ਨਵੀਂ ਜ਼ਿੰਮੇਵਾਰੀ ਲਈ ਪਰਗਟ ਸਿੰਘ ਨੇ ਪਾਰਟੀ ਹਾਈ ਕਮਾਂਡ ਦਾ ਕੀਤਾ ਧੰਨਵਾਦ
ਜਲੰਧਰ : ਜਲੰਧਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਪਦਮ ਸ਼੍ਰੀ ਪਰਗਟ ਸਿੰਘ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਇਕ ਹੋਰ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਹਾਈ ਕਮਾਂਡ ਨੇ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦਾ ਸਕੱਤਰ ਇੰਚਾਰਜ ਨਿਯੁਕਤ ਕੀਤਾ ਹੈ। ਵਿਧਾਇਕ ਪਰਗਟ ਸਿੰਘ ਵੱਲੋਂ ਇਸ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।
ਜ਼ਿਕਰਯੋਗ ਹੈ ਕਿ ਪਰਗਟ ਸਿੰਘ ਪਹਿਲਾਂ ਉਤਰਾਖੰਡ ਦੀ ਵੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਪੰਜਾਬ ਅਤੇ ਉਤਰਾਖੰਡ ਵਿੱਚ ਇੱਕੋ ਸਮੇਂ ਚੋਣਾਂ ਹੋਣ ਕਾਰਨ, ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
