NIA News : ਐਨ.ਆਈ.ਏ. ਨੇ ਮਲਕੀਤ ਸਿੰਘ ‘ਪਿਸਟਲ’ ਵਿਰੁਧ ਚਾਰਜਸ਼ੀਟ ਦਾਖ਼ਲ ਕੀਤੀ
Published : Nov 12, 2023, 3:18 pm IST
Updated : Nov 12, 2023, 3:21 pm IST
SHARE ARTICLE
NIA News : Representative Image.
NIA News : Representative Image.

ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਮਾਮਲੇ ’ਚ ਮੁਹਾਲੀ ਦੀ ਅਦਾਲਤ ’ਚ ਚਾਰਜਸ਼ੀਟ ਦਾਇਰ

NIA News : ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ 'ਚ ਮਲਕੀਤ ਸਿੰਘ ਉਰਫ਼ ‘ਪਿਸਟਲ’ ਵਿਰੁਧ ਚਾਰਜਸ਼ੀਟ ਦਾਇਰ ਕੀਤੀ ਹੈ ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਉਹ ਪਾਕਿਸਤਾਨ ਸਥਿਤ ਨਸ਼ਾ ਤਸਕਰ ਰਹਿਮਤ ਅਲੀ ਉਰਫ ਮੀਆਂ, ਪਾਕਿਸਤਾਨ ਸਥਿਤ ਆਈ.ਐਸ.ਵਾਈ.ਐਫ. ਦੇ ਮੁਖੀ ਲਖਬੀਰ ਸਿੰਘ ਰੋਡੇ ਉਰਫ ਬਾਬਾਜੀ ਅਤੇ ਰਣਜੋਤ ਸਿੰਘ ਰਾਣਾ ਨਾਲ ਸਿੱਧੇ ਸੰਪਰਕ ’ਚ ਸੀ।

ਐਨ.ਆਈ.ਏ. ਦੇ ਬੁਲਾਰੇ ਨੇ ਦਸਿਆ ਕਿ ਏਜੰਸੀ ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ’ਚ ਡਰੋਨਾਂ ਰਾਹੀਂ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਸਰਹੱਦ ਪਾਰੋਂ ਤਸਕਰੀ ਦੇ ਮਾਮਲੇ ’ਚ ਪੰਜਾਬ ਦੇ ਮੁਹਾਲੀ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ ’ਚ ਮਲਕੀਤ ਸਿੰਘ ਵਿਰੁਧ ਚਾਰਜਸ਼ੀਟ ਦਾਇਰ ਕੀਤੀ ਹੈ। ਅਧਿਕਾਰੀ ਨੇ ਕਿਹਾ ਕਿ NIA ਦੀ ਜਾਂਚ ’ਚ ਪਾਬੰਦੀਸ਼ੁਦਾ ਖਾੜਕੂ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਮੈਂਬਰਾਂ ਅਤੇ ਪਾਕਿਸਤਾਨ ਸਥਿਤ ਵਿਅਕਤੀਆਂ ਵਿਚਾਲੇ ਸਬੰਧਾਂ ਦਾ ਪ੍ਰਗਟਾਵਾ ਹੋਇਆ ਹੈ। ਇਸ ਖਾੜਕੂ ਨੈੱਟਵਰਕ ’ਚ ਸ਼ਾਮਲ ਦੋਸ਼ੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ‘ਪਿਸਟਲ’, ਤਰਨਜੋਤ ਸਿੰਘ ਉਰਫ਼ ਤੰਨਾ ਅਤੇ ਗੁਰਜੀਤ ਸਿੰਘ ਉਰਫ਼ ਭਾਅ ਸ਼ਾਮਲ ਹਨ। 

ਇਹ ਲਾਏ ਦੋਸ਼

ਅਧਿਕਾਰੀ ਨੇ ਦਸਿਆ ਕਿ ਇਹ ਪਾਇਆ ਗਿਆ ਹੈ ਕਿ ਇਹ ਸੰਚਾਲਕ ਪਾਕਿਸਤਾਨ ਸਥਿਤ ਨਸ਼ਾ ਤਸਕਰ ਰਹਿਮਤ ਅਲੀ ਉਰਫ ਮੀਆਂ, ਪਾਕਿਸਤਾਨ ਸਥਿਤ ਆਈ.ਐਸ.ਵਾਈ.ਐਫ. ਦੇ ਮੁਖੀ ਲਖਬੀਰ ਸਿੰਘ ਰੋਡੇ ਉਰਫ ਬਾਬਾਜੀ ਅਤੇ ਰਣਜੋਤ ਸਿੰਘ ਰਾਣਾ ਦੇ ਸਿੱਧੇ ਸੰਪਰਕ ’ਚ ਸਨ। ਰੋਡੇ ਉਰਫ ਬਾਬਾਜੀ ਪਾਬੰਦੀਸ਼ੁਦਾ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦਾ ਮੁਖੀ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦਾ ਮੁਖੀ ਹੈ।

KLF ਅਤੇ ISYF ਦੋਵਾਂ ’ਤੇ ਪੰਜਾਬ ਦੇ ਵੱਖ ਹੋਣ ਦੀ ਵਕਾਲਤ ਕਰਨ ਵਾਲੀ ਹਿੰਸਕ ਮੁਹਿੰਮ ਨੂੰ ਅੱਗੇ ਵਧਾਉਣ ਲਈ ਕਤਲਾਂ, ਬੰਬ ਧਮਾਕਿਆਂ ਅਤੇ ਹੋਰ ਕਈ ਹਿੰਸਕ ਗਤੀਵਿਧੀਆਂ ਸਮੇਤ ਘਿਨਾਉਣੇ ਹਿੰਸਕ ਅਪਰਾਧਾਂ ਦੀ ਇਕ ਲੜੀ ’ਚ ਸਿੱਧੀ ਸ਼ਮੂਲੀਅਤ ਕਾਰਨ ਭਾਰਤ ਸਰਕਾਰ ਵਲੋਂ ਪਾਬੰਦੀ ਲਗਾਈ ਗਈ ਹੈ। ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਜਥੇਬੰਦੀਆਂ ’ਤੇ ਪਾਬੰਦੀ ਕਾਨੂੰਨ ਦਾ ਲਾਗੂ ਕਰਨਾ ਮੁਲਾਜ਼ਮਾਂ ’ਤੇ ’ਤੇ ਉਨ੍ਹਾਂ ਦੇ ਯੋਜਨਾਬੱਧ ਹਥਿਆਰਬੰਦ ਹਮਲਿਆਂ, ਅਪਰਾਧਿਕ ਧਮਕੀਆਂ, ਕਤਲ, ਜਬਰੀ ਵਸੂਲੀ, ਹਿੰਸਕ ਗਤੀਵਿਧੀਆਂ ਲਈ ਫੰਡ ਇਕੱਠਾ ਕਰਨ ਅਤੇ ਆਮ ਲੋਕਾਂ ਵਿਚ ਦਹਿਸ਼ਤ ਪੈਦਾ ਕਰਨ ਦੀ ਪ੍ਰਤੀਕਿਰਿਆ ਵਜੋਂ ਕੀਤਾ ਗਿਆ ਹੈ।

ਪੰਜਾਬ ਦੇ ਬਟਾਲਾ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਬਗਤਾਨਾ ਬੋਹੜਵਾਲਾ ਦੇ ਸ਼ਮਸ਼ਾਨਘਾਟ ਤੋਂ ਬੀ.ਐਸ.ਐਫ. ਅਧਿਕਾਰੀਆਂ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਵਸਤੂਆਂ ’ਚ ਪੰਜ ਆਸਟ੍ਰੀਆ ਦੇ ਬਣੇ ਗਲੌਕ ਪਿਸਤੌਲ, 91 ਜਿੰਦਾ 9 ਐਮ.ਐਮ. ਕਾਰਤੂਸ ਅਤੇ 10 ਮੈਗਜ਼ੀਨ ਸ਼ਾਮਲ ਹਨ। ਐਨ.ਆਈ.ਏ. ਨੇ ਇਸ ਸਾਲ 8 ਅਗੱਸਤ ਨੂੰ ਜਾਂਚ ਸੰਭਾਲ ਲਈ ਸੀ।

(For more news apart from NIA News, stay tuned to Rozana Spokesman)

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement