Gurdaspur News : ਨਵੇਂ DSP ਦੀ ਨਿਯੁਕਤੀ ਲਈ ਮੰਗਿਆ ਗਿਆ ਅਫਸਰਾਂ ਦਾ ਪੈਨਲ
Gurdaspur News : ਡੇਰਾ ਬਾਬਾ ਨਾਨਕ ਸੀਟ 'ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ 'ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ 'ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ECI ਦੇ ਹੁਕਮਾਂ ਅਨੁਸਾਰ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਉਨ੍ਹਾਂ ਦੀਆਂ ਮੌਜੂਦਾ ਡਿਊਟੀਆਂ ਤੋਂ ਤੁਰੰਤ ਮੁਕਤ ਦਿੱਤਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ 'ਤੇ ਨਵਾਂ ਡੀਐਸਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਮੰਗਿਆ ਗਿਆ ਹੈ।
ਇਸ ਤੋਂ ਇਲਾਵਾ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਵੀ ਲਿਖਿਆ ਗਿਆ ਹੈ। ਨਾਲ ਹੀ ਜੱਗੂ ਭਗਵਾਨਪੁਰੀਆ 'ਤੇ ਤਿੱਖੀ ਨਜ਼ਰ ਰੱਖਣ ਦੀ ਬੇਨਤੀ ਕੀਤੀ ਗਈ ਹੈ। ਮੁਲਜ਼ਮਾਂ ਦੇ ਆਸ-ਪਾਸ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ।
ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਸ ਦਾ ਇਲਜ਼ਾਮ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਸਥਾਨਕ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਉਠਾਈ ਸੀ। ਨਾਲ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾਵੇ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਮਾਮਲਾ ਪੁਲੀਸ ਦੇ ਧਿਆਨ ਵਿੱਚ ਲਿਆਂਦਾ ਪਰ ਕੋਈ ਕਾਰਵਾਈ ਨਹੀਂ ਹੋਈ। ਮੁਲਜ਼ਮ ਨੂੰ ਸਰਕਾਰ ਦਾ ਸਮਰਥਨ ਹਾਸਲ ਹੈ।
(For more news apart from EC's action on Congress complaint, DSP removed from post on Randhawa's complaint, know the case News in Punjabi, stay tuned to Rozana Spokesman)