Gidderbaha News : ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ, ਰਾਜਾ ਵੜਿੰਗ ਨੇ ਮਸਜਿਦ 'ਚ ਕੀਤਾ ਸੀ ਪ੍ਰਚਾਰ, ਮਨਪ੍ਰੀਤ ਬਾਦਲ ਨੇ ਸਰਕਾਰੀ ਨੌਕਰੀ ਦਾ ਕੀਤਾ ਸੀ ਵਾਅਦਾ
Gidderbaha News : ਗਿੱਦੜਬਾਹਾ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।
ਦਰਅਸਲ ਰਾਜਾ ਵੜਿੰਗ ਨੇ ਇੱਕ ਮਸਜਿਦ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ, ਜਿਸ ਦੀ ਸ਼ਿਕਾਇਤ ਲਗਾਈ ਗਈ ਸੀ, ਅਤੇ ਮਨਪ੍ਰੀਤ ਬਾਦਲ ਦੀ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਉਹ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ। ਜਿਸ ਤੋਂ ਬਾਅਦ ਇਲੈਕਸ਼ਨ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
(For more news apart from EC notice to Raja Waring and Manpreet Badal, response sought from both within 24 hours after videos went viral News in Punjabi, stay tuned to Rozana Spokesman)