Chnadigarh News : ਆਪ ਸਰਕਾਰ ਵਲੋਂ ਫਸਲ ਖਰੀਦਣ ’ਚ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਿਸਾਨਾਂ ’ਤੇ ਕੀਤਾ ਜਾ ਰਿਹਾ ਹੈ ਲਾਠੀਚਾਰਜ-ਸੁਨੀਲ ਜਾਖੜ

By : BALJINDERK

Published : Nov 12, 2024, 7:17 pm IST
Updated : Nov 12, 2024, 7:17 pm IST
SHARE ARTICLE
Sunil Jakhar
Sunil Jakhar

Chnadigarh News : ਸਰਕਾਰ ਦੀ ਨਾਕਾਮੀ ਖਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਪੁਲਿਸ ਦੀਆਂ ਲਾਠੀਆਂ ਤੇ ਪਰਚਿਆਂ ਨਾਲ ਚੁੱਪ ਕਰਵਾਇਆ ਜਾ ਰਿਹਾ ਹੈ

Chnadigarh News :  ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬਠਿੰਡਾ ਜ਼ਿਲ੍ਹੇ ਦੇ ਰਾਏਕੇ ਵਿਖੇ ਕਿਸਾਨਾਂ ਤੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਫਸਲ ਖਰੀਦਣ ਵਿਚ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਿਸਾਨਾਂ ਤੇ ਹੁਣ ਲਾਠੀਚਾਰਜ ਕੀਤਾ ਜਾ ਰਿਹਾ ਹੈ।

ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਆਪਣੀ ਫ਼ਸਲ ਵੇਚਣ ਲਈ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ। ਸਥਿਤੀ ਇਹ ਬਣ ਗਈ ਹੈ ਕਿ ਕਿਸਾਨ ਨੂੰ ਆਤਮ ਹੱਤਿਆ ਤੱਕ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਅਜਿਹੇ ਵਿਚ ਸਰਕਾਰ ਦੀ ਦਮਨਕਾਰੀ ਨੀਤੀ ਤਹਿਤ ਸਰਕਾਰ ਦੀ ਨਾਕਾਮੀ ਖਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਪੁਲਿਸ ਦੀਆਂ ਲਾਠੀਆਂ ਤੇ ਪਰਚਿਆਂ ਨਾਲ ਚੁੱਪ ਕਰਵਾਇਆ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਵੇਲਾ ਚੇਤਾ ਕਰਦਿਆਂ ਸੁਨੀਲ ਜਾਖੜ ਨੇ ਕਿ ਉਸ ਸਮੇਂ ਕਰੋਨਾ ਕਾਲ ਵਰਗੇ ਔਖੇ ਸਮੇਂ ਵਿੱਚ ਵੀ ਫਸਲਾਂ ਦੀ ਨਿਰਵਿਘਨ ਖਰੀਦ ਕੀਤੀ ਗਈ ਜਦਕਿ ਹੁਣ ਪੰਜਾਬ ਵਿੱਚ ਵਰਿਆਂ ਤੋਂ ਸਥਾਪਤ ਅਤੇ ਪੁਖਤਾ ਖਰੀਦ ਢਾਂਚਾ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੀ ਅਨਾੜੀ ਸਰਕਾਰ ਝੋਨੇ ਨੂੰ ਖਰੀਦਣ ਵਿੱਚ ਅਸਫਲ ਸਿੱਧ ਹੋ ਰਹੀ ਹੈ। ਮੰਡੀਆਂ ਵਿੱਚ ਰੁਲਦੇ ਕਿਸਾਨ ਆਤਮ ਹੱਤਿਆ ਕਰ ਰਹੇ ਹਨ ਅਤੇ ਸਰਕਾਰ ਆਪਣੀਆਂ ਨਕਾਮੀਆਂ ਛੁਪਾਉਣ ਲਈ ਮੰਡੀਆਂ ਵਿੱਚ ਬੈਠੇ ਕਿਸਾਨਾਂ ਤੇ ਲਾਠੀਚਾਰਜ ਤੱਕ ਕਰ ਰਹੀ ਹੈ।

ਰਾਇਕੇ ਮੰਡੀ ਦੀ ਤਾਜਾ ਘਟਨਾ ਇਸਦੀ ਗਵਾਹੀ ਭਰਦੀ ਹੈ। ਵਿਰੋਧੀ ਧਿਰ ਦੀ ਚੁੱਪ ਹੋਰ ਵੀ ਦੁਖਦਾਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੋਲ ਰੱਤੀ ਭਰ ਵੀ ਨੈਤਿਕਤਾ ਬਚੀ ਹੈ ਤਾਂ ਓਹਨਾ ਨੂੰ ਆਪਣੀ ਅਸਫਲਤਾ ਸਵੀਕਾਰ ਕਰਦਿਆਂ ਕੁਰਸੀ ਛੱਡ ਦੇਣੀ ਚਾਹੀਦੀ ਹੈ ਜਾਂ ਫਿਰ ਬਿਨਾਂ ਦੇਰੀ ਕੀਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਚਾਹੀਦਾ ਹੈ। 

ਸੁਨੀਲ ਜਾਖੜ ਨੇ ਕਿਹਾ ਕਿ ਅਨਾਜ ਖਰੀਦ ਦਾ ਵਰਿਆ ਪੁਰਾਣਾ ਇਕ ਸਿਸਟਮ ਬਣਿਆ ਹੋਇਆ ਹੈ ਤੇ ਇਸ ਵਿਚ ਕੁਝ ਵੀ ਨਵਾਂ ਨਹੀਂ ਸੀ ਪਰ ਪ੍ਰਸ਼ਾਸਨਿਕ ਯੋਗਤਾ ਦੀ ਘਾਟ ਕਾਰਨ ਸਰਕਾਰ ਇਹ ਕੰਮ ਕਰਨ ਵਿਚ ਅਸਫਲ ਸਿੱਧ ਹੋਈ ਹੈ।

(For more news apart from AAP government is lathi-charged on farmers to hide their failure to buy crops - Sunil Jakhar News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement