
ਬੀਤੇ ਕੱਲ ਕੀਤਾ ਗਿਆ ਸੀ ਗ੍ਰਿਫ਼ਤਾਰ
ਸ੍ਰੀ ਅਨੰਦਪੁਰ ਸਾਹਿਬ (ਸੰਦੀਪ ਸ਼ਰਮਾ): ਮਾਈਨਿੰਗ ਠੇਕੇਦਾਰ ਰਾਕੇਸ਼ ਚੌਧਰੀ ਜਿਸ ਨੂੰ ਬੀਤੇ ਕੱਲ੍ਹ ਪੁਲਿਸ ਵੱਲੋਂ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਅੱਜ ਮਾਣਯੋਗ ਨੰਗਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਥੇ ਮਾਨਯੋਗ ਅਦਾਲਤ ਨੇ ਰਾਕੇਸ਼ ਚੌਧਰੀ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।
ਗੌਰਤਲਬ ਹੈ ਕਿ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਵਲੋਂ ਨਾਜਾਇਜ਼ ਮਾਈਨਿੰਗ ਨੂੰ ਖਤਮ ਕਰਨ ਦੀ ਗੱਲ ਆਖੀ ਸੀ ਅਤੇ ਸਰਕਾਰ ਬਨਣ ਤੋਂ ਬਾਅਦ ਕਈ ਕਰਸ਼ਰ ਸੀਲ ਅਤੇ ਮਸ਼ੀਨਰੀ ਜ਼ਬਤ ਵੀ ਕੀਤੀ ਗਈ ਸੀ। ਇਸ ਦੇ ਚਲਦਿਆ ਹੀ ਮਾਈਨਿੰਗ ਠੇਕੇਦਾਰ ਰਾਕੇਸ਼ ਚੋਧਰੀ 'ਤੇ ਐਫ ਆਈ ਆਰ ਵੀ ਦਰਜ ਕੀਤੀ ਗਈ।
ਜਿਸਨੂੰ ਪਿਛਲੇ ਕੱਲ ਗਿਰਫ਼ਤਾਰ ਕੀਤਾ ਗਿਆ ਸੀ ਅਤੇ ਉਸ 'ਤੇ ਵੱਧ ਮਾਈਨਿੰਗ ਕਰਨ ਦੇ ਦੋਸ਼ ਲੱਗੇ ਸਨ। ਉਥੇ ਹੀ ਦੂਜੇ ਪਾਸੇ ਰਾਕੇਸ਼ ਚੌਧਰੀ ਦੇ ਵਕੀਲ ਹਰਮੋਹਨ ਪਾਲ ਸਿੰਘ ਨੇ ਸਰਕਾਰ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਰਕਾਰ ਰਾਕੇਸ਼ ਚੌਧਰੀ ਨੂੰ ਬਾਹਰ ਕਰ ਕੇ ਕੰਮ ਆਪਣੇ ਹੱਥ ਲੈਣਾ ਚਾਹੁੰਦੀ ਹੈ ਕਿਉਂਕਿ ਪਹਿਲਾਂ ਵੀ ਮਾਨ੍ਯੋਗ ਹਾਈਕੋਰਟ ਵਲੋਂ ਵੀ ਰਾਹਾਤ ਦਿੱਤੀ ਗਈ ਹੈ।