਰਕੇ ਸਾਰ ਦਿੱਤਾ। ਇਸ ਤਰਾਂ ਇਹ ਵਿਸ਼ੇਸ਼ ਇਜਲਾਸ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੇ ਖ਼ਰਾ ਨਹੀਂ ਉੱਤਰਿਆ।

Harpal CheemaHarpal Cheema

ਹੋਰ ਪੜ੍ਹੋ: CDS ਬਿਪਿਨ ਰਾਵਤ ਦਾ ਬਿਆਨ, 'ਭਾਰਤ ਦਾ ਨੰਬਰ 1 ਦੁਸ਼ਮਣ ਚੀਨ ਹੈ, ਪਾਕਿਸਤਾਨ ਨਹੀਂ'

ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਦੀਆਂ ਸਮੱਸਿਆਵਾਂ 'ਤੇ ਖੁੱਲ੍ਹੇ ਮਨ ਨਾਲ ਵਿਚਾਰ ਕਰਨ ਲਈ ਵਿਧਾਨ ਸਭਾ ਇਜਲਾਸ ਘੱਟੋ- ਘੱਟ 15 ਦਿਨਾਂ ਦਾ ਅਤੇ ਚੈਨਲਾਂ 'ਤੇ ਸਿੱਧੇ ਪ੍ਰਸਾਰਨ ਦਾ ਕਰਨਾ ਚਾਹੀਦਾ ਸੀ। ਪਰ ਚੰਨੀ ਸਰਕਾਰ ਨੇ ਮੀਡੀਆ ਦੇ ਕੈਮਰਿਆਂ 'ਤੇ ਪਾਬੰਦੀ ਲਾਈ ਰੱਖੀ। ਉਨ੍ਹਾਂ ਸਵਾਲ ਕੀਤਾ ਕਿ ਕੁੱਝ ਘੰਟਿਆਂ ਦੇ ਇਜਲਾਸ ਦੌਰਾਨ ਰੌਲ਼ੇ- ਰੱਪੇ ਵਿੱਚ 2 -4 ਮਿੰਟ ਦੀ ਬਹਿਸ ਨਾਲ ਪੰਜਾਬ ਦੇ ਵੱਡੇ ਮਸਲੇ ਕਿਵੇਂ ਹੱਲ ਹੋ ਸਕਦੇ ਹਨ? ਜਦੋਂ ਕਿ ਬੇਰੁਜ਼ਗਾਰੀ, ਕਿਸਾਨੀ -ਕਰਜ਼ੇ, ਹਜ਼ਾਰਾਂ ਆਊਟਸੋਰਸਿੰਗ ਕਾਮੇ, ਮੁਲਾਜ਼ਮ ਅਤੇ ਪੈਨਸ਼ਨਰ, ਸਰਕਾਰੀ ਕਾਲਜਾਂ ਦੇ ਗੈੱਸਟ ਫ਼ੈਕਿਲਟੀ ਟੀਚਰਾਂ ਸਮੇਤ ਨਰਸਾਂ ਅਤੇ ਐਨ.ਆਰ.ਐਚ.ਐਮ ਮੁਲਾਜ਼ਮਾਂ ਦੇ ਭਖਵੇਂ ਮੁੱਦੇ ਸਰਕਾਰ ਕੋਲੋਂ ਜਵਾਬ ਮੰਗਦੇ ਹਨ।

ਸੁਖਪਾਲ ਖਹਿਰਾ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਚੀਮਾ ਨੇ ਕਿਹਾ ਕਿ ਖਹਿਰਾ ਪਰਿਵਾਰ ਨੂੰ 'ਆਪ' ਸੁਪਰੀਮੋ 'ਤੇ ਝੂਠੇ ਦੋਸ਼ ਲਾਉਣ ਦੀ ਥਾਂ ਸੱਚ ਲੋਕਾਂ ਸਾਹਮਣੇ ਰੱਖਣਾ ਚਾਹੀਦਾ ਹੈ, ਕਿਉਂਕਿ ਕਦੇ ਸੁਖਪਾਲ ਖਹਿਰਾ ਇਸ ਕੇਸ ਲਈ ਅਕਾਲੀ ਦਲ, ਕਦੇ ਕਾਂਗਰਸ ਅਤੇ ਕਦੇ ਭਾਜਪਾ ਨੂੰ ਜ਼ਿੰਮੇਵਾਰ ਦੱਸਦਾ।
ਚੀਮਾ ਨੇ ਕਾਂਗਰਸ ਸਰਕਾਰ 'ਤੇ ਪੰਜਾਬ ਦੇ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਦੇ ਲੋਕ ਮੁੱਦਿਆਂ 'ਤੇ ਜਿਹੋ ਜਿਹੀ ਖਾਨਾਪੂਰਤੀ ਕਾਂਗਰਸ ਸਰਕਾਰ ਅਤੇ ਪਾਰਟੀ ਵੱਲੋਂ ਕੀਤੀ ਗਈ ਗਈ ਹੈ, ਪੰਜਾਬ ਦੇ ਲੋਕ ਇਹੋ ਜਿਹੀ ਖਾਨਾਪੂਰਤੀ 2022 ਵਿੱਚ ਕਾਂਗਰਸ ਪਾਰਟੀ ਦੀ ਵੀ ਕਰਨਗੇ।

Harpal CheemaHarpal Cheema

ਹੋਰ ਪੜ੍ਹੋ: Fact Check: ਕੀ ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਹੋਏ ਕਾਂਗਰਸ 'ਚ ਸ਼ਾਮਿਲ? ਜਾਣੋ ਸੱਚ

13 ਨਵੰਬਰ ਨੂੰ 'ਆਪ' ਕਰੇਗੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ : ਚੀਮਾ

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 13 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, ਕਿਉਂਕਿ ਚੰਨੀ ਸਰਕਾਰ ਨੇ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਛੱਡ ਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਸੂਬੇ ਦੇ ਭਖਵੇਂ ਮੁੱਦਿਆਂ ਨੂੰ ਵਿਧਾਨ ਸਭਾ ਦੇ ਇਜਲਾਸ ਦੌਰਾਨ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਵਿਰੋਧੀ ਧਿਰ ਦੀ ਆਵਾਜ਼ ਦਬਾਇਆ ਗਿਆ ਅਤੇ ਪੱਤਰਕਾਰਾਂ ਨੂੰ ਸਦਨ ਵਿੱਚ ਜਾਣ ਤੋਂ ਰੋਕਿਆ ਗਿਆ। ਇਸ ਲਈ ਹੁਣ ਆਮ ਆਦਮੀ ਪਾਰਟੀ ਹੁਣ ਸੜਕ 'ਤੇ ਆ ਕੇ ਪੰਜਾਬ ਦੇ ਮੁੱਦਿਆਂ ਨੂੰ ਪੱਤਰਕਾਰਾਂ ਅਤੇ ਲੋਕਾਂ ਸਾਹਮਣੇ ਰੱਖੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement