ਸਮੇਂ ਤੋਂ ਪਹਿਲਾਂ ਮੰਡੀਆਂ ਕਿਉਂ ਬੰਦ ਕਰ ਰਹੀ ਹੈ ਚੰਨੀ ਸਰਕਾਰ? : 'ਆਪ' ਦਾ ਸਵਾਲ
Published : Nov 12, 2021, 7:16 am IST
Updated : Nov 12, 2021, 7:16 am IST
SHARE ARTICLE
image
image

ਸਮੇਂ ਤੋਂ ਪਹਿਲਾਂ ਮੰਡੀਆਂ ਕਿਉਂ ਬੰਦ ਕਰ ਰਹੀ ਹੈ ਚੰਨੀ ਸਰਕਾਰ? : 'ਆਪ' ਦਾ ਸਵਾਲ

 

ਚੰਡੀਗੜ੍ਹ, 11 ਨਵੰਬਰ (ਅੰਕੁਰ, ਨਰਿੰਦਰ) : 'ਆਪ' ਨੇ ਪੰਜਾਬ ਸਰਕਾਰ ਵਲੋਂ ਫ਼ਸਲ ਬਾਕੀ ਹੋਣ ਦੇ ਬਾਵਜੂਦ ਮੰਡੀਆਂ ਵਿਚੋਂ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ਦਾ ਮੁੱਦਾ ਵੀ ਚੁੱਕਿਆ | ਸੂਬੇ ਦੀਆਂ ਮੰਡੀਆਂ ਵਿਚੋਂ ਖ਼ਰੀਦ ਬੰਦ ਕੀਤੇ ਜਾਣ ਦੇ ਫ਼ੈਸਲੇ 'ਤੇ ਹਰਪਾਲ ਸਿੰਘ ਚੀਮਾ ਨੇ ਇਸ ਨੂੰ  ਤੁਗ਼ਲਕੀ ਫ਼ੁਰਮਾਨ ਕਰਾਰ ਦਿਤਾ | ਉਨ੍ਹਾਂ ਕਿਹਾ ਕਿ ਅਜੇ ਵੀ 15-20 ਫ਼ੀ ਸਦੀ ਝੋਨਾ ਮੰਡੀਆਂ ਵਿਚ ਆਉਣਾ ਬਾਕੀ ਹੈ, ਫਿਰ ਕਿਸ ਆਧਾਰ 'ਤੇ ਸੂਬਾ ਸਰਕਾਰ ਖ਼ਰੀਦ ਬੰਦ ਕਰ ਰਹੀ ਹੈ, ਜਦੋਂ ਕਿ ਕੇਂਦਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਨੂੰ  30 ਨਵੰਬਰ ਤਕ ਮਨਜ਼ੂਰੀ ਦਿਤੀ ਹੋਈ ਹੈ |
  ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਦੀ ਕਥਨੀ ਅਤੇ ਕਰਨੀ ਵਿਚ ਦਿਨ- ਰਾਤ ਜਿੰਨਾ ਅੰਤਰ ਹੈ | ਮੀਡੀਆਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੰਨੀ ਸਰਕਾਰ ਨੇ ਸਿਰਫ਼ ਐਲਾਨ ਕਰਨ ਵਿਚ ਮੁਹਾਰਤ ਹਾਸਲ ਕੀਤੀ ਹੈ, ਪ੍ਰੰਤੂ ਐਲਾਨਾਂ ਉਤੇ ਅਮਲ ਕਰਨਾ ਨਾ ਇਨ੍ਹਾਂ (ਕਾਂਗਰਸੀਆਂ) ਦੀ ਨੀਤੀ ਹੈ ਅਤੇ ਨਾ ਹੀ ਨੀਅਤ ਵਿਚ ਹੈ | ਚੀਮਾ ਨੇ ਮੀਡੀਆ ਕਰਮੀਆਂ ਨੂੰ  ਪੁੱਛਿਆ ਕਿ ਸਰਬ ਪਾਰਟੀ ਬੈਠਕ ਵਿਚ 'ਆਪ' ਵਲੋਂ ਉਠਾਏ ਮੁੱਦੇ 'ਤੇ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿਤਾ ਸੀ ਕਿ ਇਸ ਵਾਰ ਸਾਰਾ ਮੀਡੀਆ ਕੈਮਰਿਆਂ ਸਮੇਤ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਤਕ ਪਹੁੰਚ ਰੱਖੇਗਾ, ਕੀ ਅਜਿਹਾ ਹੋ ਸਕਿਆ ਹੈ? ਤੁਸੀਂ ਮੀਡੀਆ ਕਰਮੀ ਅੱਜ ਵੀ ਬਾਹਰ ਹੀ ਖੜੇ ਹਨ |

ਡੱਬੀ

 

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement