Bharat Inder Singh Chahal: ਸੁਪਰੀਮ ਕੋਰਟ ਤੋਂ ਭਰਤ ਇੰਦਰ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ
Published : Nov 12, 2024, 11:56 am IST
Updated : Nov 12, 2024, 11:56 am IST
SHARE ARTICLE
Bharat Inder got relief from Supreme Court, stay on arrest
Bharat Inder got relief from Supreme Court, stay on arrest

Bharat Inder Singh Chahal: 25 ਅਕਤੂਬਰ ਨੂੰ ਉਨ੍ਹਾਂ ਦੇ ਖਿਲਾਫ ਪਟਿਆਲਾ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।

 

Bharat Inder Singh Chahal: ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ।

ਸੁਪਰੀਮ ਕੋਰਟ ਨੇ ਹੁਕਮ ਵਿਚ ਕਿਹਾ ਹੈ ਕਿ ਇਸ 'ਤੇ ਸਜ਼ਾ ਯੋਗ ਕਾਰਵਾਈ ਨਾ ਕੀਤੀ ਜਾਵੇ। ਨਾਲ ਹੀ ਚਹਲ ਨੂੰ ਕਿਹਾ ਗਿਆ ਹੈ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ। ਉੱਥੇ ਹੀ ਪੰਜਾਬ ਸਰਕਾਰ ਤੋਂ ਚਾਰ ਹਫਤੇ ਵਿਚ ਜਵਾਬ ਮੰਗਿਆ ਗਿਆ ਹੈ। 25 ਅਕਤੂਬਰ ਨੂੰ ਉਨ੍ਹਾਂ ਦੇ ਖਿਲਾਫ ਪਟਿਆਲਾ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।

ਚਹਲ ਦੇ ਵਕੀਲ ਦੇ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਹਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ਵਿਚ ਸਹਿਯੋਗ ਦੇ ਲਈ ਤਿਆਰ ਹਨ। ਹਾਲਾਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 4 ਅਕਤੂਬਰ ਨੂੰ ਜਮਾਨਤ ਅਰਜੀ ਖਾਰਿਜ ਕਰ ਦਿੱਤੀ ਸੀ। 

ਇਸ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਆਰਥਿਕ ਅਪਰਾਧਾਂ ਵਿਚ ਅੰਤਰਿਮ ਜਮਾਨਤ ਦੇਣ ਤੋਂ ਪਹਿਲਾ ਅਦਾਲਤ ਨੂੰ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ। ਕਿਉਂਕਿ ਇਸ ਨਾਲ ਰਾਜ ਦੀ ਅਰਥਵਿਵਸਥਾ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ ਅਤੇ ਜਨਤਾ ਦੇ ਵਿਸ਼ਵਾਸ਼ ਉੱਤੇ ਨਾਕਾਰਤਮਕ ਅਸਰ ਪੈ ਸਕਦਾ ਹੈ। ਜਸਟਿਸ ਸਿੰਧੂ ਨੇ ਸਪੱਸ਼ਟ ਕੀਤਾ ਸੀ ਕਿ ਚਹਲ ਦੇ ਖਿਲਾਫ਼ ਆਰੋਪ ਬੇਹੱਦ ਗੰਭੀਰ ਹਨ। ਇਸ ਲਈ ਮਾਮਲੀ ਦੀ ਨਿਰਪੱਖ ਜਾਂਚ ਹੋਣੀ ਜ਼ਰੂਰੀ ਹੈ, ਅਤੇ ਉਨ੍ਹਾਂ ਨੂੰ ਅੰਤਰਿਮ ਜਮਾਨਤ ਦੇਣਾ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ। 

ਵਿਜੀਲੈਂਸ ਦੇ ਮੁਤਾਬਕ ਮਾਰਚ 2017 ਤੋਂ ਸਤੰਬਰ 2021 ਤੱਕ ਚਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ  7,85,16,905 ਰੂਪਏ ਸੀ। ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਆਮਦਨ ਦੇ ਸਰੋਤਾਂ ਤੋਂ ਲੱਗਭੱਗ 305 ਫੀਸਦ ਵੱਧ ਹੈ ਕਿ ਭਰਤ ਇੰਦਰ ਸਿੰਘ ਚਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੈ ਨਾਮ ਕਈ ਜਾਇਦਾਦਾਂ ਬਣਾਈਆ। 

ਆਰੋਪੀ ਭਰਤ ਇੰਦਰ ਸਿੰਘ ਚਹਲ ਦੀ ਜਾਇਦਾਦ ਵਿੱਚ ਸਰਹਿੰਦ ਰੋਡ ਪਟਿਆਲਾ ਸਥਿਤ ਦਸਮੇਸ਼ ਲਗਜਰੀ ਵੈਡਿੰਗ ਰਿਜੌਰਟ (ਅਲਕਾਜ਼ਾਰ), ਮਿਨੀ ਸਕੱਤਰੇਤ ਰੋਡ ਪਟਿਆਲਾ ਉੱਤੇ 2595 ਗਜ ਦੀ ਪੰਜ ਮੰਜਿਲਾ ਕਾਮਸ਼ੈਲ ਬਿਲਡਿੰਗ (ਪਸ਼ੂ ਪਾਲ ਵਿਭਾਗ ਦੀ ਸਾਈਟ), ਨਾਭਾ ਰੋਡ ਉੱਤੇ ਟੋਲ ਪਲਾਜ਼ਾ ਦੇ ਸਾਹਮਣੇ ਪਿੰਡ ਕਲਿਆਣ ਵਿਚ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ।
ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਜ਼ਿਲੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿੱਚ ਵੀ ਜ਼ਮੀਨ ਖਰੀਦੀ ਗਈ ਹੈ। ਫਿਲਹਾਲ ਵਿਜੀਲੈਂਸ ਮਾਮਲੇ ਦੀ ਅਗਲੀ ਜਾਂਚ ਵਿੱਚ ਜੁਟੀ ਹੈ।

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement