
ਉਸ ਦੇ ਕੰਨਾਂ ’ਚ ਹੈੱਡਫ਼ੋਨ ਲੱਗੇ ਹੋਏ ਸਨ
ਫਗਵਾੜਾ: ਟ੍ਰੇਨ ਦੀ ਲਪੇਟ ਵਿਚ ਆਉਣ ਨਾਲ ਇਕ ਨਾਬਾਲਿਗ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਫਗਵਾੜਾ ਵਿਖੇ ਹੰਗਾਮਾ ਕੀਤਾ ਅਤੇ ਡਿਊਟੀ ਤੇ ਤਾਇਨਾਤ ਡਾਕਟਰਾਂ ਨਾਲ ਵੀ ਹੱਥੋਪਾਈ ਕੀਤੀ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਅਨੁਜ ਪੁੱਤਰ ਜੈ ਪ੍ਰਕਾਸ਼ ਜੇਸੀਟੀ ਮਿੱਲ ਰੇਲਵੇ ਲਾਈਨਾਂ 'ਤੇ ਆ ਰਿਹਾ ਸੀ। ਉਸ ਦੇ ਕੰਨਾਂ ਚ ਹੈੱਡਫ਼ੋਨ ਲੱਗੇ ਹੋਏ ਸਨ, ਉਸ ਨੂੰ ਹੈੱਡਫੋਨ ਲਗਾਏ ਹੋਣ ਕਾਰਨ ਟਰੇਨ ਦੇ ਆਉਣ ਦਾ ਪਤਾ ਨਾ ਚੱਲ ਸਕਿਆ ਤੇ ਪਿੱਛੋਂ ਆ ਰਹੀ ਟਰੇਨ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਕੇ ਡਿੱਗ ਗਿਆ, ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਫਗਵਾੜਾ ਲਿਆਂਦਾ। ਜਿੱਥੇ ਡਾਕਟਰਾਂ ਨੇ ਉਸ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਵਿਖੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਡਾਕਟਰਾਂ ਤੇ ਸਟਾਫ ਨਾਲ ਹੱਥੋਪਾਈ ਕੀਤੀ। ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਕੁਝ ਲੋਕਾਂ ਨੂੰ ਕਾਬੂ ਕੀਤਾ।