Tarn Taran Encounter: ਫਿਰੌਤੀ ਮੰਗਣ ਦੇ ਮਾਮਲੇ ’ਚ ਲੋੜੀਂਦਾ ਸੀ ਮੁਲਜ਼ਮ
Tarn Taran Encounter: ਤਰਨਤਾਰਨ ਪੁਲਿਸ ਅਤੇ ਮੁਲਜ਼ਮ ਜੋਧਬੀਰ ਸਿੰਘ ਉਰਫ਼ ਜੋਧਾ ਵਿਚਕਾਰ ਦੇਰ ਰਾਤ ਮੁੱਠਭੇੜ ਹੋਈ। ਪੁਲਿਸ ਨੂੰ ਦੇਖ ਕੇ ਜੋਧਬੀਰ ਸਿੰਘ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਗੋਲੀਬਾਰੀ ਵਿੱਚ ਜੋਧਬੀਰ ਸਿੰਘ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜੋਧਬੀਰ ਸਿੰਘ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਹਿੱਸਾ ਸੀ।
ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਤਰਨਤਾਰਨ ਅਤੇ ਸੀ.ਆਈ.ਏ ਦੀ ਟੀਮ ਜੋਧਬੀਰ ਸਿੰਘ ਨੂੰ ਕਾਬੂ ਕਰਨ ਆਈ ਸੀ ਤਾਂ ਪੁਲਿਸ ਨੂੰ ਦੇਖ ਕੇ ਜੋਧਾ ਨੇ ਗੋਲੀਆਂ ਚਲਾ ਦਿੱਤੀਆਂ।
ਦਰਅਸਲ, ਜੋਧਬੀਰ ਸਿੰਘ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਤਰਨਤਾਰਨ ਦੀ ਸੀਆਈਏ ਟੀਮ ਨੂੰ ਸੂਚਨਾ ਮਿਲੀ ਸੀ ਕਿ ਜੋਧਬੀਰ ਸਿੰਘ ਨੂੰ ਤਰਨਤਾਰਨ ਦੇ ਕਸੂਰ ਡਰੇਨ ਨੇੜੇ ਦੇਖਿਆ ਗਿਆ ਹੈ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਜੋਧਬੀਰ ਸਿੰਘ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ 'ਚ ਜਵਾਬੀ ਫਾਇਰਿੰਗ 'ਚ ਜੋਧਬੀਰ ਸਿੰਘ ਜ਼ਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਐਸਐਸਪੀ ਤਰਨਤਾਰਨ ਅਭਿਮਨਿਊ ਰਾਣਾ ਅਨੁਸਾਰ ਜੋਧਬੀਰ ਸਿੰਘ ਜੇਲ੍ਹ ਵਿੱਚ ਬੰਦ ਅਪਰਾਧੀ ਹੈਪੀ ਬਾਬਾ ਲਈ ਕੰਮ ਕਰਦਾ ਹੈ।
ਐੱਸਐੱਸਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਤਰਨਤਾਰਨ ਦੇ ਇੱਕ ਬੈਟਰੀ ਕਾਰੋਬਾਰੀ ਨੂੰ ਫਿਰੌਤੀ ਦੀ ਕਾਲ ਆਈ ਸੀ ਅਤੇ ਬਦਮਾਸ਼ਾਂ ਨੇ ਉਸ ਨੂੰ ਡਰਾਉਣ ਲਈ ਉਸ ਦੇ ਘਰ ਦੇ ਬਾਹਰ ਗੋਲੀਆਂ ਵੀ ਚਲਾਈਆਂ ਸਨ। ਇਸ ਘਟਨਾ ਵਿੱਚ ਜੋਧਬੀਰ ਸਿੰਘ ਵੀ ਸ਼ਾਮਲ ਸੀ।
ਦੇਰ ਰਾਤ ਸੂਚਨਾ ਮਿਲਣ ਤੋਂ ਬਾਅਦ ਜਦੋਂ ਪੁਲਿਸ ਜੋਧਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁੱਜੀ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਜੋਧਬੀਰ ਸਿੰਘ ਜ਼ਖ਼ਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।