Punjab News: ਹਸਪਤਾਲ ਲਿਜਾਂਦੇ ਹੋਏ ਤੋੜਿਆ ਦਮ
Punjab News: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਣ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੀ ਲਾਇਸੈਂਸੀ ਪਿਸਤੌਲ ਵਿਚੋਂ ਹੀ ਚੱਲੀ ਹੈ। ਪਰਿਵਾਰ ਮੁਤਾਬਕ ਪਿਸਤੌਲ ਦੀ ਸਫਾਈ ਕਰਨ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ 'ਚ ਤਾਇਨਾਤ ਤਿੰਨ ਗੰਨਮੈਨਾਂ ਵਿਚਾਲੇ ਵੀ ਝੜਪ ਹੋਈ ਸੀ। ਇਸ ਝੜਪ ਦੌਰਾਨ ਦੋ ਸੁਰੱਖਿਆ ਮੁਲਾਜ਼ਮਾਂ ਨੇ ਇਕ ਹੋਰ ਸੁਰੱਖਿਆ ਕਰਮਚਾਰੀ ਦੇ ਸਿਰ ‘ਤੇ ਹਮਲਾ ਕਰ ਦਿੱਤਾ ਸੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਸੀ।