ਪੰਜਾਬ ਭਰ ਵਿੱਚ ਆਨਲਾਈਨ ਅਤੇ ਫਿਜ਼ੀਕਲ ਰੂਪ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ
Published : Nov 12, 2022, 7:48 pm IST
Updated : Nov 12, 2022, 7:48 pm IST
SHARE ARTICLE
Lok Adalt
Lok Adalt

ਇਸ ਲੋਕ ਅਦਾਲਤ ਦੌਰਾਨ 445 ਬੈਂਚਾਂ ਅੱਗੇ ਲਗਭਗ 2.5 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਦੂਰਅੰਦੇਸ਼ੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਫਿਜ਼ੀਕਲ ਅਤੇ ਆਨਲਾਈਨ ਢੰਗ ਰਾਹੀਂ ਕੌਮੀ ਲੋਕ ਅਦਾਲਤ ਲਗਾਈ ਗਈ।
ਇਸ ਲੋਕ ਅਦਾਲਤ ਵਿੱਚ ਲੋਕ ਅਦਾਲਤ ਦੇ ਕੁੱਲ 445 ਬੈਂਚਾਂ ਵਿੱਚ ਲਗਭਗ 2,35,534 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਵੱਖ-ਵੱਖ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ 'ਤੇ ਸੁਣਵਾਈ ਕੀਤੀ ਗਈ।

ਇਸ ਤੋਂ ਇਲਾਵਾ ਧਿਰਾਂ ਦੀ ਸਹਿਮਤੀ ਨਾਲ ਵੱਖ-ਵੱਖ ਐਵਾਰਡ ਪਾਸ ਕੀਤੇ ਗਏ। ਲੀਗਲ ਸਰਵਿਸਿਜ਼ ਅਥਾਰਟੀਜ਼ ਐਕਟ, 1987 ਦੇ ਉਪਬੰਧਾਂ ਅਨੁਸਾਰ ਅਦਾਲਤੀ ਫੀਸ ਰੀਫੰਡ ਕਰਨ ਦਾ ਹੁਕਮ ਦਿੱਤਾ ਗਿਆ। ਇਸ ਮੌਕੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਵਿਸ਼ੇਸ਼ ਤੌਰ 'ਤੇ ਜੁਡੀਸ਼ੀਅਲ ਕੋਰਟ ਕੰਪਲੈਕਸ ਰੋਪੜ ਅਤੇ ਕੇਂਦਰੀ ਜੇਲ੍ਹ ਰੋਪੜ ਦਾ ਦੌਰਾ ਕੀਤਾ ਅਤੇ ਮੁਕੱਦਮੇਬਾਜ਼ਾਂ ਨੂੰ ਆਪਣੇ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਨ ਦੀ ਅਪੀਲ ਕੀਤੀ। ਲੋੜਵੰਦ ਵਿਅਕਤੀਆਂ ਖਾਸ ਤੌਰ 'ਤੇ ਦੱਬੇ ਕੁਚਲੇ ਵਰਗਾਂ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਮੁਫਤ ਪ੍ਰਾਪਤ ਕਰਨ ਲਈ ਟੋਲ ਫ੍ਰੀ ਨੰਬਰ 1968 ਬਾਰੇ ਵੀ ਜਾਗਰੂਕ ਕੀਤਾ ਗਿਆ ।

 ਅਦਾਲਤਾਂ ਦੇ ਅਹਾਤੇ ਵਿੱਚ ਜ਼ਿਲ੍ਹਾ ਅਤੇ ਤਾਲੁਕਾ ਪੱਧਰ 'ਤੇ ਸਥਾਪਤ ਫਰੰਟ ਦਫਤਰ, ਮੁਕੱਦਮੇਬਾਜ਼ਾਂ ਨੂੰ ਮੁਫਤ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਸਬੰਧੀ  ਸੇਧ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ। ਇਸ ਮੌਕੇ ਵਧੀਕ ਮੈਂਬਰ ਸਕੱਤਰ ਸਮ੍ਰਿਤੀ ਧੀਰ ਨੇ ਵੀ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਮੁਕੱਦਮੇਬਾਜ਼ਾਂ ਨੂੰ ਜਾਗਰੂਕ ਕਰਨ ਲਈ ਜੁਡੀਸ਼ੀਅਲ ਕੋਰਟ ਕੰਪਲੈਕਸ, ਸੰਗਰੂਰ ਦਾ ਦੌਰਾ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement