
ਸਰਕਾਰ ਨੇ ਉਹਨਾਂ ਦੀ ਨਿਯੁਕਤੀ 'ਤੇ ਮੋਹਰ ਲਗਾਉਂਦੇ ਹੋਏ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਪੰਜ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਦੀਆਂ ਖਾਲੀ ਅਸਾਮੀਆਂ ਭਰ ਦਿੱਤੀਆਂ ਹਨ। ਸੂਬਾ ਸਰਕਾਰ ਨੇ ਪਹਿਲਾਂ ਹੀ ਚੇਅਰਪਰਸਨਾਂ ਦਾ ਐਲਾਨ ਕਰ ਦਿੱਤਾ ਸੀ ਪਰ ਅੱਜ ਉਹਨਾਂ ਦੀ ਨਿਯੁਕਤੀ 'ਤੇ ਮੋਹਰ ਲਗਾਉਂਦੇ ਹੋਏ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ ਪੰਜ ਜ਼ਿਲ੍ਹਿਆਂ ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ ਅਤੇ ਹੁਸ਼ਿਆਰਪੁਰ ਦੇ ਚੇਅਰਮੈਨਾਂ ਦੇ ਨਾਵਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜਲੰਧਰ ਵਿਚ ਜਗਤਾਰ ਸੰਘੇੜਾ, ਲੁਧਿਆਣਾ ਵਿਚ ਤਰਸੇਮ ਭਿੰਡਰ, ਮੋਗਾ ਵਿਚ ਦੀਪਕ ਅਰੋੜਾ, ਪਟਿਆਲਾ ਵਿਚ ਮੇਘ ਚੰਦਰ ਸ਼ੇਰਮਾਜਰਾ ਅਤੇ ਹੁਸ਼ਿਆਰਪੁਰ ਵਿਚ ਹਰਮੀਤ ਸਿੰਘ ਔਲਖ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।