Bathinda News : ਪੁਲਿਸ ਨੇ ਚਾਰ ਕਿਸਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ 30 ਤੋਂ 40 ਅਗਿਆਤ ਬੰਦੇ ਹਨ
Bathinda News : ਬੀਤੀ ਸ਼ਾਮ ਨੂੰ ਝੋਨੇ ਦੀ ਖਰੀਦ ਨੂੰ ਲੈ ਕੇ ਬਠਿੰਡਾ ਦੇ ਪਿੰਡ ਰਾਏ ਕੇ ਕਲਾਂ ਵਿਖੇ ਪੁਲਿਸ ਅਤੇ ਕਿਸਾਨਾਂ ਵਿੱਚ ਝੜਪ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਅਤੇ ਕਿਸਾਨਾਂ ਵੱਲੋਂ ਇੱਕ ਦੂਸਰੇ ਉੱਤੇ ਡਾਂਗ ਵੀ ਵਰਾਏ ਗਏ ਹਨ। ਝੜਪ ‘ਚ ਪੁਲਿਸ ਦੀਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ। ਇਸ ਮਾਮਲੇ ’ਚ ਪੁਲਿਸ ਨੇ ਕਿਸਾਨਾਂ ਖਿਲਾਫ਼ 4 ਮਾਮਲੇ ਦਰਜ ਕੀਤੇ ਹਨ।
ਦੱਸ ਦੇਈਏ ਕਿ ਪਿੰਡ ਰਾਏ ਕੇ ਕਲਾਂ ਵਿਖੇ ਕਿਸਾਨਾਂ ਵੱਲੋਂ ਪਨਗ੍ਰੇਨ ਦੇ 2 ਇੰਸਪੈਕਟਰਾਂ ਨੂੰ ਬੰਧਕ ਬਣਾਇਆ ਗਿਆ ਸੀ। ਇਸ ਘਟਨਾ ਦਾ ਪਤਾ ਚਲਦੇ ਹੀ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚੇ ਅਤੇ ਬੰਧਕ ਬਣਾਏ ਗਏ ਇੰਸਪੈਕਟਰਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਇਸ ਝੜਪ ਵਿੱਚ ਕਿਸਾਨਾਂ ਵੱਲੋਂ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਕੀਤੀ ਗਈ। ਪੁਲਿਸ ਨੇ ਚਾਰ ਕਿਸਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ 30 ਤੋਂ 40 ਅਗਿਆਤ ਬੰਦੇ ਹਨ।
(For more news apart from Police registered case against 4 farmers in clash between farmers and police in Bathinda News in Punjabi, stay tuned to Rozana Spokesman)