ਵਿਜੀਲੈਂਸ ਬਿਉਰੋ ਵੱਲੋਂ ਐਸ.ਐਚ.ਓ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ
Published : Nov 12, 2022, 8:43 pm IST
Updated : Nov 12, 2022, 8:43 pm IST
SHARE ARTICLE
SHO arrested in bribery case by Vigilance Bureau
SHO arrested in bribery case by Vigilance Bureau

80 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਲੱਗੇ ਇਲਜ਼ਾਮ 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੁਲਗੜ੍ਹੀ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜ਼ਿਲ੍ਹਾ ਫਿਰੋਜ਼ਪੁਰ ਨੇ ਬਿਊਰੋ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ 'ਤੇ ਸਬੂਤਾਂ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਪਿੰਡ ਦੇ ਵਾਸੀ ਮੇਜਰ ਸਿੰਘ ਅਤੇ ਉਸ ਦੇ ਬੇਟੇ ਖ਼ਿਲਾਫ਼ ਥਾਣਾ ਗੁਲਗੜ੍ਹੀ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜ਼ਮ ਐਸ.ਐਚ.ਓ ਵੱਲੋਂ ਕੀਤੀ ਜਾ ਰਹੀ ਸੀ ਤੇ ਉਸ ਨੇ ਇਸ ਮੁਕੱਦਮੇ ਵਿਚ ਉਨ੍ਹਾਂ ਦੀ ਮੱਦਦ ਕਰਨ ਤੇ ਪੁਲਿਸ ਕੇਸ ਨਾ ਦਰਜ ਕਰਨ ਬਦਲੇ 80,000 ਰੁਪਏ ਦੀ ਮੰਗ ਕੀਤੀ ਹੈ ਜਦਕਿ ਉਕਤ ਪੁਲਿਸ ਅਧਿਕਾਰੀ ਸ਼ਿਕਾਇਤਕਰਤਾ ਤੋਂ 70,000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ। ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement