
ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੰਦੌਰ ਵਿਚ ਹੋਏ ਧਾਰਮਿਕ ਸਮਾਗਮ ਦੌਰਾਨ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲਨਾਥ ਨੂੰ ਸਨਮਾਨਿਤ ਕਰਨ ਦਾ ਮਾਮਲਾ ਸ਼੍ਰੋਮਣੀ ਕਮੇਟੀ ਕੋਲ ਪਹੁੰਚ ਗਿਆ ਹੈ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ
। ਦਰਅਸਲ ਬੀਤੇ ਦਿਨੀਂ ਇੰਦੌਰ ਵਿਖੇ ਹੋਏ ਸਮਾਗਮ ਦੌਰਾਨ ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲਨਾਥ ਸਮਾਗਮ ਵਿਚ ਪਹੁੰਚਿਆ, ਇਸ ਸਮੇਂ ਅਹੁਦੇਦਾਰਾਂ ਵੱਲੋਂ ਉਸ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮਾਮਲੇ ਸਬੰਧੀ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਨੇ ਕਮਲਨਾਥ ਸਨਮਾਨ ਦਾ ਵਿਰੋਧ ਕੀਤਾ ਸੀ। ਇਸ ਦੇ ਨਾਲ ਹੀ ਉਹਨਾਂ ਨੇ ਪ੍ਰਬੰਧਕਾਂ ਨੂੰ ਵੀ ਫਿਟਕਾਰ ਲਗਾਈ। ਕਈ ਸਿੱਖ ਆਗੂਆਂ ਨੇ ਮਨਪ੍ਰੀਤ ਸਿੰਘ ਕਾਨਪੁਰੀ ਦਾ ਸਮਰਥਨ ਵੀ ਕੀਤਾ ਹੈ।